ਆਈ ਤਾਜ਼ਾ ਵੱਡੀ ਖਬਰ
ਹਰ ਇੱਕ ਮਨੁੱਖ ਦੀਆਂ ਮੁੱਢਲੀਆਂ ਜ਼ਰੂਰਤਾਂ ਵਿੱਚੋਂ ਇੱਕ ਪ੍ਰਮੁੱਖ ਜ਼ਰੂਰਤ ਇਹ ਵੀ ਹੈ ਕਿ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮਿਲ ਸਕਣ । ਉਥੇ ਹੀ ਜੇਕਰ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ , ਪੰਜਾਬ ਦੇ ਵਿੱਚ ਮਾਨ ਸਰਕਾਰ ਦੇ ਵੱਲੋਂ ਸਿਹਤ ਸਹੂਲਤਾਂ ਦੇਣ ਸਬੰਧੀ ਕਈ ਤਰਾਂ ਦੇ ਵਾਅਦੇ ਕੀਤੇ ਜਾ ਰਹੇ ਹਨ । ਪਰ ਹੁਣ ਸਿਹਤ ਸਹੂਲਤਾਂ ਨੂੰ ਲੈ ਕੇ ਮਸ਼ਹੂਰ ਐਕਟਰ ਅਤੇ ਸਾਂਸਦ ਮੈਂਬਰ ਸਨੀ ਦਿਓਲ ਐਕਸ਼ਨ ਮੋਡ ਤੇ ਵਿੱਚ ਹੈ । ਜਿਸ ਦੇ ਚੱਲਦੇ ਹੁਣ ਸੰਨੀ ਦਿਓਲ ਵੱਲੋਂ ਆਪਣੇ ਇਲਾਕੇ ਦੇ ਵਿੱਚ AIIMS ਜਾਂ PGI ਦੇ ਸੈਟੇਲਾਈਟ ਕੇਂਦਰ ਸਥਾਪਿਤ ਕਰਨ ਦੀ ਮੰਗ ਰੱਖੀ ਗਈ ਹੈ ।
ਦਰਅਸਲ ਸੰਸਦ ਮੈਂਬਰ ਸਨੀ ਦਿਓਲ ਦੇ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ ਮਨਸੁਖ ਮਾਂਡਵੀਆ ਦੇ ਨਾਲ ਇਕ ਮੀਟਿੰਗ ਕੀਤੀ ਗਈ । ਜਿਸ ਮੀਟਿੰਗ ਦੌਰਾਨ ਸਿਹਤ ਸਮੱਸਿਆਵਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਇਸ ਦੌਰਾਨ ਕੇਂਦਰੀ ਸਿਹਤ ਮੰਤਰੀ ਨੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਂਦਿਆਂ ਹੋਇਆ ਦੱਸਿਆ ਸਨੀ ਦਿਓਲ ਦੇ ਵੱਲੋਂ ਆਖਿਆ ਗਿਆ ਹੈ ਕਿ ਗੁਰਦਾਸਪੁਰ ਸਰਹੱਦੀ ਇਲਾਕੇ ਹੋਣ ਕਰਕੇ ਲੋਕਾਂ ਨੂੰ ਆਪਣੇ ਇਲਾਜ ਲਈ ਬਹੁਤ ਦੂਰ ਜਾਣਾ ਪੈਂਦਾ ਹੈ ਅਤੇ ਉਨ੍ਹਾਂ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਸਮੱਸਿਆਵਾਂ ਨੂੰ ਵੇਖਦੇ ਹੋਏ ਸਾਡੇ ਇਲਾਕੇ ਦੇ ਵਿੱਚ ਏਮਜ਼ ਯਾ ਫੇਰ ਕੋਈ ਪੀਜੀਆਈ ਦੇ ਸੈਟੇਲਾਈਟ ਕੇਂਦਰ ਸਥਾਪਿਤ ਕੀਤੇ ਜਾਣ ।
ਜਿਸ ਨੂੰ ਲੈ ਕੇ ਕੇਂਦਰੀ ਮੰਤਰੀ ਜੀ ਵੱਲੋਂ ਸਕਾਰਾਤਮਕ ਜਵਾਬ ਵੀ ਦਿੱਤਾ ਗਿਆ ਤੇ ਉਨ੍ਹਾਂ ਵੱਲੋਂ ਇਸ ਨੂੰ ਪ੍ਰਮੁੱਖਤਾ ਦਿੰਦਿਆਂ ਹੋਇਆ ਜਲਦ ਹੀ ਹੱਲ ਕਰਵਾਉਣ ਦਾ ਭਰੋਸਾ ਵੀ ਦਿੱਤਾ ਗਿਆ । ਹੁਣ ਹਰ ਕਿਸੇ ਦੀਆਂ ਨਜ਼ਰਾਂ ਸਰਕਾਰ ਵੱਲ ਟਿਕੀਆਂ ਹੋਈਆਂ ਹਨ ਕਿ ਕਦੋਂ ਕੇਂਦਰ ਸਰਕਾਰ ਗੁਰਦਾਸਪੁਰ ਦੇ ਵਿੱਚ ਕਿਸੇ ਹਸਪਤਾਲ ਦੀ ਸਥਾਪਨਾ ਕਰ ਕੇ ਗੁਰਦਾਸਪੁਰ ਦੇ ਲੋਕਾਂ ਨੂੰ ਤੋਹਫਾ ਕਦੋਂ ਦੇਵੇਗੀ ।
ਜ਼ਿਕਰਯੋਗ ਹੈ ਕਿ ਬੇਸ਼ੱਕ ਮਾਨ ਸਰਕਾਰ ਵੱਲੋਂ ਸਿਹਤ ਸਹੂਲਤਾਂ ਤੇ ਪੰਜਾਬ ਦੇ ਵਿਕਾਸ ਦੇ ਲਈ ਕਈ ਤਰ੍ਹਾਂ ਦੇ ਵਾਅਦੇ ਤੇ ਐਲਾਨ ਕੀਤੇ ਜਾ ਰਹੇ ਹਨ , ਪਰ ਦੂਜੇ ਪਾਸੇ ਜਦੋਂ ਇਨ੍ਹਾਂ ਵਾਅਦਿਆਂ ਤੇ ਐਲਾਨਾਂ ਨੂੰ ਪੂਰਾ ਕਰਨ ਦੀ ਗੱਲ ਸਾਹਮਣੇ ਆਉਂਦੀ ਹੈ ਤਾਂ ਉਸ ਦੌਰਾਨ ਸਰਕਾਰ ਹੁਣ ਬੈਕਫੁੱਟ ਤੇ ਨਜ਼ਰ ਆ ਰਹੀ ਹੈ । ਫਿਲਹਾਲ ਆਉਣ ਵਾਲੇ ਦਿਨਾਂ ਵਿੱਚ ਮਾਨ ਸਰਕਾਰ ਦੇ ਵੱਲੋਂ ਆਪਣੇ ਕਿਹੜੇ ਕਿਹੜੇ ਵਾਅਦੇ ਅਤੇ ਐਲਾਨ ਪੂਰੇ ਕੀਤੇ ਜਾਂਦੇ ਹਨ ਇਹ ਦੇਖਣਾ ਬੇਹੱਦ ਦਿਲਚਸਪ ਹੋਵੇਗਾ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …