ਆਈ ਤਾਜਾ ਵੱਡੀ ਖਬਰ
ਜਿਸ ਤਰ੍ਹਾਂ ਦੇਸ਼ ਦੇ ਵਿਚ ਓਮੀਕਰੋਨ ਦੇ ਮਾਮਲੇ ਵਧ ਰਹੇ ਹਨ , ਇਸਦੇ ਚਲਦਿਆਂ ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਖਾਸੀਆਂ ਚਿੰਤਾਵਾਂ ਦੀ ਵਿਚ ਦਿਖਾਈ ਦੇ ਰਹੀਆਂ ਹਨ । ਇਸ ਓਮੀਕ੍ਰੌਨ ਤੋਂ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਬਚਾਉਣ ਲਈ ਵੱਖ ਵੱਖ ਉਪਰਾਲੇ ਸਰਕਾਰਾਂ ਦੇ ਵੱਲੋਂ ਕੀਤੇ ਜਾ ਰਹੇ ਹਨ । ਉਥੇ ਹੀ ਦੂਜੇ ਪਾਸੇ ਹੁਣ ਕੋਰੋਨਾ ਮਹਾਂਮਾਰੀ ਦੇ ਮਾਮਲਿਆਂ ਨੇ ਵੀ ਆਪਣੀ ਰਫ਼ਤਾਰ ਫੜ ਲਈ ਹੈ । ਦੇਸ਼ ਦੇ ਕਈ ਸੂਬਿਆਂ ਦੇ ਵਿੱਚ ਕੋਰੋਨਾ ਮਹਾਂਮਾਰੀ ਦੇ ਵਧ ਰਹੇ ਮਾਮਲਿਆਂ ਦੇ ਚੱਲਦੇ ਹੁਣ ਲੋਕਾਂ ਵਿੱਚ ਕਾਫ਼ੀ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ । ਇਸੇ ਵਿਚਕਾਰ ਹੁਣ ਸਕੂਲਾਂ ਵਿਚ ਜਾ ਰਹੇ ਬੱਚੇ ਵੀ ਇਸ ਕਰੋਨਾ ਮਹਾਂਮਾਰੀ ਦੀ ਲਪੇਟ ਵਿਚ ਆ ਰਹੇ ਹਨ । ਤਾਜ਼ਾ ਮਾਮਲਾ ਉਤਰਾਖੰਡ ਦੇ ਨੈਨੀਤਾਲ ਜ਼ਿਲ੍ਹੇ ਤੋਂ ਸਾਹਮਣੇ ਆਇਆ ।
ਜਿੱਥੇ ਇਕ ਸਕੂਲ ਦੇ ਵਿਚ ਕਈ ਬੱਚੇ ਕੋਰੋਨਾ ਪਾਜ਼ੀਟਿਵ ਪਾਏ ਗਏ । ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਨੈਨੀਤਾਲ ਜਿਲ੍ਹੇ ਦੇ ਜਵਾਹਰ ਨਵੋਦਿਆ ਵਿਦਿਆਲੇ ਦੇ ਵਿੱਚ 85 ਬੱਚੇ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ । ਜਿਸ ਦੇ ਚੱਲਦੇ ਇਲਾਕੇ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ ਤੇ ਕੋਰੋਨਾ ਮਹਾਂਮਾਰੀ ਦੀ ਲਪੇਟ ਵਿੱਚ ਆਏ ਬੱਚਿਆਂ ਨੂੰ ਗੰਗਰ ਕੋਟ ਇਲਾਕੇ ਦੇ ਵਿਚ ਇਕ ਸਕੂਲ ਦੇ ਵਿਹਡ਼ੇ ਦੇ ਵਿੱਚ ਕੁਆਰਨਟਾਈਨ ਲਈ ਰੱਖਿਆ ਗਿਆ ਹੈ ।
ਉੱਥੇ ਹੀ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਨੈਨੀਤਾਲ ਦੇ ਡਿਪਟੀ ਕੁਲੈਕਟਰ ਨੇ ਦੱਸਿਆ ਜੋ ਬੱਚੇ ਕੋਰੋਨਾ ਮਹਾਂਮਾਰੀ ਦੀ ਲਪੇਟ ਵਿੱਚ ਆਏ ਹਨ , ਜਦੋਂ ਤਕ ਉਹ ਬੱਚੇ ਪੂਰੀ ਤਰ੍ਹਾਂ ਦੇ ਨਾਲ ਠੀਕ ਨਹੀਂ ਹੋ ਜਾਂਦੇ ਤੇ ਉਨ੍ਹਾਂ ਦੇ ਕੋਰੋਨਾ ਰਿਪੋਰਟ ਨੈਗੇਟਿਵ ਨਹੀਂ ਆ ਜਾਂਦੀ ਉਦੋਂ ਤਕ ਬੱਚਿਆਂ ਨੂੰ ਘਰ ਭੇਜਿਆ ਨਹੀਂ ਜਾਵੇਗਾ ।
ਜ਼ਿਕਰਯੋਗ ਹੈ ਕਿ ਬੇਸ਼ੱਕ ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਦੀ ਵੱਲੋਂ ਆਪਣੇ ਦੇਸ਼ ਦੇ ਹਾਲਾਤਾਂ ਅਨੁਸਾਰ ਪਾਬੰਦੀਆਂ ਵਿਚ ਕੁਝ ਰਾਹਤ ਦਿੱਤੀ ਗਈ ਹੈ । ਜਿਸ ਦੇ ਚੱਲਦੇ ਹੁਣ ਕੋਰੋਨਾ ਦਾ ਪ੍ਰਸਾਰ ਲਗਾਤਾਰ ਵੱਧਦਾ ਜਾ ਰਿਹਾ ਹੈ । ਜਿਸ ਕਾਰਨ ਹੁਣ ਕਈ ਲੋਕ ਇਸ ਕੋਰੋਨਾ ਲਪੇਟ ਚ ਆ ਰਹੇ ਹਨ, ਤੇ ਨੈਨੀਤਾਲ ਦੇ ਵਿਚ ਇੰਨੀ ਭਾਰੀ ਗਿਣਤੀ ਦੇ ਵਿੱਚ ਬੱਚੀਆਂ ਦੇ ਕਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਉੱਤਰਾਖੰਡ ਦੀ ਸਰਕਾਰ ਵੀ ਖਾਸੀ ਚਿੰਤਾ ਵਿੱਚ ਦਿਖਾਈ ਦੇ ਰਹੀ ਹੈ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …