ਆਈ ਤਾਜਾ ਵੱਡੀ ਖਬਰ
ਇਸ ਸੰਸਾਰ ਦੇ ਵਿੱਚ ਪਲ ਪਲ ਹਾਲਾਤ ਬਦਲ ਰਹੇ ਹਨ ਜਿਸ ਦੇ ਬਹੁਤ ਸਾਰੇ ਕਾਰਕ ਹਨ। ਇਨ੍ਹਾਂ ਦੇ ਪੈ ਰਹੇ ਪ੍ਰਭਾਵ ਦੇ ਕਾਰਨ ਹੀ ਸਮੇਂ-ਸਮੇਂ ਉੱਪਰ ਪ੍ਰਸਥਿਤੀਆ ਬਦਲਦੀਆਂ ਰਹਿੰਦੀਆਂ ਹਨ। ਮੌਜੂਦਾ ਚੱਲ ਰਿਹਾ ਸਮਾਂ ਵੀ ਹਾਲਾਤਾਂ ਦੇ ਅਨੁਕੂਲ ਨਹੀਂ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਸਾਲ 2019 ਦੇ ਅਖ਼ੀਰਲੇ ਮਹੀਨਿਆਂ ਵਿਚ ਇਸ ਸੰਸਾਰ ਵਿਚ ਫ਼ੈਲੀ ਕੋਰੋਨਾ ਵਾਇਰਸ ਦੀ ਬਿਮਾਰੀ ਹੈ। ਭਾਵੇਂ ਇਸ ਬਿਮਾਰੀ ਦਾ ਫੈਲਾਅ ਹੁਣ ਜ਼ਿਆਦਾ ਤੇਜ਼ੀ ਦੇ ਨਾਲ ਨਹੀਂ ਹੋ ਰਿਹਾ ਪਰ ਫਿਰ ਵੀ ਇਸ ਬੀਮਾਰੀ ਦੇ ਨਾਲ ਗ੍ਰਸਤ ਹੋ ਰਹੇ ਮਰੀਜ਼ਾਂ ਦੀ ਗਿਣਤੀ ਵਿਚ ਨਿਰੰਤਰ ਵਾਧਾ ਦੇਖਿਆ ਜਾ ਰਿਹਾ ਹੈ।
ਇਸ ਬਿਮਾਰੀ ਦੇ ਕਾਰਨ ਦੇਸ਼ ਅੰਦਰ ਕਈ ਤਰ੍ਹਾਂ ਦੀਆਂ ਪਾਬੰਦੀਆਂ ਨੂੰ ਵੀ ਲਗਾਇਆ ਗਿਆ ਸੀ। ਜਿਨ੍ਹਾਂ ਦੇ ਵਿੱਚ ਇਕ ਪਾਬੰਦੀ ਹਵਾਈ ਉਡਾਨਾਂ ਨੂੰ ਲੈ ਕੇ ਸੀ। ਜ਼ਿਕਰਯੋਗ ਹੈ ਕਿ ਭਾਰਤ ਵਿਚ ਨਿਰਧਾਰਿਤ ਕੌਮਾਂਤਰੀ ਉਡਾਨਾਂ ‘ਤੇ ਦੇਸ਼ ਦੇ ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ ਵੱਲੋਂ 25 ਮਾਰਚ 2020 ਤੋਂ ਪਾਬੰਦੀ ਲਗਾ ਦਿੱਤੀ ਗਈ ਸੀ। ਜਿਸ ਨੂੰ ਹਾਲਾਤਾਂ ਦੇ ਮੱਦੇਨਜ਼ਰ ਹੁਣ ਤੱਕ ਕਈ ਵਾਰੀ ਵਧਾਇਆ ਜਾ ਚੁੱਕਾ ਹੈ। ਹੁਣ ਇਕ ਵਾਰ ਫਿਰ ਤੋਂ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੇ ਤਹਿਤ
ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ ਨੇ ਕੌਮਾਂਤਰੀ ਹਵਾਈ ਉਡਾਨਾਂ ਉੱਪਰ 28 ਫਰਵਰੀ 2021 ਤੱਕ ਪਾਬੰਦੀ ਦੀ ਮਿਆਦ ਨੂੰ ਵਧਾ ਦਿੱਤਾ ਹੈ। ਫ਼ਿਲਹਾਲ ਸਰਕਾਰ ਵੱਲੋਂ ਲਿਆ ਗਿਆ ਇਹ ਫ਼ੈਸਲਾ ਬੰਦਸ਼ ਕਾਰਗੋ ਅਤੇ ਵਿਸ਼ੇਸ਼ ਤੌਰ ਉਪਰ ਚਲਾਈਆਂ ਜਾ ਰਹੀਆਂ ਉਡਾਨਾਂ ਉਪਰ ਨਹੀਂ ਲਾਗੂ ਹੋਵੇਗਾ। ਮੌਜੂਦਾ ਸਮੇਂ ਦੌਰਾਨ ਭਾਰਤ ਅੰਦਰ ਵੰਦੇ ਭਾਰਤ ਮਿਸ਼ਨ ਅਤੇ ਵਿਸ਼ੇਸ਼ ਦੋ ਪੱਖੀ ਸਮਝੌਤੇ ਤਹਿਤ ਹਵਾਈ ਉਡਾਨਾਂ ਨੂੰ ਚਲਾਇਆ ਜਾ ਰਿਹਾ ਹੈ। ਭਾਰਤ ਵੱਲੋਂ ਮੌਜੂਦਾ ਸਮੇਂ ਦੀ ਪ੍ਰਸਥਿਤੀਆਂ ਦਾ ਮੁਕਾਬਲਾ ਕਰਨ ਵਾਸਤੇ
ਕਈ ਦੇਸ਼ਾਂ ਦੇ ਨਾਲ ਏਅਰ ਬੱਬਲ ਕਰਾਰ ਕੀਤਾ ਜਾ ਚੁੱਕਾ ਹੈ। ਇਨ੍ਹਾਂ ਦੇਸ਼ਾਂ ਦੇ ਵਿਚ ਅਮਰੀਕਾ, ਬ੍ਰਿਟੇਨ, ਫ਼ਰਾਂਸ, ਬੰਗਲਾਦੇਸ਼, ਜਰਮਨੀ, ਮਾਲਦੀਵ, ਇਥੋਪੀਆ, ਓਮਾਨ, ਨੀਦਰਲੈਂਡ ਅਤੇ ਕਤਰ ਸਮੇਤ ਹੋਰ ਕਈ ਰਾਸ਼ਟਰ ਸ਼ਾਮਲ ਹਨ। ਵੱਖ ਵੱਖ ਦੇਸ਼ਾਂ ਨਾਲ ਕੀਤੇ ਗਏ ਇਸ ਸਮਝੌਤੇ ਤਹਿਤ ਹੀ ਐਨ ਆਰ ਆਈਜ਼ ਅਤੇ ਲੰਮੇ ਸਮੇਂ ਦੇ ਵੀਜ਼ੇ ਦੀ ਮਿਆਦ ਵਾਲੇ ਵਿਦਿਆਰਥੀਆਂ ਨੂੰ ਹੀ ਯਾਤਰਾ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਤਕਰੀਬਨ ਸਾਰੇ ਦੇਸ਼ਾਂ ਵੱਲੋਂ ਜ਼ਰੂਰੀ ਯਾਤਰਾਵਾਂ ਉਪਰ ਕਿਸੇ ਕਿਸਮ ਦਾ ਕੋਈ ਇਤਰਾਜ਼ ਨਹੀਂ ਜਤਾਇਆ ਜਾ ਰਿਹਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …