ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਜਿੱਥੇ ਵਿਸ਼ਵ ਵਿੱਚ ਹੋ ਰਿਹਾ ਹੈ। ਉਥੇ ਹੀ ਭਾਰਤ ਦੇ ਵਿੱਚ ਪੰਜਾਬ ਦੇ ਕਲਾਕਾਰਾਂ ਅਤੇ ਗਾਇਕਾਂ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ। ਪਹਿਲੇ ਦਿਨ ਤੋਂ ਹੀ ਪੰਜਾਬ ਦੇ ਗਾਇਕਾਂ ਤੇ ਕਲਾਕਾਰਾਂ ਵੱਲੋਂ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਿਛਲੇ ਸਾਲ ਨਵੰਬਰ ਤੋਂ ਵੀ ਇਹ ਕਿਸਾਨੀ ਸੰਘਰਸ਼ ਦਿੱਲੀ ਦੀਆਂ ਸਰਹੱਦਾਂ ਤੇ ਅਰੰਭ ਕੀਤਾ ਗਿਆ ਸੀ।
ਜਿਸ ਵਿੱਚ ਪੰਜਾਬ ਦੇ ਗਾਇਕਾਂ ਤੇ ਕਲਾਕਾਰਾਂ ਵੱਲੋਂ ਆਪਣੀ ਸ਼ਮੂਲੀਅਤ ਦਰਜ ਕਰਵਾਈ ਜਾ ਰਹੀ ਹੈ ਤੇ ਹਰ ਸਹਾਇਤਾ ਦੇਣ ਦਾ ਭਰੋਸਾ ਜਤਾਇਆ ਗਿਆ ਹੈ। ਅੰਤਰਰਾਸ਼ਟਰੀ ਸਖਸ਼ੀਅਤਾਂ ਵੱਲੋਂ ਵੀ ਇਸ ਕਿਸਾਨੀ ਸੰਘਰਸ਼ ਦੀ ਹਮਾਇਤ ਸੋਸ਼ਲ ਮੀਡੀਆ ਦੇ ਜ਼ਰੀਏ ਕੀਤੀ ਜਾ ਰਹੀ ਹੈ। ਕਿਸਾਨਾਂ ਵੱਲੋਂ ਇਨਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਮਸ਼ਹੂਰ ਪੰਜਾਬੀ ਗਾਇਕ ਮੁਹੰਮਦ ਸਦੀਕ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦੀ ਸਭ ਪਾਸੇ ਚਰਚਾ ਹੋ ਰਹੀ ਹੈ।
ਹੁਣ ਮੁਹੰਮਦ ਸਦੀਕ ਵੱਲੋਂ ਵੀ ਕੇਂਦਰ ਸਰਕਾਰ ਦੇ ਖਿਲਾਫ ਤਿੱਖੇ ਤੰ-ਜ ਕੱਸੇ ਗਏ ਹਨ। ਉਹ ਨਾਭਾ ਵਿਖੇ ਪਹੁੰਚੇ ਸਨ ਜਿਥੇ ਉਨ੍ਹਾਂ ਨੇ ਕਿਸਾਨਾਂ ਦਾ ਸਮਰਥਨ ਕਰਦੇ ਹੋਏ,ਕੇਂਦਰ ਸਰਕਾਰ ਨੂੰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਆਪਣੀ ਮਰਜੀ ਕਰ ਰਹੀ ਹੈ ਪਰ ਉਸ ਨੂੰ ਨਹੀਂ ਪਤਾ ਕਿ ਉਸ ਨੇ ਕਿਸਾਨਾਂ ਲਈ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਲਾਗੂ ਕਰ ਕੇ ਪੰਗਾ ਲਿਆ ਹੈ। ਕੇਂਦਰ ਸਰਕਾਰ ਨੇ ਭ-ਰਿੰ-ਡਾਂ ਦੇ ਖੱਖਰ ਨੂੰ ਛੇੜ ਲਿਆ ਹੈ। ਉਨ੍ਹਾਂ ਮੋਦੀ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ
ਜਦੋਂ ਉਹ ਗੁਜਰਾਤ ਦੇ ਮੁੱਖ ਮੰਤਰੀ ਸਨ ਤਾਂ ਮਹਿੰਗਾਈ ਤੇ ਤੇਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਹਾਹਾਕਾਰ ਮਚਾ ਦਿੰਦੇ ਸਨ। ਪਰ ਹੁਣ ਕੇਂਦਰ ਸਰਕਾਰ ਪਿਛਲੇ ਦੋ ਸਾਲਾਂ ਤੋਂ ਸਾਂਸਦਾਂ ਦੇ ਫੰਡ ਰਿਲੀਜ਼ ਨਹੀਂ ਹੋਣ ਦਿੰਦੀ , ਰੋਕ ਲਾਈ ਹੋਈ ਹੈ। ਖੇਤੀ ਕਾਨੂੰਨਾਂ ਦੇ ਕਾਰਨ ਸਾਨੂੰ ਪਿੰਡਾਂ ਵਿੱਚ ਜਾਣ ਜੋਗੇ ਨਹੀਂ ਛੱਡਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਮਾੜਾ ਵ-ਤੀ-ਰਾ ਕਰ ਰਹੀ ਹੈ। ਪਰ ਇਕ ਦਿਨ ਉਸ ਨੂੰ ਉਨ੍ਹਾਂ ਅੱਗੇ ਝੁਕਣਾ ਪਵੇਗਾ। ਉਨ੍ਹਾਂ ਆਖਿਆ ਕਿ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਕਹਿੰਦੇ ਹਨ ਕਿ ਇਨ੍ਹਾਂ ਕਨੂੰਨਾਂ ਵਿੱਚ ਕਾਲਾ ਕੀ ਹੈ। ਉਹ ਦੱਸਣ ਕਿ ਇਨ੍ਹਾਂ ਵਿੱਚ ਚੰਗਾ ਵੀ ਕੀ ਹੈ। ਉਨ੍ਹਾਂ ਕਿਹਾ ਕਿ ਪਹਿਲਾ ਅਮਰੀਕਾ ਤੋਂ ਕਣਕ ਮੰਗਵਾ ਕੇ ਖਾਧੇ ਸੀ , ਪਰ ਹੁਣ ਸਾਡੇ ਦੇਸ਼ ਦੇ ਕਿਸਾਨਾਂ ਵੱਲੋਂ ਸਾਰੀ ਦੁਨੀਆਂ ਦਾ ਢਿੱਡ ਭਰਿਆ ਜਾਂਦਾ ਹੈ। ਜਿਸ ਨੂੰ ਸਰਕਾਰ ਵੱਲੋਂ ਰੋਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਦੌਰਾਨ ਕਿਸਾਨਾਂ ਦੀ ਜਿੱਤ ਹੋਵੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …