ਆਈ ਤਾਜ਼ਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿਥੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਇਕਜੁੱਟ ਹੋ ਕੇ ਦਿੱਲੀ ਦੀਆਂ ਸਰਹੱਦਾਂ ਉਪਰ ਮੋਰਚੇ ਲਾਕੇ ਡਟੀਆਂ ਹੋਈਆਂ ਹਨ। ਉਥੇ ਹੀ ਸਾਰੇ ਦੇਸ਼ ਦੇ ਕਿਸਾਨਾਂ ਵੱਲੋਂ ਇਹ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ ਉਨ੍ਹਾਂ ਆਖਿਆ ਕਿ ਖੇਤੀ ਕਾਨੂੰਨਾਂ, ਜਿਸ ਨਾਲ ਕਿਸਾਨਾਂ ਦਾ ਨੁ-ਕ-ਸਾ-ਨ ਹੋਵੇਗਾ। ਉਥੇ ਹੀ ਕੇਂਦਰ ਸਰਕਾਰ ਵੱਲੋਂ ਆਖਿਆ ਗਿਆ ਸੀ ਕਿ ਇਨ੍ਹਾਂ ਖੇਤੀ ਕਾਨੂੰਨ ਦੇ ਨਾਲ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਹੋ ਜਾਵੇਗੀ। ਪਰ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਅਪਣਾਉਣ ਤੋਂ ਇਨਕਾਰ ਕੀਤਾ ਗਿਆ ਹੈ।
ਕਿਸਾਨਾਂ ਨੇ ਕਿਹਾ ਕਿ ਜਦੋਂ ਤਕ ਕੇਂਦਰ ਸਰਕਾਰ ਵੱਲੋਂ ਖ਼ੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਨਹੀਂ ਕੀਤਾ ਜਾਂਦਾ ਉਦੋਂ ਤਕ ਸੰਘਰਸ਼ ਇਸੇ ਤਰ੍ਹਾਂ ਨਿਰੰਤਰ ਜਾਰੀ ਰਹੇਗਾ। ਹੁਣ ਭਾਰਤ ਬੰਦ ਨੂੰ ਲੈ ਕੇ ਪੰਜਾਬ ਵਿਚ ਇਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਭਾਰਤ ਵਿੱਚ ਕਿਸਾਨੀ ਸੰਘਰਸ਼ ਨੂੰ ਇਕ ਵਾਰ ਫਿਰ ਤੋਂ ਉਤਸ਼ਾਹਿਤ ਕਰਨ ਵਾਸਤੇ ਜਥੇਬੰਦੀਆਂ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ ਉਥੇ ਹੀ ਹੁਣ ਤਪਾ ਮੰਡੀ ਵਿੱਚ ਕਈ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਮੋਟਰਸਾਈਕਲ ਰੈਲੀ ਕੱਢੀ ਗਈ ਹੈ।
ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਉਗਰਾਹਾਂ ਦੇ ਬਲਾਕ ਜਨਰਲ ਸਕੱਤਰ ਦਰਸ਼ਨ ਸਿੰਘ ਚੀਮਾ ਨੇ ਆਖਿਆ ਕਿ ਕਿਸਾਨਾਂ ਨੂੰ 27 ਸਤੰਬਰ ਨੂੰ ਕੀਤੇ ਜਾਣ ਵਾਲੇ ਭਾਰਤ ਬੰਦ ਪ੍ਰਤੀ ਜਾਗਰੂਕ ਕਰਨ ਵਾਸਤੇ ਕਈ ਕਿਸਾਨ ਪ੍ਰਧਾਨਾਂ ਅਤੇ ਲੋਕਾਂ ਦੇ ਸਹਿਯੋਗ ਨਾਲ ਇਸ ਮੋਟਰ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ ਹੈ। ਜਿਸ ਸਦਕਾ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਲਾਗੂ ਕੀਤੇ ਗਏ ਇਨ੍ਹਾਂ ਅਖੌਤੀ ਗੁਰੂਆਂ ਨੂੰ ਰੱਦ ਕਰਵਾਇਆ ਜਾ ਸਕੇ। ਕਿਉਂਕਿ aਕੇਂਦਰ ਸਰਕਾਰ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਕੋਲ ਗਹਿਣੇ ਤੇ ਰੱਖਣਾ ਚਾਹੁੰਦੀ ਹੈ।
ਜੋ ਕਿਸਾਨਾਂ ਵੱਲੋਂ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਲਈ ਕਿਸਾਨ ਜਥੇਬੰਦੀਆਂ ਪਿਛਲੇ 10 ਮਹੀਨਿਆਂ ਤੋਂ ਇਨਾ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਗਰਮੀ ਸਰਦੀ ਵਿੱਚ ਆਪਣਾ ਸੰਘਰਸ਼ ਜਾਰੀ ਰੱਖ ਰਹੀਆਂ ਹਨ। ਉੱਥੇ ਹੀ ਦੇਸ਼ ਦੇ ਹਰ ਵਰਗ ਵੱਲੋਂ ਕਿਸਾਨਾਂ ਨੂੰ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ। ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ 27 ਤਰੀਕ ਨੂੰ ਭਾਰਤ ਬੰਦ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਤੇ ਉਮੀਦ ਕੀਤੀ ਜਾ ਰਹੀ ਹੈ ਕਿ ਦੇਸ਼ ਦੇ ਹਰ ਵਰਗ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਨੂੰ ਭਰਪੂਰ ਸਮਰਥਨ ਦਿਤਾ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …