ਆਈ ਤਾਜਾ ਵੱਡੀ ਖਬਰ
ਪਿਛਲੇ ਕਈ ਮਹੀਨਿਆਂ ਤੋਂ ਜਿੱਥੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਾਸਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਵਾਸਤੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਨੂੰ ਵੀ ਸਿਆਸਤ ਵਿੱਚ ਸ਼ਾਮਲ ਕੀਤਾ ਗਿਆ ਹੈ। ਜਿਨ੍ਹਾਂ ਦੇ ਸਹਿਯੋਗ ਸਦਕਾ ਉਹਨਾਂ ਦੀ ਪਾਰਟੀ ਨੂੰ ਮਜ਼ਬੂਤੀ ਮਿਲ ਸਕੇ। 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋ ਚੁੱਕੀਆਂ ਹਨ ਅਤੇ 10 ਮਾਰਚ ਨੂੰ ਇਨ੍ਹਾਂ ਹੋਈਆਂ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ। ਉਥੇ ਹੀ ਕਈ ਹਸਤੀਆਂ ਆਏ ਦਿਨ ਵਿਵਾਦਾਂ ਵਿਚ ਫਸ ਗਈਆਂ ਹਨ। ਜਿਨ੍ਹਾਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਹੁਣ ਮਸ਼ਹੂਰ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਤੇ ਮਾਮਲਾ ਦਰਜ ਹੋਣ ਤੋਂ ਬਾਅਦ ਇਹ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਚੋਣ ਕਮਿਸ਼ਨ ਵੱਲੋਂ ਜਿੱਥੇ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ। ਉੱਥੇ ਹੀ ਇਹ ਵੀ ਆਖਿਆ ਗਿਆ ਸੀ ਕਿ ਚੋਣਾਂ ਤੋਂ ਪਹਿਲਾਂ ਬਾਹਰਲੇ ਸੂਬੇ ਦੇ ਕੋਈ ਵੀ ਲੋਕ ਪੰਜਾਬ ਆ ਕੇ ਨਹੀਂ ਠਹਿਰ ਸਕਦੇ ਜਿਸ ਵਾਸਤੇ 48 ਘੰਟੇ ਜਾਰੀ ਕੀਤੇ ਗਏ ਸਨ। ਉਥੇ ਹੀ ਸੋਨੂ ਸੂਦ ਨੂੰ ਆਪਣੇ ਕੁਝ ਮੁੰਬਈ ਤੋਂ ਆਏ ਹੋਏ ਦੋਸਤਾਂ ਦੇ ਨਾਲ ਮੋਗਾ ਵਿਖੇ ਗੱਡੀ ਵਿੱਚ ਘੁੰਮਦੇ ਹੋਏ ਦੇਖਿਆ ਗਿਆ ਸੀ। ਜਿੱਥੇ ਉਨ੍ਹਾਂ ਦੇ ਖਿਲਾਫ ਸਿਟੀ ਥਾਣਾ ਮੋਗਾ ਦੇ ਵਿੱਚ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਤਹਿਤ 188ipc ਦਾ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਗੱਡੀ ਨੂੰ ਜ਼ਬਤ ਕੀਤਾ ਗਿਆ ਹੈ।
ਉਥੇ ਹੀ ਸੋਨੂ ਸੂਦ ਉੱਪਰ ਮਾਮਲਾ ਦਰਜ ਹੋਣ ਤੋਂ ਬਾਅਦ ਐਤਵਾਰ ਸ਼ਾਮ ਨੂੰ ਸੋਨੂੰ ਸੂਦ ਬਿਨਾ ਚੋਣ ਕਮਿਸ਼ਨ ਦੀ ਕਾਰਵਾਈ ਤੋਂ ਸਾਊਥ ਅਫਰੀਕਾ ਚਲੇ ਗਏ ਹਨ ਜਿਥੇ ਉਨ੍ਹਾਂ ਆਖਿਆ ਹੈ ਕਿ ਉਨ੍ਹਾਂ ਦੀ ਫਿਲਮ ਦੀ ਸ਼ੂਟਿੰਗ ਚੱਲ ਰਹੀ ਹੈ, ਉਥੇ ਹੀ ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਸੋਨੂੰ ਸੂਦ ਦੀ ਜਿਸ ਗੱਡੀ ਨੂੰ ਪੁਲਿਸ ਵੱਲੋਂ ਜ਼ਬਤ ਕੀਤਾ ਗਿਆ ਹੈ।
ਉਹ ਸੋਨੂੰ ਸੂਦ ਦੇ ਨਾਮ ਤੇ ਨਾ ਹੋ ਕੇ ਦੱਤਾ ਰੋਡ ਮੋਗਾ ਦੇ ਰਹਿਣ ਵਾਲੇ ਹਰਵਿੰਦਰ ਸਿੰਘ ਦੇ ਨਾਮ ਉਪਰ ਹੈ। ਇਸ ਮਾਮਲੇ ਨੂੰ ਲੈ ਕੇ ਵੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਜਿਹੜੀ ਗੱਡੀ ਸੋਨੂੰ ਸੂਦ ਵੱਲੋਂ ਵਰਤੀ ਜਾ ਰਹੀ ਹੈ ਉਹ ਕਿਸੇ ਹੋਰ ਦੇ ਨਾਮ ਉਪਰ ਹੈ। ਕਿਉਂਕਿ ਸੋਨੂੰ ਸੂਦ ਵੱਲੋਂ ਅਕਸਰ ਹੀ ਇਹ ਗੱਡੀ ਇਸਤੇਮਾਲ ਵਿੱਚ ਲਿਆਂਦੀ ਜਾਂਦੀ ਹੈ ਅਤੇ ਉਸ ਦੇ ਘਰ ਵਿੱਚ ਮੌਜੂਦ ਹੁੰਦੀ ਹੈ। ਇਸ ਮਾਮਲੇ ਨੂੰ ਲੈ ਕੇ ਸੋਨੂੰ ਸੂਦ ਵਿਵਾਦ ਦੇ ਵਿੱਚ ਫਸ ਗਏ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …