Breaking News

ਮਸ਼ਹੂਰ ਕ੍ਰਿਕਟਰ ਯੁਵਰਾਜ ਸਿੰਘ ਬਾਰੇ ਹੁਣ ਆ ਗਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਖੇਡਾਂ ਦਾ ਸੰਸਾਰ ਬਹੁਤ ਹੀ ਦਿਲਚਸਪ ਹੁੰਦਾ ਹੈ ਜਿੱਥੇ ਇਹ ਸਾਡੇ ਸਰੀਰ ਨੂੰ ਚੁਸਤ ਅਤੇ ਦਰੁਸਤ ਰੱਖਣ ਵਿੱਚ ਮਦਦ ਕਰਦਾ ਹੈ ਉਥੇ ਹੀ ਖੇਡਾਂ ਦੇ ਜ਼ਰੀਏ ਸਾਡਾ ਮਨ ਪਰਚਾਵਾ ਹੁੰਦਾ ਹੈ। ਇਸ ਸੰਸਾਰ ਦੇ ਵਿਚ ਬਹੁਤ ਸਾਰੀਆਂ ਖੇਡਾਂ ਲੋਕਾਂ ਦੇ ਵਿੱਚ ਪ੍ਰਚੱਲਤ ਹਨ ਜਿਨ੍ਹਾਂ ਵਿਚੋਂ ਕ੍ਰਿਕੇਟ ਇਕ ਅਹਿਮ ਸਥਾਨ ਰੱਖਦੀ ਹੈ। ਸ਼ਾਇਦ ਹੀ ਇਸ ਦੁਨੀਆਂ ਦਾ ਕੋਈ ਅਜਿਹਾ ਦੇਸ਼ ਹੋਵੇਗਾ ਜਿਸ ਵਿੱਚ ਕ੍ਰਿਕਟ ਨੂੰ ਨਾ ਖੇਡਿਆ ਜਾਂਦਾ ਹੋਵੇ। ਕ੍ਰਿਕੇਟ ਖੇਡ ਦੇ ਪ੍ਰਸ਼ੰਸਕਾਂ ਦੀ ਗਿਣਤੀ ਫੁੱਟਬਾਲ ਖੇਡ ਦੇ ਪ੍ਰਸ਼ੰਸਕਾਂ ਦੀ ਗਿਣਤੀ ਤੋਂ ਵੀ ਵੱਧ ਹੈ।

ਕ੍ਰਿਕਟ ਦੇ ਨਾਲ ਜੁੜੀਆਂ ਹੋਈਆਂ ਕਈ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਪਰ ਇਨ੍ਹਾਂ ਵਿੱਚੋਂ ਹੀ ਇੰਡੀਅਨ ਕ੍ਰਿਕੇਟ ਟੀਮ ਦੇ ਸਾਬਕਾ ਖਿਡਾਰੀ ਯੁਵਰਾਜ ਸਿੰਘ ਦੇ ਨਾਲ ਜੁੜੀ ਹੋਈ ਇਕ ਖ਼ਬਰ ਸੁਰਖੀਆਂ ਦਾ ਵਿਸ਼ਾ ਬਣੀ ਹੋਈ ਹੈ। ਦਰਅਸਲ ਇਸ ਸਾਬਕਾ ਮਸ਼ਹੂਰ ਕ੍ਰਿਕਟਰ ਯੁਵਰਾਜ ਸਿੰਘ ਉਪਰ ਜਾਤੀ ਸੂ-ਚ-ਕ ਸ਼ਬਦ ਬੋਲਣ ਸਬੰਧੀ ਪੰਜਾਬ ਹਰਿਆਣਾ ਹਾਈ ਕੋਰਟ ਦੇ ਵਿਚ ਇਕ ਪਟੀਸ਼ਨ ਚੱਲ ਰਹੀ ਹੈ। ਜਿਸ ਵਿੱਚ ਹਾਈਕੋਰਟ ਵੱਲੋਂ ਯੁਵਰਾਜ ਸਿੰਘ ਨੂੰ ਅੰਤਰਿਮ ਰਾਹਤ ਦਿੱਤੀ ਗਈ ਹੈ।

ਯੁਵਰਾਜ ਸਿੰਘ ਦੇ ਖਿਲਾਫ ਹਰਿਆਣਾ ਦੇ ਹਾਂਸੀ ਵਿਚ ਇਕ ਸ਼ਿ-ਕਾ-ਇ-ਤ ਉੱਪਰ ਐਫ. ਆਈ‍. ਆਰ. ਦਰਜ ਕਰਵਾਈ ਗਈ ਸੀ ਜਿਸ ਤੋਂ ਬਾਅਦ ਯੁਵਰਾਜ ਸਿੰਘ ਨੇ ਦਰਜ ਕੀਤੀ ਗਈ ਐਫ. ਆਈ‍. ਆਰ. ਨੂੰ ਰੱਦ ਕਰਵਾਉਣ ਸਬੰਧੀ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ ਉਪਰ ਹਾਈਕੋਰਟ ਨੇ ਵੀਰਵਾਰ ਨੂੰ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਅਤੇ ਸ਼ਿ-ਕਾ-ਇ-ਤ ਕਰਤਾ ਨੂੰ ਜਵਾਬ ਮੰਗਣ ਲਈ ਇਕ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਹਾਈ ਕੋਰਟ ਨੇ ਯੁਵਰਾਜ ਸਿੰਘ ਖਿਲਾਫ ਕਿਸੇ ਵੀ ਕਾਰਵਾਈ ਨੂੰ ਕਰਨ ‘ਤੇ ਅੰਤਰਿਮ ਰੋਕ ਲਗਾ ਦਿੱਤੀ ਹੈ।

ਹਾਈ ਕੋਰਟ ਦੇ ਵਿਚ ਯੁਵਰਾਜ ਸਿੰਘ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਪੁਨੀਤ ਬਾਲੀ ਨੇ ਆਖਿਆ ਕਿ ਇੱਕ ਵਿਅਕਤੀ ਵੱਲੋਂ ਯੁਵਰਾਜ ਸਿੰਘ ਖਿਲਾਫ ਦਰਜ ਕੀਤੀ ਗਈ ਐਫ. ਆਈ. ਆਰ. ਨੂੰ ਰੱਦ ਕਰਵਾਉਣ ਦੇ ਲਈ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ ਵਿਚ ਅਦਾਲਤ ਨੇ ਪੁਲਿਸ ਨੂੰ ਯੁਵਰਾਜ ਸਿੰਘ ਖਿਲਾਫ ਕੋਈ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ ਪਰ ਦਰਜ ਕੀਤੀ ਗਈ ਐਫ. ਆਈ. ਆਰ. ਦੇ ਵਿੱਚ ਜ਼ਮਾਨਤ ਨਹੀਂ ਮਿਲਦੀ। ਜ਼ਿਕਰ ਯੋਗ ਹੈ ਕਿ ਯੁਵਰਾਜ ਸਿੰਘ ਨੇ ਯੁਵਿੰਦਰ ਚਾਹਲ ਦੇ ਨਾਲ ਮਜ਼ਾਕ ਕਰਦੇ ਹੋਏ ਜਾਤੀ ਸੂ-ਚ-ਕ ਸ਼ਬਦ ਦੀ ਵਰਤੋਂ ਕੀਤੀ ਸੀ ਜਿਸ ਤੋਂ ਬਾਅਦ ਕਾਫੀ ਹੰ-ਗਾ-ਮਾ ਹੋਇਆ ਸੀ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …