Breaking News

ਮਸ਼ਹੂਰ ਪੰਜਾਬੀ ਗਾਇਕ ਮੀਕਾ ਸਿੰਘ ਬਾਰੇ ਆਈ ਇਹ ਵੱਡੀ ਖਬਰ , ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿਚ ਕਰੋਨਾ ਬਹੁਤ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ। ਕਰੋਨਾ ਦੀ ਅਗਲੀ ਲਹਿਰ ਮੁੜ ਤੋਂ ਬਹੁਤ ਸਾਰੇ ਦੇਸ਼ਾਂ ਵਿੱਚ ਹਾਵੀ ਹੁੰਦੀ ਜਾ ਰਹੀ ਹੈ। ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਵੱਧ ਪ੍ਰਭਾਵਿਤ ਹੋਣ ਵਾਲੇ ਸੂਬਿਆਂ ਵਿੱਚ ਤਾਲਾਬੰਦੀ ਕੀਤੀ ਗਈ ਹੈ। ਉੱਥੇ ਕਈ ਕਾਰੋਬਾਰ ਠੱਪ ਹੋਣ ਕਾਰਨ ਲੋਕਾਂ ਦੇ ਕੰਮ ਛੁੱਟ ਗਏ। ਜਿਸ ਨਾਲ ਲੋਕਾਂ ਨੂੰ ਅਪਣੇ ਘਰ ਦਾ ਗੁਜ਼ਾਰਾ ਚਲਾਉਣਾ ਵੀ ਮੁਸ਼ਕਲ ਹੋ ਗਿਆ ਹੈ। ਪਿਛਲੇ ਸਾਲ ਕੀਤੀ ਗਈ ਤਾਲਾਬੰਦੀ ਨੇ ਲੋਕਾਂ ਨੂੰ ਆਰਥਿਕ ਤੌਰ ਤੇ ਕਮਜ਼ੋਰ ਕਰ ਦਿੱਤਾ ਹੈ। ਕਰੋਨਾ ਦੇ ਵਧ ਰਹੇ ਕੇਸਾਂ ਦੇ ਕਾਰਨ ਮੁੜ ਤੋਂ ਉਹੀ ਸਮਾਂ ਵਾਪਸ ਆ ਗਿਆ ਹੈ।

ਹੁਣ ਮਸ਼ਹੂਰ ਪੰਜਾਬੀ ਗਾਇਕ ਮੀਕਾ ਸਿੰਘ ਬਾਰੇ ਇਹ ਵੱਡੀ ਖਬਰ ਸਾਹਮਣੇ ਹੈ। ਜਿਸ ਦੀ ਸਭ ਪਾਸੇ ਚਰਚਾ ਹੋ ਰਹੀ ਹੈ। ਕਰੋਨਾ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੇ ਫਿਲਮੀ ਅਦਾਕਾਰਾਂ ਵੱਲੋਂ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ, ਉਥੇ ਹੀ ਬਾਲੀਵੁੱਡ ਗਾਇਕ ਮੀਕਾ ਸਿੰਘ ਵਲੋ ਆਪਣੇ ਭਤੀਜੇ ਨਾਲ ਮਿਲ ਕੇ ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਮਦਦ ਕਰਨ ਲਈ ਭੋਜਨ ਮੁੱਹਈਆ ਕਰਵਾਇਆ ਜਾ ਰਿਹਾ ਹੈ,ਜਿਸ ਤਰਾਂ ਮੁੰਬਈ ਦੇ ਵਿੱਚ ਕਰੋਨਾ ਦੇ ਕੇਸ ਵਧ ਰਹੇ ਹਨ, ਕੋਈ ਉਸ ਨਾਲ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਆ ਰਹੀਆਂ ਹਨ। ਗੁਰਮੀਤ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਪਿਛਲੇ ਇੱਕ ਸਾਲ ਤੋਂ ਦਿੱਲੀ ਵਿੱਚ ਲੰਗਰ ਚੱਲਦਾ ਹੈ।

ਮੈ ਅਰਦਾਸ ਕਰਦਾ ਹਾਂ ਕਿ ਇਹ ਮਹਾਮਾਰੀ ਜਲਦ ਤੋਂ ਜਲਦ ਖ਼ਤਮ ਹੋਵੇ ਅਤੇ ਸਾਡੇ ਸਾਰਿਆਂ ਲਈ ਚੰਗੇ ਦਿਨ ਆਉਣ। ਉਨ੍ਹਾਂ ਇਸ ਮੁਸ਼ਕਲ ਦੇ ਦੌਰ ਵਿੱਚ ਹੋਰ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਇਸ ਮੁਹਿੰਮ ਵਿਚ ਸਾਥ ਦੇਣ। ਮੀਕਾ ਸਿੰਘ ਨੇ ਦੱਸਿਆ ਕਿ ਉਹ ਆਪਣੇ ਐਨਜੀਓ ਦੇ ਜ਼ਰੀਏ ਕਰੋਨਾ ਨਾਲ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਮਦਦ ਲਈ ਲੰਗਰ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਦਸਿਆ ਕਿ ਦਿੱਲੀ ਤੋਂ ਬਾਅਦ ਹੁਣ ਮੁੰਬਈ ਦੇ ਵਿਚ 1000 ਤੋਂ ਵੱਧ ਲੋਕਾਂ ਦੇ ਖਾਣੇ ਦੇ ਪ੍ਰਬੰਧ ਲਈ ਲੰਗਰ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਤੋਂ ਪਹਿਲਾਂ ਜਿੱਥੇ ਸੋਨੂੰ ਸੂਦ ਵੱਲੋਂ ਅੱਗੇ ਆ ਕੇ ਪਿਛਲੇ ਸਾਲ ਤੋਂ ਹੀ ਕਰੋਨਾ ਪੀੜਤਾਂ ਦੀ ਮਦਦ ਕੀਤੀ ਜਾ ਰਹੀ ਹੈ।

ਉੱਥੇ ਹੀ ਪਿਛਲੇ ਦਿਨੀਂ ਫਿਲਮੀ ਅਦਾਕਾਰ ਅਮਿਤਾਭ ਬੱਚਨ ਵੱਲੋਂ ਵੀ ਮਰੀਜ਼ਾਂ ਦੇ ਇਲਾਜ ਲਈ 2 ਕਰੋੜ ਰੁਪਏ , ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿੱਚ ਬਣੇ ਕਰੋਨਾ ਸੈਂਟਰ ਦੇ ਨਿਰਮਾਣ ਲਈ ਦਿੱਤੇ ਗਏ ਹਨ। ਜਿਨ੍ਹਾਂ ਦੀ ਤਰੀਫ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਵੀ ਕੀਤੀ ਗਈ ਹੈ। ਇਸ ਤਰ੍ਹਾਂ ਹੀ ਫਿਲਮ ਮੇਕਰ ਰੋਹਿਤ ਸ਼ੈਟੀ ਵੱਲੋਂ ਵੀ ਕੋਵਿਡ ਸੈਂਟਰ ਦੀ ਉਸਾਰੀ ਲਈ ਮਦਦ ਕੀਤੀ ਗਈ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …