Breaking News

ਮਰਹੂਮ ਗਾਇਕ ਸਿੱਧੂ ਮੂਸੇ ਵਾਲੇ ਦੇ ਮੈਨੇਜਰ ਨੇ ਖੁਦ ਨੂੰ ਦਸਿਆ ਜਾਨ ਦਾ ਖਤਰਾ, ਕੀਤਾ ਹਾਈਕੋਰਟ ਦਾ ਰੁਖ਼

ਆਈ ਤਾਜ਼ਾ ਵੱਡੀ ਖਬਰ 

ਕੁਝ ਹੀ ਸਾਲਾਂ ਦੇ ਵਿੱਚ ਦੁਨੀਆਂ ਦੇ ਕੋਨੇ ਕੋਨੇ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੇ ਪੰਜਾਬੀ ਨੌਜਵਾਨ ਸਿੱਧੂ ਮੂਸੇਵਾਲਾ ਨੂੰ ਜਿਥੇ ਬੀਤੇ ਮਹੀਨੇ 29 ਮਈ ਦੀ ਸ਼ਾਮ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਇਹ ਹਾਦਸਾ ਉਸ ਸਮੇਂ ਵਾਪਰਿਆ ਸੀ ਜਦੋਂ ਸਿੱਧੂ ਮੂਸੇਵਾਲਾ ਅਪਣੇ ਦੋ ਦੋਸਤਾਂ ਦੇ ਨਾਲ ਆਪਣੀ ਮਾਸੀ ਦੇ ਘਰ ਮਿਲਣ ਵਾਸਤੇ ਜਾ ਰਿਹਾ ਸੀ ਅਤੇ ਰਸਤੇ ਵਿੱਚ ਪਿੰਡ ਜਵਾਹਰਕੇ ਵਿਖੇ ਇਹ ਘਟਨਾ ਵਾਪਰ ਗਈ ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਘਟਨਾ ਦੀ ਜਿੰਮੇਵਾਰੀ ਜਿੱਥੇ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਵੱਲੋਂ ਲਈ ਗਈ ਸੀ ਉਥੇ ਹੀ ਇਸ ਮਾਮਲੇ ਦੇ ਵਿਚ ਲਾਰੈਂਸ ਬਿਸ਼ਨੋਈ ਨੂੰ ਵੀ ਜ਼ਿੰਮੇਵਾਰ ਠਹਿਰਾਇਆ ਗਿਆ ਹੈ ਅਤੇ ਉਸ ਨੂੰ ਪੰਜਾਬ ਪੁਲਿਸ ਵੱਲੋਂ ਪੁੱਛਗਿੱਛ ਵਾਸਤੇ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦਾ ਗਿਆ ਹੈ।

ਇਸ ਮਾਮਲੇ ਤੇ ਵਿੱਚ ਹੁਣ ਤੱਕ ਕੇ ਲੋਕਾਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਹੁਣ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਵੱਲੋਂ ਵੀ ਹਾਈ ਕੋਰਟ ਦਾ ਰੁਖ਼ ਕੀਤਾ ਗਿਆ ਹੈ ਅਤੇ ਆਪਣੀ ਜਾਨ ਨੂੰ ਖ਼ਤਰਾ ਦੱਸਿਆ ਹੈ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮੈਨਜਰ ਸ਼ਗਨਪ੍ਰੀਤ ਸਿੰਘ ਵੱਲੋਂ ਵੀ ਹੁਣ ਪੰਜਾਬ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਗੋਲਡੀ ਬਰਾੜ ਤੋਂ ਆਪਣੀ ਜਾਨ ਨੂੰ ਖਤਰਾ ਦੱਸਦੇ ਹੋਏ ਹਾਈ ਕੋਰਟ ਵਿੱਚ ਦੋ ਪਟੀਸ਼ਨਾਂ ਦਾਇਰ ਕਰ ਦਿੱਤੀਆਂ ਗਈਆਂ ਹਨ।

ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਵਿੱਕੀ ਮਿੱਡੂਖੇੜਾ ਕਤਲ ਕੇਸ ਵਿੱਚ ਉਸ ਵੱਲੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਗਈ ਹੈ। ਉਥੇ ਹੀ ਉਨ੍ਹਾਂ ਨੂੰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਤੋਂ ਜਾਨ ਦਾ ਖਤਰਾ ਹੋਣ ਤੇ ਵੀ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ।

ਜਿਥੇ ਉਨ੍ਹਾਂ ਦੀਆਂ ਇਨ੍ਹਾਂ ਦੋਵੇਂ ਪਟੀਸ਼ਨ ਉਪਰ ਹਾਈਕੋਰਟ ਵੱਲੋਂ ਹੁਣ ਮੰਗਲਵਾਰ ਪਟੀਸ਼ਨ ਦਾਇਰ ਹੋਣ ਤੇ ਜਲਦੀ ਹੀ ਇਸ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ। ਉਥੇ ਹੀ ਹਾਈ ਕੋਰਟ ਵਿੱਚ ਦੋ ਪਟੀਸ਼ਨ ਸ਼ਗਨਪ੍ਰੀਤ ਸਿੰਘ ਵੱਲੋਂ ਆਪਣੀ ਜਾਨ ਨੂੰ ਖਤਰਾ ਦੱਸਦੇ ਹੋਏ ਅਤੇ, ਵਿੱਕੀ ਮਿੱਡੂਖੇੜਾ ਦੇ ਕਤਲ ਕੇਸ ਵਿੱਚ ਅਗਾਊਂ ਜ਼ਮਾਨਤ ਦੀ ਮੰਗ ਨੂੰ ਲੈ ਕੇ ਪੇਸ਼ ਕੀਤੀਆਂ ਗਈਆਂ ਹਨ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …