ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੇ ਅਦਾਕਾਰ ਆਪਣੀ ਆਪਣੀ ਅਦਾਕਾਰੀ ਦੇ ਜ਼ਰੀਏ ਲੋਕਾਂ ਦੇ ਦਿਲਾਂ ਤੇ ਰਾਜ ਕਰਦੇ ਹਨ । ਅਜਿਹੇ ਬਹੁਤ ਸਾਰੇ ਨਾਮੀ ਕਲਾਕਾਰ ਹਨ , ਜਿਨ੍ਹਾਂ ਦਾ ਸਟਾਈਲ ਨੂੰ ਲੋਕ ਅੱਜ ਵੀ ਕਾਪੀ ਕਰਦੇ ਹਨ। ਜਿਨ੍ਹਾਂ ਕਲਾਕਾਰਾਂ ਵਿਚੋਂ ਇਕ ਨਾਮ ਹੈ ਸਲਮਾਨ ਖ਼ਾਨ । ਸਲਮਾਨ ਖ਼ਾਨ ਨੇ ਆਪਣੀ ਵੱਖਰੀ ਅਦਾਕਾਰੀ ਦੇ ਜ਼ਰੀਏ ਪੂਰੀ ਦੁਨੀਆਂ ਭਰ ਲੋਕਾਂ ਦੇ ਦਿਲਾਂ ਵਿੱਚ ਆਪਣਾ ਇੱਕ ਵੱਖਰਾ ਸਥਾਨ ਬਣਾਇਆ ਹੈ । ਜਿੱਥੇ ਸਲਮਾਨ ਖਾਨ ਨੇ ਫਿਲਮ ਇੰਡਸਟਰੀ ਦੇ ਵਿਚ ਇਕ ਚੰਗਾ ਨਾਮ ਕਮਾਇਆ , ਉੱਥੇ ਹੀ ਉਨ੍ਹਾਂ ਵੱਖ ਵੱਖ ਰਿਐਲਿਟੀ ਸ਼ੋਅ ਵਿੱਚ ਕੰਮ ਕਰਕੇ ਵੀ ਲੋਕਾਂ ਦਾ ਪੂਰਾ ਮਨੋਰੰਜਨ ਕੀਤਾ ਹੈ । ਇਸੇ ਦੇ ਚੱਲਦੇ ਹੁਣ ਸਲਮਾਨ ਖ਼ਾਨ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਅਦਾਕਾਰ ਸਲਮਾਨ ਖ਼ਾਨ ਨੇ ਹੁਣ ਆਪਣੇ ਗੁਆਂਢੀ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਹੈ ।
ਸਲਮਾਨ ਖਾਨ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਗੁਆਂਢੀ ਨੇ ਇਕ ਯੂ ਟਿੳੂਬ ਇੰਟਰਵਿਊ ਦੌਰਾਨ ਉਨ੍ਹਾਂ ਦੇ ਲਈ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ ਹੈ । ਜਿਸ ਦੇ ਚੱਲਦੇ ਉਨ੍ਹਾਂ ਨੇ ਮੁੰਬਈ ਸਿਟੀ ਸਿਵਲ ਕੋਰਟ ਨੇ ਸ਼ੁੱਕਰਵਾਰ ਨੂੰ ਕੋਈ ਅੰਤਰਿਮ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ । ਜ਼ਿਕਰਯੋਗ ਹੈ ਕਿ ਇਸ ਮਾਮਲੇ ਤੇ ਸੁਣਵਾਈ ਦੌਰਾਨ ਮੁੰਬਈ ਕੋਰਟ ਦੇ ਜੱਜ ਨੇ ਉਨ੍ਹਾਂ ਦੇ ਗੁਆਂਢੀ ਨੂੰ ਆਪਣਾ ਜਵਾਬ ਦਾਖ਼ਲ ਕਰਨ ਦਾ ਹੁਕਮ ਦਿੱਤਾ ਹੈ ਤੇ ਅਦਾਲਤ ਨੇ ਇਸ ਮਾਮਲੇ ਸਬੰਧੀ ਸੁਣਵਾਈ 21 ਜਨਵਰੀ ਨੂੰ ਤੈਅ ਕੀਤੀ ਹੈ ।
ਸੋ ਇਕ ਪਾਸੇ ਪ੍ਰਸਿੱਧ ਬਾਲੀਵੁੱਡ ਸਟਾਰ ਸਲਮਾਨ ਖ਼ਾਨ ਵੱਖਰੀਆਂ ਵੱਖਰੀਆਂ ਫ਼ਿਲਮਾਂ ਲਿਆਕੇ ਜਿੱਥੇ ਸਿਨਮਾਘਰਾਂ ਦਾ ਸ਼ਿੰਗਾਰ ਬਣ ਰਹੇ ਹਨ , ਉਥੇ ਹੀ ਦੂਜੇ ਪਾਸੇ ਉਨ੍ਹਾਂ ਵੱਲੋਂ ਆਪਣੇ ਹੀ ਗੁਆਂਢੀ ਖ਼ਿਲਾਫ਼ ਮਾਣਹਾਨੀ ਦਾ ਕੇਸ ਮੁੰਬਈ ਅਦਾਲਤ ਵਿੱਚ ਦਰਜ ਕਰਵਾਇਆ ਗਿਆ ਹੈ ।
ਜਿਸ ਨੂੰ ਲੈ ਕੇ ਸਲਮਾਨ ਖਾਨ ਦੇ ਵਕੀਲ ਨੇ ਮੁਕੱਦਮੇ ਦੇ ਪੈਂਡਿੰਗ ਰਹਿਣ ਦੌਰਾਨ ਸਲਮਾਨ ਦੇ ਗੁਆਂਢੀ ਵੱਲੋਂ ਕੋਈ ਹੋਰ ਅਜਿਹਾ ਬਿਆਨ ਦੇਣ ਤੋਂ ਰੋਕਣ ਲਈ ਇਕ ਅੰਤ੍ਰਿਮ ਹੁਕਮ ਜਾਰੀ ਕਰਨ ਦੀ ਮੰਗ ਕੀਤੀ ਹੈ । ਉੱਥੇ ਹੀ ਕੱਕੜ ਯਾਨੀ ਕਿ ਸਲਮਾਨ ਖਾਨ ਦੇ ਗੁਆਂਢੀ ਦੇ ਵਕੀਲ ਨੇ ਇਸ ਮੰਗ ਦਾ ਵਿਰੋਧ ਕੀਤਾ ਹੈ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …