Breaking News

ਮਾੜੀ ਖਬਰ : ਇਸ ਦੇਸ਼ ਨੇ 3 ਮਈ ਤੱਕ ਭਾਰਤ ਤੋਂ ਆਉਣ ਵਾਲਿਆਂ ਫਲਾਈਟਾਂ ਤੇ ਲਗਾਤੀ ਪਾਬੰਦੀ

ਆਈ ਤਾਜਾ ਵੱਡੀ ਖਬਰ

ਦੁਨੀਆ ਵਿੱਚ ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਇਸ ਦੇ ਕਾਰਣ ਹਵਾਈ ਆਵਾਜਾਈ ਉੱਪਰ ਰੋਕ ਲੱਗਣ ਕਾਰਨ ਬਹੁਤ ਸਾਰੀਆਂ ਹਵਾਈ ਉਡਾਨਾਂ ਪ੍ਰਭਾਵਿਤ ਹੋਈਆਂ ਹਨ। ਕਰੋਨਾ ਦੇ ਪ੍ਰਭਾਵ ਨੂੰ ਦੇਖਦੇ ਹੋਏ ਪਿਛਲੇ ਸਾਲ ਮਾਰਚ ਤੋਂ ਹੀ ਅੰਤਰਰਾਸ਼ਟਰੀ ਹਵਾਈ ਉਡਾਨਾਂ ਤੇ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ। ਵਿਦੇਸ਼ਾਂ ਵਿੱਚ ਫਸੇ ਹੋਏ ਯਾਤਰੀਆਂ ਨੂੰ ਲਿਆਉਣ ਅਤੇ ਲਿਜਾਣ ਵਾਸਤੇ ਕੁਝ ਖਾਸ ਉਡਾਨਾਂ ਹੀ ਸਮਝੌਤੇ ਦੇ ਤਹਿਤ ਸ਼ੁਰੂ ਕੀਤੀਆਂ ਸਨ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ

ਬਾਅਦ ਹੌਲੀ-ਹੌਲੀ ਬਹੁਤ ਸਾਰੇ ਦੇਸ਼ਾਂ ਨਾਲ ਕੁਝ ਉਡਾਨਾਂ ਨੂੰ ਸ਼ੁਰੂ ਕੀਤਾ ਜਾ ਰਿਹਾ ਸੀ। ਉਡਾਣਾਂ ਦੀ ਰੋਕ ਤੇ ਨਾਲ ਬਹੁਤ ਸਾਰੇ ਕਰਮਚਾਰੀਆਂ ਦੀਆਂ ਨੌਕਰੀਆਂ ਵੀ ਚਲੇ ਗਈਆਂ ਹਨ। ਇਸ ਦੇਸ਼ ਨੇ 3 ਮਈ ਤੱਕ ਭਾਰਤ ਤੋਂ ਆਉਣ ਵਾਲੀਆਂ ਫਲਾਈਟਾਂ ਤੇ ਪਾਬੰਦੀ ਲਗਾ ਦਿੱਤੀ ਹੈ। ਭਾਰਤ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੇ ਦੇਸ਼ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਭਾਰਤ ਤੋਂ ਆਉਣ ਵਾਲੀਆਂ ਉਡਾਨਾਂ ਉਪਰ ਰੋਕ ਲਗਾਏ ਜਾਣ ਦੀਆਂ ਖਬਰਾਂ ਸਾਹਮਣੇ ਆ

ਰਹੀਆਂ ਹਨ। ਅਮਰੀਕਾ ਤੋਂ ਬਾਅਦ ਭਾਰਤ ਦੁਨੀਆ ਦਾ ਦੂਜਾ ਦੇਸ਼ ਹੈ ਜਿੱਥੇ ਕਰੋਨਾ ਤੋਂ ਪੀੜਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਧੇਰੇ ਹੈ। ਭਾਰਤ ਵਿੱਚ ਕਰੋਨਾ ਟੀਕਾ ਕਰਨ ਦੇ ਬਾਵਜੂਦ ਵੀ ਲਗਾਤਾਰ ਕਰੋਨਾ ਦੇ ਮਾਮਲੇ ਵਧ ਰਹੇ ਹਨ। ਉੱਥੇ ਹੀ ਭਾਰਤ ਦੇ ਕਈ ਸੂਬਿਆਂ ਵਿੱਚ ਤਾਲਾਬੰਦੀ ਕੀਤੇ ਜਾਣ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ। ਭਾਰਤ ਵਿੱਚ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਐਤਵਾਰ ਨੂੰ ਹਾਂਗਕਾਂਗ ਸਰਕਾਰ ਨੇ 2 ਮਈ ਤੱਕ ਮੁੰਬਈ ਤੋਂ ਹਾਂਗਕਾਂਗ ਵਿਚਾਲੇ ਸੰਚਾਲਿਤ ਵਿਸਤਾਰਾ ਏਅਰਲਾਈਨ ਦੀਆਂ

ਸਾਰੀਆਂ ਉਡਾਣਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਹਾਂਗਕਾਂਗ ਵੱਲੋਂ ਇਹ ਫੈਸਲਾ ਉਸ ਸਮੇਂ ਕੀਤਾ ਗਿਆ ਹੈ, ਜਦੋਂ ਵਿਸਤਾਰਾ ਇਹ ਲਾਈਨ ਦੀਆਂ ਦੋ ਫਲਾਈਟਾਂ ਤੋਂ ਹਾਂਗਕਾਂਗ ਪਹੁੰਚੇ ਯਾਤਰੀ ਕਰੋਨਾ ਸੰਕਰਮਿਤ ਨਿਕਲੇ। ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਹਾਂਗਕਾਂਗ ਨੇ ਇੰਨੀ ਹੀ ਮਿਆਦ ਲਈ ਪਾਕਿਸਤਾਨ ਅਤੇ ਫਿਲੀਪੀਨਜ਼ ਹਵਾਈ ਉਡਾਨਾਂ ਨੂੰ ਵੀ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ। ਹਾਂਗਕਾਂਗ ਵੱਲੋਂ ਜਾਰੀ ਕੀਤੇ ਗਏ ਨਿਯਮਾਂ ਮੁਤਾਬਕ ਉੱਥੇ ਪਹੁੰਚਣ ਵਾਲੇ ਸਾਰੇ ਯਾਤਰੀਆਂ ਲਈ ਆਰ ਟੀ ਪੀ ਸੀ ਆਰ ਜਾਂਚ ਅਤੇ covid 19 ਦੀ ਨੈਗਟਿਵ ਰਿਪੋਰਟ ਦਿਖਾਉਣੀ ਲਾਜ਼ਮੀ ਕੀਤੀ ਗਈ ਸੀ। ਕਿ ਉੱਥੇ ਪਹੁੰਚਣ ਤੋਂ 72 ਘੰਟੇ ਪਹਿਲਾਂ ਕੀਤੀ ਗਈ ਹੋਵੇ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …