ਆਈ ਤਾਜ਼ਾ ਵੱਡੀ ਖਬਰ
ਦਸ ਮਹੀਨਿਆਂ ਤੋਂ ਜ਼ਿਆਦਾ ਦਾ ਸਮਾਂ ਹੋ ਚੁੱਕਿਆ ਹੈ ਕਿਸਾਨਾਂ ਨੂੰ ਦਿੱਲੀ ਦੀਆਂ ਬਰੂਹਾਂ ਤੇ ਬੈਠਿਆਂ ਨੂੰ । ਕਿਸਾਨ ਆਪਣੀਆਂ ਹੱਕੀ ਮੰਗਾਂ ਲਈ ਦਿੱਲੀ ਦੀਆਂ ਬਰੂਹਾਂ ਤੇ ਬੈਠ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਨੇ ਤੇ ਕਿਸਾਨਾਂ ਦੇ ਵੱਲੋਂ ਇਕੋ ਹੀ ਮੰਗ ਕੀਤੀ ਜਾ ਰਹੀ ਹੈ ਕੀ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ । ਸ਼ਾਂਤਮਈ ਢੰਗ ਦੇ ਨਾਲ ਕਿਸਾਨਾਂ ਦੇ ਵੱਲੋਂ ਦਿੱਲੀ ਦੀਆਂ ਬਰੂਹਾਂ ਤੇ ਬੈਠ ਕੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਪਰ ਕੇਂਦਰ ਦੀ ਮੋਦੀ ਸਰਕਾਰ ਦੇ ਵੱਲੋਂ ਲਗਾਤਾਰ ਹੀ ਕਿਸਾਨਾਂ ਪ੍ਰਤੀ ਅੜੀਅਲ ਰਵੱਈਆ ਅਪਣਾਇਆ ਜਾ ਰਿਹਾ ਹੈ ।
ਇਸੇ ਦੇ ਚੱਲਦੇ ਕਿਸਾਨਾਂ ਦੇ ਵੱਲੋਂ ਸਮੇਂ ਸਮੇਂ ਤੇ ਸਰਕਾਰ ਤੇ ਦਬਾਅ ਬਣਾਉਣ ਲਈ ਪ੍ਰੋਗਰਾਮ ਉਲੀਕੇ ਜਾਂਦੇ ਹਨ । ਇਸ ਵਿਚਾਲੇ ਹੁਣ ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ 27 ਸਤੰਬਰ ਨੂੰ ਪੂਰੇ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ ਜਿਸ ਦੇ ਚੱਲਦੇ ਕਿਸਾਨਾਂ ਦੇ ਵੱਲੋਂ ਲਗਾਤਾਰ ਹੀ ਹਰ ਵਰਗ ਦੇ ਕੋਲੋਂ ਕਿਸਾਨਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ । ਸਤਾਈ ਸਤੰਬਰ ਨੂੰ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ।
ਦਰਅਸਲ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਨੂੰ ਲਾਗੂ ਕਰਨ ਲਈ ਸਾਹਿਬ ਸਿੰਘ ਕਾਦੀਆਂ ਗਰੁੱਪ , ਜਰਨੈਲ ਸਿੰਘ ਦਿਆਲਪੁਰਾ, ਜਮਹੂਰੀ ਕਿਸਾਨ ਸਭਾ ਅਤੇ ਇਕਬਾਲ ਸਿੰਘ ਰਾਜੇਵਾਲ ਯੂਨੀਅਨ ਦੀ ਅਗਵਾਈ ਚ ਬਾਜ਼ਾਰ ਵਿੱਚ ਰੋਸ ਮਾਰਚ ਕੱਢ ਕੇ ਸਤਾਈ ਸਤੰਬਰ ਨੂੰ ਦੁਕਾਨਾਂ ਤੇ ਕਾਰੋਬਾਰ ਬੰਦ ਰੱਖ ਕੇ ਬੰਦ ਵਿੱਚ ਸ਼ਾਮਲ ਹੋਂਦ ਰੇਸ ਸਮੂਹ ਦੁਕਾਨਦਾਰਾਂ ਨੂੰ ਅਪੀਲ ਕੀਤੀ ਗਈ ਹੈ । ਉਥੇ ਹੀ ਇਸ ਮੌਕੇ ਗੱਲਬਾਤ ਕਰਦਿਆਂ ਹੋਇਆ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀ ਜ਼ਮੀਨ ਖੋਹ ਕੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਕੇ ਕਿਸਾਨਾਂ ਦੀ ਆਮਦਨ ਕਿਸ ਤਰ੍ਹਾਂ ਦੁੱਗਣੀ ਹੋਵੇਗੀ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਕਾਲੇ ਕਾਨੂੰਨ ਤੁਰੰਤ ਰੱਦ ਹੋਣੇ ਚਾਹੀਦੇ ਹਨ ।
ਉਥੇ ਹੀ ਬਾਜ਼ਾਰਾਂ ਵਿਚ ਮਾਰਚ ਕਰਨ ਤੋਂ ਬਾਅਦ ਪਿੰਡ ਭਿੱਖੀਵਿੰਡ ,ਕਾਲੇ ਸੰਧਰਾਂ ,ਸਾਂਡਪੁਰਾ ,ਮੱਖੀ ਕਲਾਂ , ਭਗਵਾਨਪੁਰਾ ਵਿਚ ਵੀ ਮਾਰਚਕਾਰੀਆਂ ਨੇ ਲੋਕਾਂ ਨੂੰ ਸਤਾਈ ਸਤੰਬਰ ਨੂੰ ਬੰਦ ਵਾਲੇ ਦਿਨ ਭਿੱਖੀਵਿੰਡ ਚੌਕ ਵਿਚ ਪਹੁੰਚਣ ਦੀ ਅਪੀਲ ਕੀਤੀ ਹੈ । 27 ਸਤੰਬਰ ਨੂੰ ਦੁਕਾਨਾਂ ਬੰਦ ਰੱਖ ਕੇ ਭਾਰਤ ਬੰਦ ਵਿੱਚ ਸ਼ਾਮਲ ਹੋਣ ਦੀ ਅਪੀਲ ਨਾਲ ਮਾਰਚ ਸਮਾਪਤ ਕੀਤਾ ਜਾਵੇਗਾ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …