ਆਈ ਤਾਜਾ ਵੱਡੀ ਖਬਰ
ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਾਫੀ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। 26 ਨਵੰਬਰ ਤੋਂ ਕਿਸਾਨ ਜਥੇਬੰਦੀਆਂ ਦਿੱਲੀ ਦੀਆਂ ਸਰਹੱਦਾਂ ਤੇ ਬੈਠ ਕੇ ਇਨਾ ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਸਰਕਾਰ ਤੋਂ ਮੰਗ ਕਰ ਰਹੀਆਂ ਹਨ। ਪੰਜਾਬ ਦੇ ਗਾਇਕਾਂ ਅਤੇ ਕਲਾਕਾਰਾਂ ਵੱਲੋਂ ਪਹਿਲੇ ਦਿਨ ਤੋਂ ਹੀ ਇਸ ਕਿਸਾਨੀ ਸੰਘਰਸ਼ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾ ਰਿਹਾ ਹੈ। ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਵੀ ਕਿਸਾਨੀ ਅੰਦੋਲਨ ਵਿੱਚ ਸ਼ਾਮਲ ਕਿਸਾਨਾਂ ਨੂੰ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ।
ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰ ਰਹੀ ਹੈ। ਜਿਸ ਕਾਰਨ ਕਿਸਾਨਾਂ ਵੱਲੋਂ ਸੰਘਰਸ਼ ਨੂੰ ਤੇਜ਼ ਕਰਦੇ ਹੋਏ 26 ਜਨਵਰੀ ਨੂੰ ਟ੍ਰੈਕਟਰ ਪਰੇਡ ਕਰਨ ਦਾ ਐਲਾਨ ਕੀਤਾ ਗਿਆ ਹੈ। 26 ਜਨਵਰੀ ਦੀ ਟਰੈਕਟਰ ਪਰੇਡ ਲਈ ਕਿਸਾਨਾਂ ਵੱਲੋਂ ਪਹਿਲਾਂ ਹੀ ਰਿਹਸਲ ਕੀਤੀ ਜਾ ਰਹੀ ਹੈ। ਹੁਣ ਮਸ਼ਹੂਰ ਐਕਟਰ ਜੋਗਰਾਜ ਸਿੰਘ ਬਾਰੇ ਵੀ ਕਿਸਾਨ ਅੰਦੋਲਨ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ਤੇ ਪਿੰਡ-ਪਿੰਡ ਪੱਧਰ ਤੇ ਅਤੇ ਜ਼ਿਲ੍ਹਿਆਂ ਵਿੱਚ ਵੀ ਟਰੈਕਟਰ ਪਰੇਡ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
26 ਜਨਵਰੀ ਨੂੰ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਹਰ ਵਰਗ ਵੱਲੋਂ ਦਿੱਲੀ ਕੂਚ ਕੀਤਾ ਜਾ ਰਿਹਾ ਹੈ। ਪੰਜਾਬੀ ਫਿਲਮਾਂ ਦੇ ਅਦਾਕਾਰ ਯੋਗਰਾਜ ਸਿੰਘ ਵੀ 26 ਜਨਵਰੀ ਨੂੰ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਵਿੱਚ ਹਿੱਸਾ ਲੈ ਰਹੇ ਹਨ। ਜਿਨ੍ਹਾਂ ਨੇ ਸੈਂਕੜੇ ਕਿਸਾਨਾਂ ਨਾਲ ਟਰੈਕਟਰ ਮਾਰਚ ਦੀ ਰਿਹਰਸਲ ਵੀ ਕੀਤੀ। ਯੋਗਰਾਜ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ 26 ਜਨਵਰੀ ਦੀ ਟਰੈਕਟਰ ਪਰੇਡ ਪਿੰਡ ਪਿੰਡ ਵਿੱਚ ਅਤੇ ਜ਼ਿਲ੍ਹੇ ਵਿੱਚ ਵੀ ਕੱਢੀ ਜਾਵੇਗੀ
ਜਿਸ ਬਾਰੇ ਸਾਰੇ ਕਿਸਾਨ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਟਰੈਕਟਰ ਮਾਰਚ ਕਿਸਾਨਾਂ ਦੀ ਏਕਤਾ ਦਾ ਪ੍ਰਤੀਕ ਹੋਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤਕ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ,ਉਸ ਸਮੇਂ ਤੱਕ ਇਹ ਸੰਘਰਸ਼ ਨਿਰੰਤਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਇਕੱਠੇ ਹੋ ਕੇ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਕਰਨੀ ਚਾਹੀਦੀ ਹੈ ਅਤੇ ਕਿਸਾਨਾਂ ਦੇ ਬਣਦੇ ਹੱਕ ਲੈਣੇ ਚਾਹੀਦੇ ਹਨ। 26 ਜਨਵਰੀ ਨੂੰ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਸਬੰਧੀ ਦਿੱਲੀ ਪੁਲਿਸ ਨਾਲ ਗੱਲ ਬਾਤ ਹੋ ਚੁੱਕੀ ਹੈ। ਜਿਸ ਤੋਂ ਬਾਅਦ ਕਿਸਾਨਾਂ ਨੂੰ ਟ੍ਰੈਕਟਰ ਪਰੇਡ ਦੀ ਮਨਜੂਰੀ ਦੇ ਦਿੱਤੀ ਗਈ ਸੀ। 26 ਜਨਵਰੀ ਦੀ ਪਰੇਡ ਵਿਚ ਸ਼ਾਮਲ ਹੋਣ ਲਈ ਭਾਰਤ ਦੇ ਸਭ ਸੂਬਿਆਂ ਤੋਂ ਲੱਖਾਂ ਦੀ ਤਾਦਾਦ ਵਿੱਚ ਕਿਸਾਨ ਦਿੱਲੀ ਟਰੈਕਟਰ ਲੈ ਕੇ ਪਹੁੰਚ ਰਹੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …