ਆਈ ਤਾਜਾ ਵੱਡੀ ਖਬਰ
ਇਸ ਸਮੇਂ ਜਿਥੇ ਕਰੋਨਾ ਦੇ ਕਾਰਨ ਲੋਕਾਂ ਦੇ ਕੰਮ ਕਾਜ ਠੱਪ ਹੋ ਗਏ ਹਨ। ਉਥੇ ਹੀ ਲੋਕਾਂ ਦੇ ਰੁਜ਼ਗਾਰ ਜਾਣ ਕਾਰਨ ਲੋਕਾਂ ਨੂੰ ਭਾਰੀ ਆਰਥਿਕ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਹਿੰਗਾਈ ਦੇ ਸਮੇਂ ਵਿਚ ਲੋਕਾਂ ਨੂੰ ਆਰਥਿਕ ਮੰਦੀ ਦੇ ਚਲਦੇ ਹੋਏ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਉਥੇ ਹੀ ਦੇਸ਼ ਅੰਦਰ ਬਹੁਤ ਸਾਰੇ ਅਜਿਹੇ ਲੋਕ ਵੀ ਹਨ ਜੋ ਭੀਖ ਮੰਗ ਕੇ ਆਪਣਾ ਗੁਜ਼ਾਰਾ ਕਰਦੇ ਹਨ। ਬਹੁਤ ਸਾਰੀਆਂ ਸੰਸਥਾਵਾਂ ਵਲੋਂ ਅੱਗੇ ਆ ਕੇ ਅਜਿਹੇ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ, ਜੋ ਗਰੀਬੀ ਰੇਖਾ ਤੋਂ ਹੇਠਾਂ ਆਪਣਾ ਜੀਵਨ ਬਤੀਤ ਕਰਦੇ ਹਨ। ਉਥੇ ਹੀ ਅਜਿਹੇ ਲੋਕਾਂ ਦੇ ਕਈ ਅਜਿਹੇ ਰਾਜ ਸਾਹਮਣੇ ਆ ਜਾਂਦੇ ਹਨ ਜਿਨ੍ਹਾਂ ਤੇ ਵਿਸ਼ਵਾਸ ਕਰਨਾ ਮੁਸ਼ਕਿਲ ਹੋ ਜਾਂਦਾ ਹੈ।
ਭੀਖ ਮੰਗ ਕੇ ਗੁਜ਼ਾਰਾ ਕਰਨ ਵਾਲੀ ਔਰਤ ਦੇ ਘਰੋਂ ਮਿਲੇ ਏਨੇ ਲੱਖ, ਕੇ ਵੇਖਣ ਵਾਲੇ ਲੋਕਾਂ ਦੇ ਹੋਸ਼ ਉੱਡ ਗਏ। ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਤੋਂ ਸਾਹਮਣੇ ਆਈ ਹੈ। ਜਿੱਥੇ ਪ੍ਰਸ਼ਾਸਨ ਵੱਲੋਂ ਬਜ਼ੁਰਗ ਭਿਖਾਰੀਆਂ ਨੂੰ ਬਿਰਧ ਆਸ਼ਰਮ ਵਿੱਚ ਸ਼ਿਫਟ ਕਰਨ ਦੀ ਯੋਜਨਾ ਬਣਾਈ ਹੈ ਤਾਂ ਜੋ ਉਥੇ ਉਨ੍ਹਾਂ ਦੀ ਪੂਰੀ ਤਰ੍ਹਾਂ ਦੇਖ-ਭਾਲ ਕੀਤੀ ਜਾ ਸਕੇ। ਇਸ ਮੁਹਿੰਮ ਦੇ ਤਹਿਤ ਇੱਕ ਦਿਲਚਸਪ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਇਕ ਝੌਂਪੜੀ ਵਿੱਚ ਰਹਿਣ ਵਾਲੀ ਬਜ਼ੁਰਗ ਭੀਖ ਮੰਗਣ ਵਾਲੀ ਬੀਬੀ ਨੂੰ ਆਸ਼ਰਮ ਵਿੱਚ ਸ਼ਿਫਟ ਕੀਤਾ ਜਾਣ ਲੱਗਾ ਤਾਂ ਉਸ ਦੇ ਸਮਾਨ ਦੀ ਜਾਂਚ ਕਰਨ ਤੇ ਵੇਖਿਆ ਗਿਆ ਕੇ ਉਸ ਕੋਲ ਲੱਖਾਂ ਹੀ ਰੁਪਏ ਕੂੜੇ ਦੇ ਲਿਫਾਫਿਆਂ ਵਿਚ ਪਏ ਹਨ।
ਇਸ ਦੀ ਜਾਣਕਾਰੀ ਤੁਰੰਤ ਹੀ ਮਜਿਸਟ੍ਰੇਟ ਨੂੰ ਦਿੱਤੀ ਗਈ। ਜਿਨ੍ਹਾਂ ਵੱਲੋਂ ਤੁਰੰਤ ਹੀ ਮੌਕੇ ਉਪਰ ਪੁਲਿਸ ਦਲ ਨੂੰ ਭੇਜਿਆ ਗਿਆ। ਜਿਨ੍ਹਾਂ ਦੀ ਨਿਗਰਾਨੀ ਵਿਚ ਬਰਾਮਦ ਹੋਏ ਸਾਰੇ ਪੈਸਿਆਂ ਦੀ ਗਿਣਤੀ ਕੀਤੀ ਗਈ। ਇਹ ਪੈਸੇ ਛੋਟੀ ਕਰੰਸੀ ਦੇ ਹੋਣ ਕਾਰਨ ਪ੍ਰਸ਼ਾਸਨਿਕ ਟੀਮ ਨੂੰ ਉਸ ਨੂੰ ਗਿਣਨ ਵਿੱਚ ਕਾਫੀ ਸਮਾਂ ਲੱਗ ਗਿਆ। ਇਹ ਬਜ਼ੁਰਗ ਔਰਤ ਬੱਸ ਸਟੈਂਡ ਦੇ ਆਲੇ-ਦੁਆਲੇ ਦਿਖਾਈ ਦਿੰਦੀ ਸੀ ਅਤੇ ਲੋਕਾਂ ਤੋਂ ਭੀਖ ਮੰਗ ਕੇ ਆਪਣਾ ਗੁਜ਼ਾਰਾ ਕਰ ਰਹੀ ਸੀ।
ਦੱਸਿਆ ਗਿਆ ਹੈ ਕਿ ਇਹ ਬਜ਼ੁਰਗ ਔਰਤ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਵਿੱਚ ਹੀ 30 ਸਾਲਾ ਤੋਂ ਇੱਕ ਝੌਂਪੜੀ ਵਿੱਚ ਰਹਿ ਰਹੀ ਸੀ। ਇਸ ਭੀਖ ਮੰਗਣ ਵਾਲੀ ਬਜ਼ੁਰਗ ਔਰਤ ਦੀ ਝੌਂਪੜੀ ਵਿੱਚੋਂ ਕਰੀਬ 2,60,00 ਰੁਪਏ ਬਰਾਮਦ ਹੋਏ ਹਨ। ਇਨ੍ਹਾਂ ਲੱਖਾਂ ਰੁਪਇਆਂ ਵਿਚ ਕਾਫੀ ਹੱਦ ਤੱਕ ਸਿੱਕੇ ਵੀ ਮੌਜੂਦ ਹਨ। ਇਲਾਕੇ ਵਿੱਚ ਇਸ ਘਟਨਾ ਦੀ ਕਾਫ਼ੀ ਚਰਚਾ ਹੋ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …