ਆਈ ਤਾਜ਼ਾ ਵੱਡੀ ਖਬਰ
ਜਿਹੜੀ ਵੀ ਸਰਕਾਰ ਪੰਜਾਬ ਦੀ ਸੱਤਾ ਤੇ ਹਾਵੀ ਹੋਈ, ਉਸ ਸਰਕਾਰ ਵੱਲੋਂ ਲੋਕਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਗਏ ਅਤੇ ਉਨ੍ਹਾਂ ਵਿੱਚੋਂ ਕੁਝ ਵਾਅਦਿਆਂ ਨੂੰ ਪੂਰਾ ਵੀ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਵੱਲੋਂ ਵੀ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਲਗਾਤਾਰ ਪੂਰੇ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਲੋਕਾਂ ਤੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਬੀਤੇ ਦਿਨੀਂ ਜਿੱਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਬੇਹਤਰ ਸਿਹਤ ਸਹੂਲਤਾਂ ਦੀ ਸ਼ੁਰੂਆਤ ਕੀਤੀ ਗਈ ਸੀ।
ਜਿਸ ਨਾਲ ਬਹੁਤ ਸਾਰੇ ਲੋਕਾਂ ਨੂੰ ਨਵੀਆਂ ਨੌਕਰੀਆਂ ਵੀ ਪ੍ਰਦਾਨ ਕੀਤੀਆਂ ਗਈਆਂ ਸਨ। ਹੁਣ ਮੁਹੱਲਾ ਕਲੀਨਿਕ ਦੇ ਡਾਕਟਰ ਨੇ 2 ਦਿਨ ਬਾਅਦ ਹੀ ਦਿੱਤਾ ਅਸਤੀਫਾ ,ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿਥੇ 15 ਅਗਸਤ ਦੇ ਮੌਕੇ ਤੇ 75 ਵੇਂ ਆਜ਼ਾਦੀ ਦਿਵਸ ਦੇ ਮੌਕੇ ਤੇ 75 ਮੁਹੱਲਾ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ ਸੀ। ਜਿਸ ਨਾਲ ਲੋਕਾਂ ਨੂੰ ਉਹਨਾਂ ਦੇ ਘਰ ਦੇ ਨਜ਼ਦੀਕੀ ਸਿਹਤ ਸਹੂਲਤਾਂ ਮਿਲ ਸਕਣ। ਉੱਥੇ ਹੀ ਹੁਣ ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ
ਜਾਣ ਵਾਲੀਆਂ ਵਧੀਆ ਸਿਹਤ ਸਹੂਲਤਾਂ ਦਾ ਦਾਅਵਾ ਕੁਝ ਕਾਰਨਾ ਦੇ ਚਲਦਿਆਂ ਹੋਇਆਂ ਸਹੀ ਸਾਬਤ ਨਹੀਂ ਹੋਇਆ ਹੈ। ਵਧੀਆ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਆਮ ਆਦਮੀ ਪਾਰਟੀ ਵਲੋਂ ਸ਼ਹਿਰਾਂ ਅਤੇ ਪਿੰਡਾਂ ‘ਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ। ਹੁਣ 75 ਸ਼ੁਰੂ ਕੀਤੇ ਗਏ ਮੁਹੱਲਾ ਕਲੀਨਿਕ ਦੇ ਵਿੱਚ ਰੂਪਨਗਰ ਦੇ ਪੀ.ਡਬਲਿਊ.ਡੀ. ਕਾਲੋਨੀ ਨੇੜੇ ਬਣੇ ਮੁਹੱਲਾ ਕਲੀਨਿਕ ਦੇ ਡਾਕਟਰ ਵੱਲੋਂ ਅੱਜ ਅਸਤੀਫ਼ਾ ਦੇਣ ਦੀ ਖ਼ਬਰ ਸਾਹਮਣੇ ਆਈ ਹੈ।
ਜਿੱਥੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਵਾਅਦਿਆ ਦੀ ਹਵਾ ਨਿਕਲ ਗਈ ਹੈ। ਰੂਪਨਗਰ ਵਿੱਚ ਜਿੱਥੋਂ ਦੇ ਡਾਕਟਰ ਅੱਜ ਮਹੱਲਾ ਕਲੀਨਿਕ ਵਿੱਚੋ ਅਸਤੀਫ਼ਾ ਦੇ ਕੇ ਚਲੇ ਗਏ। ਇਸ ਅਸਤੀਫ਼ੇ ਦੇ ਕਾਰਨ ਬਾਰੇ ਅਜੇ ਕੋਈ ਪੁਖ਼ਤਾ ਜਾਣਕਾਰੀ ਸਾਹਮਣੇ ਨਹੀਂ ਆਈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …