Breaking News

ਮਾੜੀ ਖਬਰ :ਪੰਜਾਬ ਚ ਫਿਰ ਕੋਰੋਨਾ ਨੇ ਮਚਾਈ ਹਾਹਾਕਾਰ ਅੱਜ ਹੋਈਆਂ ਏਨੀਆਂ ਮੌਤਾਂ ਅਤੇ ਆਏ ਏਨੇ ਪੌਜੇਟਿਵ

ਆਈ ਤਾਜਾ ਵੱਡੀ ਖਬਰ

ਪੂਰੇ ਸੰਸਾਰ ਦੇ ਵਿੱਚ ਅੱਗ ਵਾਂਗ ਫ਼ੈਲ ਚੁੱਕੀ ਕੋਰੋਨਾ ਵਾਇਰਸ ਨੇ ਲੋਕਾਂ ਦੇ ਸਾਹ ਸੁਕਾਏ ਹੋਏ ਹਨ। ਆਏ ਦਿਨ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਭਾਵੇਂ ਇਸ ਬਿਮਾਰੀ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੀ ਦਿਨ-ਬ-ਦਿਨ ਵੱਧ ਰਹੀ ਹੈ ਪਰ ਫਿਰ ਵੀ ਲੋਕ ਇਸ ਦੇ ਡ- ਰ ਤੋਂ ਆਪਣੀ ਜ਼ਿੰਦਗੀ ਬਤੀਤ ਕਰ ਰਹੇ ਹਨ।

ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਫੇਰ ਤੋਂ ਤਾਲਾ ਬੰਦੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 51,974,101 ਹੋ ਗਈ ਹੈ ਜਿਸ ਵਿੱਚ ਅਮਰੀਕਾ 10,573,090 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ। ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 8,636,974 ਹੈ।

ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਾ ਸਿਲਸਿਲਾ ਬਰਕਰਾਰ ਬਣਿਆ ਹੋਇਆ ਹੈ। ਪੰਜਾਬ ਦੇ ਵਿੱਚ ਅੱਜ ਕੁੱਲ 703 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਦੇ ਪੰਜਾਬ ਦੇ ਹਲਾਤਾਂ ‘ਤੇ ਨਜ਼ਰ ਮਾਰੀਏ ਤਾਂ 139,184 ਲੋਕ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ ਵਿਚੋਂ ਠੀਕ ਹੋਏ ਮਰੀਜ਼ਾਂ ਦੀ ਗਿਣਤੀ 129,549 ਹੈ ਅਤੇ 5,246 ਮਰੀਜ਼ ਅਜੇ ਵੀ ਕੋਰੋਨਾ ਨਾਲ ਗ੍ਰਸਤ ਹਨ।

ਪੰਜਾਬ ਵਿੱਚ ਹੁਣ ਤੱਕ 4,358 ਮਰੀਜ਼ ਕੋਰੋਨਾ ਵਾਇਰਸ ਕਾਰਨ ਆਪਣਾ ਦਮ ਤੋ– ੜ ਚੁੱਕੇ ਹਨ। ਅੱਜ ਆਈਆਂ ਰਿਪੋਰਟਾਂ ਦੇ ਅਧਾਰ ‘ਤੇ ਸੂਬੇ ਵਿੱਚ 31 ਮਰੀਜ਼ ਆਪਣਾ ਦਮ ਤੋ- – ੜ ਗਏ। ਭਾਰਤ ਦੇ ਵਿੱਚ ਹੁਣ ਤੱਕ 8,636,974 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 8,013,783 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 127,630 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ।

ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 51,974,101 ਤੱਕ ਪਹੁੰਚ ਗਈ ਹੈ ਜਿਸ ਵਿੱਚੋਂ 36,498,020 ਲੋਕ ਠੀਕ ਹੋ ਗਏ ਹਨ ਅਤੇ 1,282,3 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 14,193,683 ਕੇਸ ਐਕਟਿਵ ਹਨ ਜਿਨ੍ਹਾਂ ਵਿਚੋਂ 95,167 ਮਰੀਜ਼ਾਂ ਦੀ ਹਾਲਤ ਜ਼ਿਆਦਾ ਹੈ।

Check Also

ਪਤੀ ਵਲੋਂ ਹਨੀਮੂਨ ਤੇ ਪਤਨੀ ਨੂੰ ਇਹ ਲਬਜ਼ ਕਹਿਣਾ ਪਿਆ ਮਹਿੰਗਾ , ਹੁਣ ਦੇਣੇ ਪੈਣਗੇ 3 ਕਰੋੜ ਰੁਪਏ

ਆਈ ਤਾਜਾ ਵੱਡੀ ਖਬਰ  ਅਕਸਰ ਹੀ ਪਤੀ ਪਤਨੀ ਇੱਕ ਦੂਜੇ ਨੂੰ ਵੱਖੋ ਵੱਖਰੇ ਨਾਮਾਂ ਦੇ …