Breaking News

ਮਸ਼ਹੂਰ ਪੰਜਾਬੀ ਗਾਇਕ ਵਲੋਂ ਪੁਲਿਸ ਤੇ ਲਗਾਏ ਕੁੱਟਮਾਰ ਦੇ ਦੋਸ਼, ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਬੀਤੇ ਦਿਨੀਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੇ ਸਾਰੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ ਉਥੇ ਉਸ ਦੇ ਨਾਲ ਜੁੜੀਆ ਹੋਈਆ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਅਤੇ ਕਈ ਹੋਰ ਗਾਇਕਾਂ ਨੂੰ ਵੀ ਧਮਕੀਆਂ ਮਿਲਣ ਦੀਆਂ ਖ਼ਬਰਾਂ ਪ੍ਰਾਪਤ ਹੋਈਆਂ ਹਨ। ਬਹੁਤ ਸਾਰੇ ਗਾਇਕਾਂ ਵੱਲੋਂ ਸਿੱਧੂ ਮੂਸੇਵਾਲਾ ਦੀ ਮੌਤ ਦੇ ਉਪਰ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਉੱਥੇ ਹੀ ਬਹੁਤ ਸਾਰੇ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਉਸ ਦੇ ਮਾਤਾ-ਪਿਤਾ ਦੇ ਨਾਲ ਵੀ ਦੁੱਖ ਸਾਂਝਾ ਕਰ ਰਹੇ ਹਨ ਜਿਸ ਦੀਆਂ ਬਹੁਤ ਸਾਰੀਆਂ ਖ਼ਬਰਾਂ ਨੂੰ ਆਏ ਦਿਨ ਸੋਸ਼ਲ ਮੀਡੀਆ ਤੇ ਸਾਂਝਾ ਕੀਤਾ ਜਾ ਰਿਹਾ ਹੈ। ਹੁਣ ਮਸ਼ਹੂਰ ਪੰਜਾਬੀ ਗਾਇਕ ਵੱਲੋਂ ਪੁਲਿਸ ਉਪਰ ਕੁੱਟਮਾਰ ਦੇ ਦੋਸ਼ ਲਗਾਏ ਗਏ ਹਨ ਜਿਸ ਸਬੰਧੀ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਉਪਰ ਕੁੱਟਮਾਰ ਕੀਤੇ ਜਾਣ ਅਤੇ ਨਜਾਇਜ਼ ਹਿਰਾਸਤ ਵਿਚ ਰੱਖਣ ਦੇ ਦੋਸ਼ ਸੁਰਜੀਤ ਸੰਧੂ ਵੱਲੋਂ ਲਗਾਏ ਗਏ ਹਨ।

ਜਿਸ ਬਾਰੇ ਉਨ੍ਹਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਤਰਨਤਾਰਨ ਸਹੁਰੇ ਘਰ ਆਪਣੀ ਬਿਮਾਰ ਪਤਨੀ ਨੂੰ ਲੈਣ ਵਾਸਤੇ ਬੀਤੀ ਰਾਤ ਜਾ ਰਹੇ ਸਨ। ਜਦੋਂ ਉਹ ਆਪਣੀ ਕਾਰ ਵਿੱਚ ਹਰੀਕੇ ਪੁਲ ਦੇ ਕੋਲ ਪੁੱਜੇ ਤਾਂ ਉਥੇ ਪਹਿਲਾਂ ਤੋਂ ਹੀ ਪੁਲਿਸ ਵੱਲੋਂ ਨਾਕਾ ਲਗਾਇਆ ਗਿਆ ਸੀ ਜਿਨ੍ਹਾਂ ਵੱਲੋਂ ਉਨ੍ਹਾਂ ਨੂੰ ਰੋਕਿਆ ਗਿਆ। ਅਤੇ ਉਨ੍ਹਾਂ ਵੱਲੋਂ ਗੱਡੀ ਦੀ ਤਲਾਸ਼ੀ ਲੈਣ ਵਾਸਤੇ ਡਿੱਗੀ ਵੀ ਖੋਲ੍ਹ ਦਿੱਤੀ ਗਈ ਅਤੇ ਉਨ੍ਹਾਂ ਦੇ ਕੋਲ ਜਿਥੇ ਆਪਣੀ ਇਕ ਲਾਇਸੈਂਸੀ ਰਿਵਾਲਵਰ ਮੌਜੂਦ ਸੀ। ਜਿਸ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਉਨ੍ਹਾਂ ਦੇ ਨਾਲ ਦੁਰਵਿਵਹਾਰ ਕੀਤਾ ਗਿਆ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਗਈ।

ਜਿਸ ਤੋਂ ਬਾਅਦ ਉਨ੍ਹਾਂ ਨੂੰ ਹਰੀਕੇ ਦੇ ਐਸ ਐਚ ਓ ਹਰਜੀਤ ਸਿੰਘ ਅਤੇ ਡੀਐਸਪੀ ਪੱਟੀ ਮਨਿੰਦਰਪਾਲ ਸਿੰਘ ਵੱਲੋਂ ਪੁਲਿਸ ਸਟੇਸ਼ਨ ਲਿਆਂਦਾ ਗਿਆ ਅਤੇ ਉਸ ਤੋਂ ਬਾਅਦ ਉਨ੍ਹਾਂ ਦਾ ਸਰਕਾਰੀ ਹਸਪਤਾਲ ਤੋਂ ਮੈਡੀਕਲ ਕਰਵਾਇਆ ਗਿਆ। ਉਸ ਦੇ ਦੋਵੇਂ ਫ਼ੋਨ ਵੀ ਪੁਲਿਸ ਵੱਲੋਂ ਆਪਣੇ ਕੋਲ ਰੱਖ ਲਏ ਗਏ ਅਤੇ ਆਪਣੇ ਵਕੀਲ ਨੂੰ ਵੀ ਫੋਨ ਨਹੀਂ ਕਰਨ ਦਿੱਤਾ ਗਿਆ।

ਜਿਸ ਤੋਂ ਬਾਅਦ ਖਾਲੀ ਪੇਪਰ ਉਪਰ ਦਸਤਖਤ ਕਰਵਾਉਣ ਤੋਂ ਬਾਅਦ ਰਿਸ਼ਤੇਦਾਰ ਸੁਰਜੀਤ ਸਿੰਘ ਦੇ ਹਵਾਲੇ ਕੀਤਾ ਗਿਆ। ਇਸ ਬਾਰੇ ਪੁਲਿਸ ਨਾਲ ਗੱਲ ਕਰਨ ਤੇ ਉਨ੍ਹਾਂ ਦੱਸਿਆ ਗਿਆ ਕਿ ਜਿੱਥੇ ਡਿਊਟੀ ਦੌਰਾਨ ਇਸ ਵਿਅਕਤੀ ਵੱਲੋਂ ਹੱਥੋਪਾਈ ਕੀਤੀ ਗਈ ਅਤੇ ਸ਼ਰਾਬ ਪੀ ਕੇ ਗਾਲਾਂ ਕੱਢੀਆਂ ਜਾ ਰਹੀਆਂ ਸਨ। ਅਤੇ ਰਿਵਾਲਵਰ ਦਾ ਲਾਇਸੰਸ ਵੀ ਨਹੀਂ ਦਿਖਾਇਆ ਗਿਆ। ਅਤੇ ਉਸ ਨੂੰ ਫਿਰ ਮੈਡੀਕਲ ਕਰਵਾਉਣ ਤੋਂ ਬਾਅਦ ਕੁਝ ਵਿਅਕਤੀਆਂ ਦੇ ਕਹਿਣ ਤੇ ਰਿਹਾ ਕਰ ਦਿੱਤਾ ਗਿਆ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …