Breaking News

ਮਾੜੀ ਖਬਰ : ਇਥੇ ਗੁਰਦਵਾਰਾ ਸਾਹਿਬ ਚ ਲਗੀ ਭਿਆਨਕ ਅੱਗ, ਪਰ ਹੋਈ ਇਹ ਕਿਰਪਾ

ਆਈ ਤਾਜਾ ਵੱਡੀ ਖਬਰ

ਇਸ ਗੁਰਦੁਆਰਾ ਸਾਹਿਬ ਵਿਚ ਵਾਪਰੀ ਵੱਡੀ ਘਟਨਾ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਵਿਚ ਵਾਪਰੀ ਘਟਨਾ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ਤੇ ਅਧਿਕਾਰੀ ਪਹੁੰਚ ਗਏ। ਇਸ ਘਟਨਾ ਵਿੱਚ ਬਹੁਤ ਵੱਡਾ ਨੁਕਸਾਨ ਹੋਇਆ ਹੈ। ਅਤੇ ਜਾਂਚ ਕੀਤੀ ਜਾ ਰਹੀ ਹੈ ਕੀ ਇਸ ਘਟਨਾ ਦੇ ਵਿੱਚ ਨੁਕਸਾਨਿਆ ਗਿਆ। ਪਰ ਇਸ ਦੇ ਚਲਦੇ ਇਲਾਕੇ ਦੇ ਲੋਕਾਂ ਵਿੱਚ ਘਟਨਾ ਦੌਰਾਨ ਹਫੜਾ ਦਫੜੀ ਮੱਚ ਗਈ।

ਦਰਾਸਲ ਗੁਰਦੁਆਰਾ ਰਾਮਗੜ੍ਹੀਆ ਵਿਸ਼ਵਕਰਮਾ ਸਭਾ ਵਿੱਚ ਭਿਆਨਕ ਅੱਗ ਲੱਗ ਗਈ। ਗੁਰਦੁਆਰਾ ਸਾਹਿਬ ਦੇ ਇੱਕ ਕਮਰੇ ਵਿਚੋਂ ਪਹਿਲਾ ਧੂੰਆਂ ਨਿਕਲ ਰਿਹਾ ਸੀ ਫਿਰ ਅਚਾਨਕ ਭਿਆਨਕ ਅੱਗ ਲੱਗ ਗਈ। ਜਿਸ ਤੋਂ ਬਾਅਦ ਸਥਾਨਕ ਲੋਕਾਂ ਵੱਲੋਂ ਮੌਕੇ ਤੇ ਅੱਗ ਉੱਤੇ ਕਾਬੂ ਪਾਉਣ ਲਈ ਫਾਇਰਬ੍ਰਗੇਡ ਵਾਲਿਆਂ ਨੂੰ ਬੁਲਾਇਆ ਗਿਆ। ਜਿਸ ਤੋਂ ਬਾਅਦ ਫਾਇਰਬ੍ਰਗੇਡ ਵੱਲੋਂ ਮੌਕੇ ਤੇ ਪਹੁੰਚ ਕੇ ਅੱਗ ਉਤੇ ਕਾਬੂ ਪਾਇਆ ਗਿਆ।

ਫਾਇਰਬ੍ਰਿਗੇਡ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਗ ਬਹੁਤ ਭਿਆਨਕ ਸੀ ਜਿਸ ਉੱਤੇ ਕਾਬੂ ਪਾਉਣ ਲਈ ਦੋ ਗੱਡੀਆਂ ਦੀ ਵਰਤੋਂ ਕੀਤੀ ਗਈ। ਦੱਸਿਆ ਕਿ ਇਸ ਅੱਗ ਤੇ ਕਾਬੂ ਪਾਉਣ ਦੇ ਲਈ ਕਾਫੀ ਸਮਾਂ ਮੁਸ਼ੱਕਤ ਕਰਨੀ ਪਈ। ਫਿਰ ਲੰਮੇ ਸਮੇਂ ਤੋਂ ਬਾਅਦ ਘਟਨਾ ਨੂੰ ਕਾਬੂ ਕੀਤਾ ਗਿਆ। ਇਸ ਮੌਕੇ ਤੇ ਮੌਜੂਦ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਏਨੀ ਭਿਆਨਕ ਅੱਗ ਲੱਗਣ ਦੇ ਬਾਵਜੂਦ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਪਹੁੰਚਿਆ।

ਜਦ ਕਿ ਜਿਸ ਕਮਰੇ ਵਿਚ ਪਾਵਨ ਸਰੂਪ ਰੱਖੇ ਗਏ ਸੀ ਉਸਨੇ ਨਾਲ ਵਾਲੇ ਕਮਰੇ ਨੂੰ ਹੀ ਅੱਗ ਲੱਗ ਗਈ ਸੀ। ਉਨ੍ਹਾਂ ਕਿਹਾ ਕਿ ਪਾਠੀ ਸਿੰਘ ਜਿਹੜੇ ਗੁਰਦੁਆਰਾ ਸਾਹਿਬ ਵਿੱਚ ਰਹਿੰਦੇ ਸੀ ਉਨ੍ਹਾਂ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਤੋਂ ਇਲਾਵਾ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਹੋਰ ਕਿੰਨਾ ਕੁ ਨੁਕਸਾਨ ਇਸ ਅੱਗ ਕਾਰਨ ਹੋਇਆ ਹੈ।
ਇਸ ਮੌਕੇ ਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦਾ ਕਹਿਣਾ ਹੈ ਕਿ ਪਰਮਾਤਮਾ ਵੱਲੋਂ ਇਹ ਕਿਰਪਾ ਕੀਤੀ ਗਈ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ।

ਉਥੇ ਹੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਵੱਲੋਂ ਇਸ ਮੌਕੇ ਪ੍ਰਮਾਤਮਾ ਦਾ ਧੰਨਵਾਦ ਕੀਤਾ ਗਿਆ। ਉਥੇ ਹੀ ਇਸ ਮੌਕੇ ਤੇ ਮੌਜੂਦ ਚੇਅਰਮੈਨ ਦਾ ਕਹਿਣਾ ਹੈ ਕਿ ਵਸਤੂ ਜਾਂ ਸਮਾਨ ਦਾ ਨੁਕਸਾਨ ਤਾਂ ਭੁਗਤਾਨ ਕੀਤਾ ਜਾ ਸਕਦਾ ਹੈ ਪਰ ਇਸ ਘਟਨਾ ਦੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਕੋਈ ਨੁਕਸਾਨ ਨਹੀਂ ਹੋਇਆ ਜਿਸ ਕਰਕੇ ਉਹ ਪਰਮਾਤਮਾ ਦਾ ਧੰਨਵਾਦ ਕਰਦੇ ਹਨ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …