ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਪੰਜਾਬ ਵਿੱਚ ਜਿਥੇ ਸਿਆਸੀ ਹਲਚਲ ਤੇਜ਼ ਹੁੰਦੀ ਜਾ ਰਹੀ ਹੈ ਉਥੇ ਹੀ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਆਪਣੇ ਰੁਜ਼ਗਾਰ ਪ੍ਰਾਪਤੀ ਵਾਸਤੇ ਵੀ ਲਗਾਤਾਰ ਸੂਬਾ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਜਿੱਥੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਥੇ ਹੀ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਵਿੱਚ ਤੈਨਾਤ ਠੇਕੇ ਤੇ ਮੁਲਾਜ਼ਮਾਂ ਨੂੰ ਵੀ ਪੱਕੇ ਕੀਤੇ ਜਾਣ ਦਾ ਭਰੋਸਾ ਦੁਆਇਆ ਗਿਆ ਸੀ। ਪਰ ਹੁਣ ਸਰਕਾਰ ਦਾ ਸਮਾਂ ਪੂਰਾ ਹੋ ਜਾਣ ਤੇ ਆ ਗਿਆ ਹੈ ਪਰ ਸਰਕਾਰ ਵੱਲੋਂ ਆਪਣੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਗਿਆ। ਜਿਸ ਕਾਰਨ ਸਰਕਾਰ ਵੱਲੋਂ ਇਹਨਾਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੀ ਖਾਤਰ ਧੱਕੇ ਮਾਰੇ ਜਾ ਰਹੇ ਹਨ।
ਜਿਥੇ ਕਾਂਗਰਸ ਦੀਆਂ ਹੋਣ ਵਾਲੀਆਂ ਚੋਣ ਰੈਲੀਆਂ ਵਿੱਚ ਇੰਨ੍ਹਾਂ ਬੇਰੁਜ਼ਗਾਰਾਂ ਵੱਲੋਂ ਰੁਜ਼ਗਾਰ ਪ੍ਰਾਪਤੀ ਲਈ ਸਰਕਾਰ ਤੋਂ ਆਪਣੇ ਹੱਕ ਮੰਗੇ ਜਾ ਰਹੇ ਹਨ। ਉਥੇ ਹੀ ਇਨ੍ਹਾਂ ਨੌਜਵਾਨਾਂ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ। ਹੁਣ ਮਾਨਸਾ ਵਿੱਚ ਪੁਲਿਸ ਵੱਲੋਂ ਬੇਰਹਿਮੀ ਨਾਲ ਕੀਤੇ ਗਏ ਲਾਠੀਚਾਰਜ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਲੋਕਾਂ ਵਿੱਚ ਰੋਸ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿਥੇ ਸੰਗਰੂਰ ਦੇ ਵਿਚ ਕਾਂਗਰਸ ਦੀ ਹੋ ਰਹੀ ਰੈਲੀ ਦੌਰਾਨ ਬੇਰੁਜ਼ਗਾਰ ਨੌਜਵਾਨਾਂ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਰਿਹਾ ਸੀ।
ਉੱਥੇ ਹੀ ਇਕ ਇਕ ਡੀਐਸਪੀ ਵੱਲੋਂ ਇਨ੍ਹਾਂ ਬੇਰੁਜਗਾਰ ਨੌਜਵਾਨਾਂ ਉੱਪਰ ਬੁਰੀ ਤਰਾਂ ਲਾਠੀ ਚਾਰਜ ਕੀਤਾ ਗਿਆ। ਜਿਸ ਦੀਆਂ ਬਹੁਤ ਸਾਰੀਆਂ ਵੀਡੀਓ ਵੀ ਸੋਸ਼ਲ ਮੀਡੀਆ ਤੇ ਜਾਰੀ ਹੋਈਆਂ ਹਨ। ਇਸ ਘਟਨਾ ਨੂੰ ਲੈ ਕੇ ਹੁਣ ਸੰਗਰੂਰ ਪਹੁੰਚੇ ਭਗਵੰਤ ਮਾਨ ਵੱਲੋਂ ਵੀ ਇਸ ਘਟਨਾ ਦੀ ਨਿਖੇਧੀ ਕੀਤੀ ਗਈ ਹੈ। ਅੱਜ ਇੱਥੇ ਆਮ ਆਦਮੀ ਪਾਰਟੀ ਤੋਂ ਭਗਵੰਤ ਮਾਨ ਸੰਗਰੂਰ ਦੇ ਵਿਚ ਰੱਖੇ ਹੋਏ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਉਥੇ ਹੀ ਉਨ੍ਹਾਂ ਵੱਲੋਂ ਦਿਵਿਆਂਗ ਵਿਅਕਤੀਆਂ ਨੂੰ ਟਰਾਈ ਸਾਈਕਲ ਵੰਡੇ ਗਏ।
ਇਸ ਪ੍ਰੋਗਰਾਮ ਵਿੱਚ ਸੰਬੋਧਨ ਕਰਦੇ ਹੋਏ ਆਖਿਆ ਗਿਆ ਹੈ,ਕਿ ਜਿਸ ਡੀ ਐਸ ਪੀ ਵੱਲੋਂ ਇਨ੍ਹਾਂ ਬੇਰੁਜ਼ਗਾਰ ਨੌਜਵਾਨਾਂ ਉੱਪਰ ਲਾਠੀਚਾਰਜ ਕੀਤਾ ਗਿਆ ਹੈ। ਉਸ ਦਾ ਦਿਮਾਗੀ ਸੰਤੁਲਨ ਠੀਕ ਨਹੀਂ ਲੱਗ ਰਿਹਾ ਇਸ ਲਈ ਉਸ ਨੂੰ ਤੁਰੰਤ ਉਸ ਦੀ ਨੌਕਰੀ ਤੋਂ ਹਟਾ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸੁਰੱਖਿਆ ਪੰਜਾਬ ਦੇ ਮੁੱਖ ਮੰਤਰੀ ਲਈ ਵੀ ਖਤਰਾ ਸਾਬਤ ਹੋ ਸਕਦੀ ਹੈ। ਉਥੇ ਹੀ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਜਿੱਤ ਦੀ ਵਧਾਈ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਇਹ ਕਿਸਾਨਾਂ ਦੇ ਲੰਮੇ ਸੰਘਰਸ਼ ਦੀ ਜਿੱਤ ਹੈ। ਜਿਸ ਦੇ ਉਹ ਹੱਕਦਾਰ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …