ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਜਿੱਥੇ ਅਜੇ ਵੀ ਦੇਸ਼ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਬੈਠ ਕੇ ਇਹਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। ਉਥੇ ਹੀ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਖੇਤੀ ਕਾਨੂੰਨਾਂ ਦੇ ਕਾਰਨ ਹੀ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਵੀ ਟੁੱਟ ਚੁੱਕਾ ਹੈ। ਜਿਥੇ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜ਼ੋਰ ਆਜ਼ਮਾਇਸ਼ ਕੀਤੀ ਜਾ ਰਹੀ ਹੈ। ਉਥੇ ਹੀ ਕਿਸਾਨਾਂ ਵੱਲੋਂ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਪਣੇ ਪਿੰਡਾਂ ਵਿੱਚ ਆਉਣ ਤੋਂ ਰੋਕਿਆ ਜਾ ਰਿਹਾ ਹੈ।
ਹੁਣ ਮਸ਼ਹੂਰ ਅਕਾਲੀ ਲੀਡਰ ਬੀਬਾ ਹਰਸਿਮਰਤ ਕੌਰ ਬਾਦਲ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੀ ਬੀਬੀ ਹਰਸਿਮਰਤ ਕੌਰ ਬਾਦਲ ਪਿੰਡ ਬੁਰਜ ਰਾਠੀ ਵਿਖੇ ਕਿਸੇ ਦੇ ਘਰ ਅਫ਼ਸੋਸ ਕਰਨ ਲਈ ਪਹੁੰਚੇ ਸਨ। ਉੱਥੇ ਹੀ ਉਹਨਾਂ ਨੂੰ ਲੋਕਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ ਹੈ। ਜਿਸ ਕਾਰਨ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਨਿਰਾਸ਼ ਹੋ ਕੇ ਉਸ ਪਿੰਡ ਵਿੱਚੋ ਵਾਪਸ ਪਰਤਣਾ ਪਿਆ। ਕਿਸਾਨਾਂ ਦੇ ਕੀਤੇ ਜਾ ਰਹੇ ਵਿਰੋਧ ਦੇ ਕਾਰਨ ਬੀਬੀ ਹਰਸਿਮਰਤ ਕੌਰ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਨੂੰ ਪੰਜ ਮਿੰਟਾਂ ਦੇ ਵਿੱਚ ਹੀ ਉਸ ਘਰ ਵਿੱਚੋ ਵਾਪਸ ਮੁੜਨਾ ਪਿਆ ਹੈ ਜਿੱਥੇ ਉਹ ਅਫਸੋਸ ਕਰਨ ਲਈ ਗਏ ਸਨ।
ਕਿਸਾਨਾਂ ਦੇ ਗੁੱਸੇ ਨੂੰ ਦੇਖਦੇ ਹੋਏ ਪੁਲਸ ਅਮਲੇ ਵੱਲੋਂ ਇਹਨਾਂ ਮੰਤਰੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਬੜੀ ਮੁਸ਼ਕਲ ਨਾਲ ਉਨ੍ਹਾਂ ਨੂੰ ਪਿੰਡ ਵਿੱਚ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਰੇ ਮੰਤਰੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਰੋਸ ਪ੍ਰਦਰਸ਼ਨ ਕਰਦੇ ਹੋਏ ਕਿਸਾਨਾਂ ਨੇ ਕਿਹਾ ਕਿ ਇਨ੍ਹਾਂ ਮੰਤਰੀਆਂ ਵੱਲੋਂ ਪਿੰਡਾਂ ਵਿੱਚ ਆ ਕੇ ਲੋਕਾਂ ਦੇ ਨਾਲ ਹੋਣ ਦਾ ਸਿਰਫ ਦਿਖਾਵਾ ਕੀਤਾ ਜਾ ਰਿਹਾ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਪਿੰਡਾਂ ਵਿੱਚ ਆਉਣ ਵਾਲੀਆਂ ਇਹ ਸਿਆਸੀ ਪਾਰਟੀਆਂ ਦੇ ਆਗੂਆਂ ਦਾ ਵਿਰੋਧ ਕੀਤਾ ਜਾਵੇਗਾ। ਮਾਨਸਾ ਦੇ ਪਿੰਡ ਬੁਰਜ ਰਾਠੀ ਵਿਖੇ ਜਿਥੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਉਥੇ ਹੀ ਇਸ ਵਿਰੋਧ ਪ੍ਰਦਰਸ਼ਨ ਵਿੱਚ ਔਰਤਾਂ ਵੱਲੋਂ ਵੀ ਜੰਮ ਕੇ ਹਰਸਿਮਰਤ ਕੌਰ ਬਾਦਲ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …