ਆਈ ਤਾਜ਼ਾ ਵੱਡੀ ਖਬਰ
ਜਦੋਂ ਤੋਂ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ, ਉਸ ਸਮੇਂ ਤੋਂ ਹੀ ਦੇਸ਼ ਦੇ ਗਾਇਕਾ ਅਤੇ ਅਦਾਕਾਰਾ ਵੱਲੋਂ ਅੱਗੇ ਆ ਕੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਕਿਸਾਨੀ ਸੰਘਰਸ਼ ਨਾਲ ਜੋੜਿਆ ਗਿਆ ਸੀ। ਜਿਨ੍ਹਾਂ ਆਪਣੇ ਕੈਰੀਅਰ ਦੀ ਪ੍ਰਵਾਹ ਨਾ ਕਰਦੇ ਹੋਏ ਇਸ ਕਿਸਾਨੀ ਸੰਘਰਸ਼ ਨੂੰ ਦਿਨ ਰਾਤ ਸਮਾਂ ਦਿੱਤਾ ਤਾਂ ਜੋ ਇਸ ਸੰਘਰਸ਼ ਨੂੰ ਨੇਪਰੇ ਚਾੜ੍ਹਿਆ ਜਾ ਸਕੇ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਇਨ੍ਹਾਂ ਗਾਇਕਾ ਅਤੇ ਅਦਾਕਾਰਾ ਦੀ ਬਦੌਲਤ ਹੀ ਦੇਸ਼ ਦੇ ਬਹੁਤ ਸਾਰੇ ਕਿਸਾਨ ਖੇਤੀ ਸੰਘਰਸ਼ ਦੇ ਨਾਲ ਜੁੜੇ ਹਨ। ਉਥੇ ਹੀ ਦਿੱਲੀ ਦੀਆਂ ਸਰਹੱਦਾਂ ਤੇ ਪਿਛਲੇ ਨੌਂ ਮਹੀਨਿਆਂ ਤੋਂ ਲਗਾਤਾਰ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਘਰਸ਼ ਕੀਤਾ ਜਾ ਰਿਹਾ ਹੈ।
ਹੁਣ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਐਮੀ ਵਿਰਕ ਬਾਰੇ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਬਾਰੇ ਇਹ ਮੰਗ ਹੋ ਰਹੀ ਹੈ। ਜਿੱਥੇ ਗੁਰਦਾਸ ਮਾਨ ਨੂੰ ਲੈ ਕੇ ਵਿਵਾਦ ਪੈਦਾ ਹੋਇਆ ਹੈ ਉੱਥੇ ਹੀ ਹੁਣ ਐਮੀ ਵਿਰਕ ਨੂੰ ਲੈ ਕੇ ਵੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਗਿਆ ਹੈ। ਉਹਨਾਂ ਉਪਰ ਇਹ ਦੋਸ਼ ਉਹਨਾਂ ਦੀ ਫ਼ਿਲਮ ਸੁਪਨਾ ਵਿੱਚ ਇੱਕ ਗੀਤ ਕਬੂਲ ਏ, ਕਬੂਲ ਏ ,ਕਬੂਲ ਏ ਨੂੰ ਲੈ ਕੇ ਲਗਾਇਆ ਗਿਆ ਹੈ। ਇਹ ਦੋਸ਼ ਪੰਜਾਬੀ ਗਾਇਕਾਂ ਜਸਨੂਰ ਵੱਲੋਂ ਲਗਾਏ ਗਏ ਹਨ ਅਤੇ ਜਿਸ ਨੇ ਐਮੀ ਵਿਰਕ ਦੇ ਖ਼ਿਲਾਫ਼ ਮੁਸਲਿਮ ਧਰਮ ਤੇ ਇਤਰਾਜ਼ਯੋਗ ਟਿੱਪਣੀ ਕੀਤੇ ਜਾਣ ਕਾਰਨ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਜਿਸ ਨੇ ਕਿਹਾ ਹੈ ਕਿ ਇਸ ਕਾਰਨ ਪੁਲੀਸ ਨੂੰ ਐਮੀ ਵਿਰਕ ਦੇ ਖਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਹੈ। ਕਿਉਂਕਿ ਇਸ ਫਿਲਮ ਦੇ ਕੁਝ ਅਜਿਹੇ ਦ੍ਰਿਸ਼ ਅਤੇ ਸੀਨ ਪੇਸ਼ ਕੀਤੇ ਗਏ ਹਨ ਜੋ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਅਧਿਕਾਰ ਨਹੀਂ ਰੱਖਦੇ ਹਨ। ਜਿੱਥੇ ਇਹ ਗੀਤ ਐਮੀ ਵਿਰਕ ਦੀ ਫਿਲਮ ਵਿੱਚ ਫ਼ਿਲਮਾਇਆ ਗਿਆ ਹੈ ਉਥੇ ਹੀ ਇਸ ਨੂੰ ਹਸ਼ਮਤ ਸੁਲਤਾਨਾ ਵੱਲੋਂ ਗਾਇਆ ਗਿਆ ਹੈ।
ਪੰਜਾਬੀ ਗਾਇਕਾ ਜਸਵਿੰਦਰ ਉਰਫ ਜਸਨੂਰ ਵੱਲੋਂ ਪੰਜਾਬੀ ਗਾਇਕ ਅਤੇ ਅਦਾਕਾਰ ਐਮੀ ਵਿਰਕ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਅੱਜ ਪੰਜਾਬ ਪ੍ਰੈਸ ਕਲੱਬ ਵਿੱਚ ਪੱਤਰਕਾਰ ਮਿਲਣੀ ਦੌਰਾਨ ਕੀਤੀ ਗਈ ਹੈ। ਜਿਸ ਨੇ ਕਿਹਾ ਹੈ ਕਿ ਅਗਰ ਐਮੀ ਵਿਰਕ ਦੇ ਖਿਲਾਫ ਮਾਮਲਾ ਦਰਜ ਨਹੀਂ ਕੀਤਾ ਜਾਂਦਾ ਤਾਂ ਉਨ੍ਹਾਂ ਵੱਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …