Breaking News

ਮਾੜੀ ਖਬਰ – ਕੋਰੋਨਾ ਕਹਿਰ ਦੇ ਕਾਰਨ ਇਥੇ ਲਾਕ ਡਾਊਨ ਲਗਣ ਦਾ ਹੋ ਗਿਆ ਪੂਰਾ ਚਾਂਸ

ਆਈ ਤਾਜਾ ਵੱਡੀ ਖਬਰ

ਪਿਛਲੇ ਕੁਝ ਮਹੀਨਿਆਂ ਤੋਂ ਕਰੋਨਾ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਕਰੋਨਾ ਦੀ ਅਗਲੀ ਲਹਿਰ ਭਾਰਤ ਵਿੱਚ ਵਧੇਰੇ ਹਾਵੀ ਹੁੰਦੀ ਜਾ ਰਹੀ ਹੈ। ਵਿਸ਼ਵ ਦੇ ਵਿਚ ਬਹੁਤ ਸਾਰੇ ਦੇਸ਼ਾਂ ਨੂੰ ਇਸ ਕਰੋਨਾ ਨੇ ਪ੍ਰਭਾਵਿਤ ਕੀਤਾ ਹੈ ਤੇ ਬਹੁਤ ਸਾਰੇ ਦੇਸ਼ਾਂ ਵਿੱਚ ਪਾਬੰਦੀ ਲਗਾਏ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਵੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਜਿੱਥੇ ਸਭ ਦੇਸ਼ਾਂ ਵਿੱਚ ਟੀਕਾਕਰਨ ਦੀ ਮੁਹਿੰਮ ਸ਼ੁਰੂ ਹੋ ਚੁੱਕੀ ਹੈ, ਉੱਥੇ ਹੀ ਕੇਸਾਂ ਵਿਚ ਕਮੀ ਆਉਂਦੀ ਨਜ਼ਰ ਨਹੀਂ ਆ ਰਹੀ।

ਭਾਰਤ ਦੇ ਵਿਚ ਮਹਾਰਾਸ਼ਟਰ, ਪੰਜਾਬ ਅਤੇ ਹੋਰ ਬਹੁਤ ਸਾਰੇ ਸੂਬੇ ਕਰੋਨਾ ਨਾਲ ਵਧੇਰੇ ਪ੍ਰਭਾਵਿਤ ਹੋਏ ਹਨ। ਕਰੋਨਾ ਕਹਿਰ ਦੇ ਕਾਰਨ ਇੱਥੇ ਲਾਕ ਡਾਊਨ ਲੱਗਣ ਦਾ ਹੋ ਗਿਆ ਹੈ ਪੂਰਾ ਚਾਂਸ। ਮਹਾਰਾਸ਼ਟਰ ਵਿਚ ਕਰੋਨਾ ਦੇ ਵਧ ਰਹੇ ਕੇਸਾਂ ਨਾਲ ਸਥਿਤੀ ਚਿੰਤਾਜਨਕ ਹੋ ਰਹੀ ਹੈ। ਸੂਬਾ ਸਰਕਾਰ ਵੱਲੋਂ ਸ਼ੁੱਕਰਵਾਰ ਤੋਂ ਸੋਮਵਾਰ ਤੱਕ ਲਈ ਤਾਲਾ ਬੰਦੀ ਕਰਨ ਦਾ ਆਦੇਸ਼ ਦਿੱਤਾ ਗਿਆ ਸੀ ਜਿਸ ਦੇ ਅਨੁਸਾਰ ਤਾਲਾ ਬੰਦੀ ਲਾਗੂ ਹੈ। ਕਰੋਨਾ ਦੇ ਵੱਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਨੀਵਾਰ ਨੂੰ ਬਾਕੀ ਸਭ ਦਲਾ ਦੇ ਨਾਲ ਕਰੋਨਾ ਦੀ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਬੈਠਕ ਕੀਤੀ ਹੈ।

ਜਿਸ ਵਿੱਚ ਕਰੋਨਾ ਸਥਿਤੀ ਨੂੰ ਦੇਖਦੇ ਹੋਏ ਸੂਬੇ ਅੰਦਰ ਤਿੰਨ ਹਫ਼ਤਿਆਂ ਦਾ ਲਾਕ ਡਾਊਨ ਲਗਾਏ ਜਾਣ ਦਾ ਵਿਚਾਰ ਕੀਤਾ ਜਾ ਰਿਹਾ ਹੈ। ਉੱਥੇ ਹੀ ਸਾਬਕਾ ਮੁਖ ਮੰਤਰੀ ਅਤੇ ਕਾਂਗਰਸ ਨੇਤਾ ਅਸ਼ੋਕ ਚੌਹਾਨ ਨੇ ਸੁਝਾਅ ਦਿੱਤਾ ਹੈ ਕਿ ਸਖ਼ਤ ਪਾਬੰਧੀਆਂ ਨੂੰ ਲਾਗੂ ਕਰਦੇ ਸਮੇਂ ਜ਼ਰੂਰਤ ਮੰਦ ਵਰਗ ਦੇ ਹਿੱਤਾਂ ਦਾ ਧਿਆਨ ਰੱਖਿਆ ਜਾਣਾ ਚਾਹੀਦਾ ਹੈ। ਤਾਂ ਜੋ ਲੋਕਾਂ ਨੂੰ ਲਾਕਡਾਊਨ ਦੇ ਨਾਲ ਮੁਸ਼ਕਲਾਂ ਪੇਸ਼ ਨਾ ਆਉਣ। ਮੁੱਖ ਮੰਤਰੀ ਨੇ ਕਿਹਾ ਹੈ ਕਿ

ਕਰੋਨਾ ਦੀ ਚੇਨ ਨੂੰ ਤੋੜਨ ਲਈ ਕਠਿਨ ਫੈਸਲਾ ਲੈਣ ਦਾ ਸਮਾਂ ਆ ਗਿਆ ਹੈ। ਸਰਕਾਰ ਨੇ ਪਹਿਲਾਂ ਵੀ ਰਾਤ ਦਾ ਕਰਫਿਊ ਅਤੇ ਹਫਤੇ ਦਾ ਲਾਕ ਡਾਊਨ ਜਿਹੇ ਕਦਮ ਚੁੱਕੇ ਹਨ। ਉਥੇ ਹੀ ਲੋਕਾਂ ਨੂੰ ਕਰੋਨਾ ਸਬੰਧੀ ਦਿੱਤੀਆਂ ਗਈਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ। ਤਾਂ ਜੋ ਇਸ ਕਰੋਨਾ ਤੋਂ ਬਚਾਅ ਕੀਤਾ ਜਾ ਸਕੇ। ਉੱਥੇ ਹੀ ਸ਼ਰਾਬ ਦੀ ਹੋਮ ਡਿਲੀਵਰੀ ਕਰਨ ਦੀ ਆਗਿਆ ਵੀ ਦਿਤੀ ਗਈ ਹੈ।

Check Also

ਮਸ਼ਹੂਰ ਪੰਜਾਬੀ ਐਕਟਰ ਦੇ ਘਰ ਲੱਗੀ ਭਿਆਨਕ ਅੱਗ , ਖੁਦ ਪੋਸਟ ਪਾ ਦਿੱਤੀ ਜਾਣਕਾਰੀ

ਆਈ ਤਾਜਾ ਵੱਡੀ ਖਬਰ  ਪੰਜਾਬੀ ਇੰਡਸਟਰੀ ਦੇ ਵਿੱਚ ਅਜਿਹੇ ਬਹੁਤ ਸਾਰੇ ਕਲਾਕਾਰ ਹਨ ਜਿਨ੍ਹਾਂ ਵੱਲੋਂ …