ਆਈ ਤਾਜਾ ਵੱਡੀ ਖਬਰ
ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਅਸੀਂ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਨੂੰ ਗੁਆ ਦਿੱਤਾ ਹੈ ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਪਿਛਲੇ ਸਾਲ ਤੇ ਇਸ ਸਾਲ ਦੇ ਵਿੱਚ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਰੋਨਾ ਦੀ ਚਪੇਟ ਵਿਚ ਆ ਗਈਆਂ ਤੇ ਕੁਝ ਹਾਦਸਿਆਂ ਅਤੇ ਬਿਮਾਰੀਆਂ ਕਾਰਨ ਇਸ ਸੰਸਾਰ ਨੂੰ ਅਲਵਿਦਾ ਆਖ ਗਈਆਂ। ਇਸ ਸਾਲ ਦੀ ਸ਼ੁਰੂਆਤ ਤੋਂ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ।
ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ।ਵੱਖ-ਵੱਖ ਖੇਤਰਾਂ ਤੋਂ ਗਈਆਂ ਇਨ੍ਹਾਂ ਸਖਸ਼ੀਅਤਾਂ ਦੀ ਕਮੀ ਉਸ ਖੇਤਰ ਵਿੱਚ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮਸ਼ਹੂਰ ਪੰਜਾਬੀ ਸੰਗੀਤਕ ਹਸਤੀ ਦੀ ਅਚਾਨਕ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਗੀਤ ਜਗਤ ਦੇ ਮਹਾਨ ਫਨਕਾਰ ਭਾਈ ਮੰਗਲ ਸਿੰਘ ਗੁਮਾਨਪੁਰੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।
60 ਸਾਲ ਧਾਰਮਿਕ ਗੀਤਾਂ, ਸ਼ਬਦਾਂ ਅਤੇ ਢਾਡੀ ਜਥੇ ਨਾਲ ਸਿੱਖੀ ਦਾ ਪ੍ਰਚਾਰ ਕਰਨ ਵਾਲੇ ਮਹਾਨ ਫਨਕਾਰ ਦੇ ਤੁਰ ਜਾਣ ਨਾਲ ਸਿੱਖ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਹਨਾਂ ਪੰਜ ਦਹਾਕੇ ਪਹਿਲਾਂ ਆਲ ਇੰਡੀਆ ਰੇਡੀਓ ਅਤੇ ਜਲੰਧਰ ਟੀਵੀ ਦੇ ਕਲਾਸ ਵਨ ਕਲਾਸੀਕਲ ਸੰਗੀਤ ਦੇ ਫ਼ਨਕਾਰ ਸਨ। ਉਨ੍ਹਾਂ ਦੇ ਗਾਏ ਧਾਰਮਿਕ ਗੀਤਾਂ ਵਿੱਚ ਸ਼ਹੀਦੀ ਸਾਕੇ ਹਿਤ ਗਾਇਆ ਗੀਤ ਚਲਦਾ ਸੀਸ ਤੇ ਆਰਾ, ਲਗਦਾ ਬੜਾ ਪਿਆਰਾ , ਬਹੁਤ ਹੀ ਜ਼ਿਆਦਾ ਪ੍ਰਸਿੱਧ ਹੋਇਆ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ।
ਪ੍ਰਸਿੱਧ ਫ਼ਨਕਾਰ ਪਦਮ ਸ੍ਰੀ ਪੂਰਨ ਚੰਦ ਗੁਰੂ ਕੀ ਵਡਾਲੀ, ਬਾਬਾ ਬੁੱਢਾ ਵੰਸ਼ਜ਼ ਬਾਬਾ ਨਿਰਮਲ ਸਿੰਘ ਰੰਧਾਵਾ, ਬਾਬਾ ਰਘਵੀਰ ਸਿੰਘ ਰੰਧਾਵਾ ਅਤੇ ਭਾਈ ਮਨਜੀਤ ਸਿੰਘ ਸੈਫਲਾਬਾਦ, ਬਾਬਾ ਸੰਤੋਖ ਸਿੰਘ ਬੀੜ ਸਾਹਿਬ ਵਾਲੇ, ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਆਦਿ ਸਖਸ਼ੀਅਤਾਂ ਵੱਲੋਂ ਮਹਾਨ ਫਨਕਾਰ ਭਾਈ ਮੰਗਲ ਸਿੰਘ ਗੁਮਾਨਪੁਰੀ ਦੇ ਅਕਾਲ ਚਲਾਣੇ ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …