ਹੁਣੇ ਆਈ ਤਾਜਾ ਵੱਡੀ ਖਬਰ
ਕਿਸਾਨਾਂ ਵੱਲੋਂ ਖੇਤੀ ਸੰਘਰਸ਼ ਦੇ ਨਾਮ ‘ਤੇ 26 ਨਵੰਬਰ ਨੂੰ ਇਕ ਅੰਦੋਲਨ ਦਾ ਆਗਾਜ਼ ਕੀਤਾ ਗਿਆ ਸੀ ਜਿਸ ਨੂੰ ਹੁਣ 80 ਦਿਨਾ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ। ਕਿਸਾਨਾਂ ਵੱਲੋਂ ਸ਼ੁਰੂ ਕੀਤਾ ਗਿਆ ਇਹ ਸੰਘਰਸ਼ ਕੇਂਦਰ ਸਰਕਾਰ ਵੱਲੋਂ ਸੋਧ ਕਰ ਜਾਰੀ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਜੋਂ ਹੈ ਜਿਸ ਨੂੰ ਅੱਜ ਵੀ ਵੱਖ-ਵੱਖ ਹਾਲਾਤਾਂ ਵਿੱਚ ਰਹਿੰਦੇ ਹੋਏ ਕਿਸਾਨਾਂ ਵੱਲੋਂ ਚਲਾਇਆ ਜਾ ਰਿਹਾ ਹੈ।
ਮੌਜੂਦਾ ਸਮੇਂ ਵਿਚ ਪੰਜਾਬ ਤੋਂ ਇਲਾਵਾ ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਮੱਧ ਪ੍ਰਦੇਸ਼ ਤੋਂ ਇਲਾਵਾ ਹੋਰ ਕਈ ਰਾਜਾਂ ਦੇ ਕਿਸਾਨ ਵੀ ਇਸ ਵਿਚ ਆਪਣਾ ਯੋਗਦਾਨ ਪਾ ਰਹੇ ਹਨ। ਕਿਸਾਨ ਮਜ਼ਦੂਰ ਜਥੇਬੰਦੀਆਂ ਤੋਂ ਇਲਾਵਾ ਹੋਰ ਬਹੁਤ ਸਾਰੇ ਲੋਕਾਂ ਵੱਲੋਂ ਵੀ ਕਿਸਾਨਾਂ ਦੇ ਹੱਕ ਵਿਚ ਆਪਣੀ ਆਵਾਜ਼ ਨੂੰ ਬੁਲੰਦ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਵੀ ਆਪਣੀ ਬੁਲੰਦ ਆਵਾਜ਼ ਦੇ ਜ਼ਰੀਏ ਲੋਕਾਂ ਦੇ ਦਿਲਾਂ ਤੇ ਰਾਜ ਕਰਨ ਵਾਲੇ ਪੰਜਾਬ ਦੇ ਪ੍ਰਸਿੱਧ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਵੀ ਇਸ ਖੇਤੀ ਅੰਦੋਲਨ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ।
ਉਹ ਅਕਸਰ ਹੀ ਕਿਸਾਨਾਂ ਦੇ ਹੱਕ ਵਿਚ ਆਪਣੀ ਆਵਾਜ਼ ਉਠਾਉਂਦੇ ਰਹਿੰਦੇ ਹਨ। ਹਾਲ ਹੀ ਦੇ ਦਿਨਾਂ ਦੌਰਾਨ ਉਨ੍ਹਾਂ ਨੇ ਸੋਸ਼ਲ ਮੀਡੀਆ ਦਾ ਇਸਤੇਮਾਲ ਕਰਦੇ ਹੋਏ ਆਪਣੇ ਅਕਾਊਂਟ ਉਪਰ ਇਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ਦੇ ਵਿਚ ਇਕ ਬਜ਼ੁਰਗ ਦੇ ਲਾਪਤਾ ਹੋਣ ਦੀ ਖਬਰ ਹੈ ਜਿਸ ਨੂੰ ਲੋਕਾਂ ਵੱਲੋਂ ਵੀ ਬਹੁਤ ਜ਼ਿਆਦਾ ਸ਼ੇਅਰ ਕੀਤਾ ਜਾ ਰਿਹਾ ਹੈ। ਗੁਰਦਾਸ ਮਾਨ ਨੇ ਇਹ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਜੇ ਕਿਸੇ ਨੂੰ ਵੀ ਇਸ ਬਜ਼ੁਰਗ ਦੀ ਕੋਈ ਜਾਣਕਾਰੀ ਮਿਲੀ ਤਾਂ ਇਨ੍ਹਾਂ ਦੀ ਬੇਟੀ ਪਰਮਜੀਤ ਕੌਰ ਨਾਲ ਜ਼ਰੂਰ ਸੰਪਰਕ ਕਰੋ। ਬਾਬਾ ਜੀ ਸੁੱਖ ਰੱਖਣ ਸਰਬੱਤ ਦਾ ਭਲਾ ਕਰੀਂ ਮੇਰੇ ਮਾਲਕਾਂ।
ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਸੋਸ਼ਲ ਮੀਡੀਆ ਉਪਰ ਵੀ ਕਾਫ਼ੀ ਐਕਟਿਵ ਰਹਿੰਦੇ ਅਤੇ ਉਨ੍ਹਾਂ ਵੱਲੋਂ ਕੀਤੀ ਗਈ ਇਸ ਖਾਸ ਕੋਸ਼ਿਸ਼ ਨੂੰ ਲੋਕਾਂ ਵੱਲੋਂ ਕਾਫੀ ਸਹਿਯੋਗ ਦਿੱਤਾ ਜਾ ਰਿਹਾ ਹੈ। ਗੁਰਦਾਸ ਮਾਨ ਵੱਲੋਂ ਸਾਂਝੀ ਕੀਤੀ ਗਈ ਇਹ ਪੋਸਟ ਲੋਕਾਂ ਦੇ ਵਿਚ ਬਹੁਤ ਜ਼ਿਆਦਾ ਵਾਇਰਲ ਹੋ ਚੁੱਕੀ ਹੈ ਅਤੇ ਇਹ ਉਮੀਦ ਜਤਾਈ ਜਾ ਰਹੀ ਹੈ ਕਿ ਲਾਪਤਾ ਹੋਏ ਬਜ਼ੁਰਗ ਦੀ ਜਲਦ ਹੀ ਜਾਣਕਾਰੀ ਮਿਲ ਜਾਵੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …