Breaking News

ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਘਰੇ ਆਈ ਇਹ ਵੱਡੀ ਖੁਸ਼ੀ, ਪ੍ਰਸੰਸਕ ਦੇ ਰਹੇ ਨੇ ਵਧਾਈਆਂ

ਆਈ ਤਾਜਾ ਵੱਡੀ ਖਬਰ

ਪਿਛਲੇ ਸਾਲ ਤੋਂ ਪੰਜਾਬੀ ਗਾਇਕ ਤੇ ਕਲਾਕਾਰ ਚਰਚਾ ਦਾ ਵਿਸ਼ਾ ਰਹੇ ਹਨ। ਇਸ ਸਾਲ ਦੇ ਵਿੱਚ ਪਹਿਲਾਂ ਕਰੋਨਾ ਨੇ ਜਿਥੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਉਸ ਸਮੇਂ ਬਹੁਤ ਸਾਰੇ ਪੰਜਾਬੀ ਗਾਇਕ ਅਤੇ ਕਲਾਕਾਰ ਗਰੀਬ ਵਰਗ ਦੇ ਹੱਕਾਂ ਦੀ ਰਾਖੀ ਲਈ ਸਾਹਮਣੇ ਆਏ ਸਨ। ਉਹਨਾਂ ਦੀ ਹਿੰਮਤ ਤੇ ਦਲੇਰੀ ਸਦਕਾ ਬਹੁਤ ਸਾਰੇ ਲੋਕਾਂ ਨੂੰ ਰਾਸ਼ਨ ਮੁਹਈਆ ਕਰਵਾਇਆ ਗਿਆ। ਹੁਣ ਪਿਛਲੇ ਕਈ ਮਹੀਨੇ ਤੋਂ ਖੇਤੀ ਕਨੂੰਨਾਂ ਵਿਰੁੱਧ ਰੋਸ ਧਰਨਿਆਂ ਤੇ ਮੁਜ਼ਾਹਰਿਆਂ ਵਿੱਚ ਪੰਜਾਬੀ ਗਾਇਕਾਂ ਤੇ ਕਲਾਕਾਰਾਂ ਵੱਲੋਂ ਕਿਸਾਨਾਂ ਦਾ ਭਰਪੂਰ ਸਾਥ ਦਿੱਤਾ ਜਾ ਰਿਹਾ ਹੈ।

ਉਥੇ ਹੀ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੇ ਵਿੱਚ ਹਰ ਪੰਜਾਬੀ ਗਾਇਕ ਵੱਲੋਂ ਸ਼ਿਰਕਤ ਕੀਤੀ ਜਾ ਰਹੀ ਹੈ। ਜਿਸ ਕਾਰਨ ਬਹੁਤ ਸਾਰੇ ਗਾਇਕ ਚਰਚਾ ਦਾ ਵਿਸ਼ਾ ਰਹੇ ਹਨ। ਬਹੁਤ ਸਾਰੇ ਗਾਇਕ ਆਪਣੀਆਂ ਨਿੱਜੀ ਗੱਲਾਂ ਕਰ ਕੇ ਸੋਸ਼ਲ ਮੀਡੀਆ ਤੇ ਚਰਚਾ ਵਿਚ ਰਹਿੰਦੇ ਹਨ। ਉੱਥੇ ਹੀ ਇਕ ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਘਰੇ ਆਈ ਵੱਡੀ ਖ਼ੁਸ਼ੀ ਕਾਰਨ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਕਿਸਾਨੀ ਸੰਘਰਸ਼ ਦੇ ਵਿੱਚ ਰਣਜੀਤ ਬਾਵਾ ਵੱਲੋਂ ਬਹੁਤ ਹੀ ਜ਼ਿਆਦਾ ਯੋਗਦਾਨ ਪਾਇਆ ਜਾ ਰਿਹਾ ਹੈ।

ਜਿਨ੍ਹਾਂ ਦੇ ਕਿਸਾਨੀ ਸੰਘਰਸ਼ ਨੂੰ ਲੈ ਕੇ ਗਾਏ ਗਏ ਗੀਤ ਅੱਜ ਹਰ ਕਿਸਾਨ ਵੱਲੋਂ ਗਾਏ ਜਾ ਰਹੇ ਹਨ। ਉਹਨਾਂ ਨੇ ਆਪਣੇ ਘਰ ਆਈ ਖੁਸ਼ੀ ਨੂੰ ਇੰਸਟਾਗ੍ਰਾਮ ਅਕਾਊਂਟ ਤੇ ਆਪਣੇ ਪ੍ਰਸ਼ੰਸਕਾਂ ਨਾਲ ਸਾਂਝਾ ਕੀਤਾ ਹੈ। ਗਾਇਕ ਰਣਜੀਤ ਬਾਵਾ ਵੱਲੋਂ ਆਪਣੇ ਨਵੇਂ ਘਰ ਵਿੱਚ ਪ੍ਰਵੇਸ਼ ਕਰਨ ਸਮੇਂ ਦੀਆਂ ਤਸਵੀਰਾਂ ਆਫੀਸ਼ੀਅਲ ਅਕਾਊਂਟ ਅਤੇ ਸਾਂਝੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਰਣਜੀਤ ਬਾਵਾ ਦੇ ਨਾਲ ਉਨ੍ਹਾਂ ਦੇ ਦੋਸਤ ਗੋਲਡੀ ਅਤੇ ਸਸਤਾ ਵੀ ਨਜ਼ਰ ਆ ਰਹੇ ਹਨ। ਰਣਜੀਤ ਬਾਵਾ ਵੱਲੋਂ ਨਵੇਂ ਘਰ ਵਿਚ

ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ ਹੈ। ਉਨ੍ਹਾਂ ਵੱਲੋਂ ਆਪਣੇ ਨਵੇਂ ਘਰ ਵਿੱਚ ਪ੍ਰਵੇਸ਼ ਕਰਨ ਸਮੇਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਸਾਂਝੀਆਂ ਕਰਨ ਤੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਰਣਜੀਤ ਬਾਵਾ ਕਿਸਾਨੀ ਸੰਘਰਸ਼ ਵਿੱਚ ਕਾਫੀ ਲੰਮੇ ਸਮੇਂ ਤੋਂ ਕਿਸਾਨਾਂ ਨੂੰ ਭਰਪੂਰ ਸਮਰਥਨ ਦੇ ਰਹੇ ਹਨ ਅਤੇ ਕਿਸਾਨਾਂ ਲਈ ਮੰਦਾ ਬੋਲਣ ਵਾਲਿਆ ਲਈ ਕਰਾਰਾ ਜਵਾਬ ਦਿੱਤਾ ਸੀ। ਰਣਜੀਤ ਬਾਵਾ ਇਹਨੀ ਦਿਨੀਂ ਕਿਸਾਨੀ ਗੀਤਾਂ ਨਾਲ ਦਰਸ਼ਕਾਂ ਦੇ ਰੂਬਰੂ ਹੋਏ ਹਨ, ਜੋ ਇਸ ਧਰਨੇ ਵਿਚ ਜੋਸ਼ ਭਰ ਰਹੇ ਹਨ,ਤੇ ਧਰਨੇ ਵਿੱਚ ਮੌਜੂਦ ਲੋਕਾਂ ਦੇ ਹੌਸਲੇ ਹੋਰ ਬੁਲੰਦ ਹੋ ਰਹੇ ਹਨ।

Check Also

ਮਸ਼ਹੂਰ ਅਦਾਕਾਰਾ ਨਾਲ ਵਾਪਰਿਆ ਭਿਆਨਕ ਹਾਦਸਾ , ਪ੍ਰਸ਼ੰਸਕਾਂ ਨੂੰ ਕਿਹਾ ਅਰਦਾਸਾਂ ਕਰੋ

ਆਈ ਤਾਜਾ ਵੱਡੀ ਖਬਰ  ਹਰੇਕ ਕਲਾਕਾਰ ਇਹ ਕੋਸ਼ਿਸ਼ ਕਰਦਾ ਹੈ ਕਿ ਉਹ ਆਪਣੀ ਅਦਾਕਾਰੀ ਦੇ …