Breaking News

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਰੇ ਆਈ ਅਜਿਹੀ ਵੱਡੀ ਖਬਰ , ਹਰ ਕੋਈ ਰਹਿ ਗਿਆ ਹੈਰਾਨ

ਆਈ ਤਾਜਾ ਵੱਡੀ ਖਬਰ 

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਤੇ ਉਨਾ ਦੇ ਹਿੱਤਾਂ ਲਈ ਬਹੁਤ ਸਾਰੇ ਐਲਾਨ ਕੀਤੇ ਜਾਂਦੇ ਹਨ। ਉਨ੍ਹਾਂ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਉਣ ਲਈ ਬਹੁਤ ਸਾਰੇ ਰੋਜ਼ਗਾਰ ਮੇਲੇ ਵੀ ਲਗਾਏ ਜਾ ਰਹੇ ਹਨ। ਉੱਥੇ ਹੀ ਸੂਬੇ ਅੰਦਰ ਇੱਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਕਰੋਨਾ ਦੇ ਸਮੇਂ ਵੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸਮੇਂ ਦੇ ਅਨੁਸਾਰ ਹੀ ਤਾਲਾਬੰਦੀ ਕੀਤੀ ਗਈ ਸੀ। ਆਏ ਦਿਨ ਹੀ ਉਨ੍ਹਾਂ ਵੱਲੋਂ ਕੁਝ ਨਾ ਕੁਝ ਵੱਖਰਾ ਕੀਤਾ ਜਾਂਦਾ ਹੈ। ਕਈ ਵਾਰ ਕੈਪਟਨ ਅਮਰਿੰਦਰ ਸਿੰਘ ਸੋਸ਼ਲ ਮੀਡੀਆ ਤੇ ਵੀ ਚਰਚਾ ਦਾ ਵਿਸ਼ਾ ਬਣ ਜਾਂਦੇ ਹਨ।

ਉਨ੍ਹਾਂ ਦਾ ਉਹ ਰੂਪ ਵੀ ਵੇਖਣ ਨੂੰ ਮਿਲ ਜਾਂਦਾ ਹੈ ਜਿਸ ਬਾਰੇ ਸੂਬੇ ਦੇ ਲੋਕ ਜਾਣੂ ਨਾ ਹੋਣ। ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਰੇ ਅਜਿਹੀ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਦੇਖ ਕੇ ਤੇ ਸੁਣ ਕੇ ਹਰ ਕੋਈ ਹੈਰਾਨ ਰਹਿ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਜਿੱਥੇ ਇਕ ਬਹੁਪੱਖੀ ਸ਼ਖਸੀਅਤ ਹਨ। ਜਿਨਾਂ ਨੇ ਫ਼ੌਜ ਤੇ ਸਿਆਸਤ ਵਿਚ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਇਆ ਹੈ। ਜਿਨ੍ਹਾਂ ਵੱਲੋਂ ਮੈਦਾਨ ਦੇ ਵਿੱਚ ਵਿਰੋਧੀਆਂ ਦੇ ਛੱ-ਕੇ ਛੁਡਾਏ ਜਾਂਦੇ ਹਨ। ਉਥੇ ਹੀ ਫੌਜ ਵਿੱਚ ਕਪਤਾਨ ਰਹੇ ਤੇ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗਾਇਕ ਹੋਣ ਬਾਰੇ ਵੀ ਖਬਰ ਸਾਹਮਣੇ ਆਈ ਹੈ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਬੇਹਤਰੀਨ ਅੰਦਾਜ਼ ਵਿੱਚ ਗੀਤ ਗਾਇਆ ਗਿਆ ਹੈ ਜਿਸ ਨੂੰ ਲੋਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਇਹ ਟੈਲੇਂਟ ਬੀਤੇ ਦਿਨੀਂ ਉਨ੍ਹਾਂ ਦੀ ਪੋਤਰੀ ਸਹਰਇੰਦਰ ਕੌਰ ਅਤੇ ਆਦਿੱਤਿਆ ਨਾਰੰਗ ਦੇ ਵਿਆਹ ਦੇ ਮੌਕੇ ਤੇ ਨਵੀਂ ਦਿੱਲੀ ਵਿੱਚ ਵੇਖਣ ਨੂੰ ਮਿਲਿਆ। ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਕ ਗੀਤ ‘ਅੱਜ ਦੀ ਦਿ-ਹਾ-ੜੀ ਰੱਖ ਡੋਲੀ ਨੀ ਮਾਂ ,ਰਹਾਂ ਬਾਬਲ ਦੀ ਬਣ ਕੇ ਗੋ-ਲੀ ਨੀ ਮਾਂ ‘ ਬਹੁਤ ਹੀ ਸੁਰ ਤਾਲ ਤੇ ਬੇਹਤਰੀਨ ਢੰਗ ਨਾਲ ਗਾਇਆ ਗਿਆ।

ਜਿਸ ਨੂੰ ਸੁਣ ਕੇ ਉਥੇ ਮੌਜੂਦ ਸਾਰੇ ਲੋਕ ਅਸ਼ ਅਸ਼ ਕਰ ਉੱਠੇ। ਇਸ ਮੌਕੇ ਤੇ ਉਨ੍ਹਾਂ ਦੀ ਪਤਨੀ ਪਰਨੀਤ ਕੌਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਇਕ ਹੱਥ ਵਿੱਚ ਲੈ ਕੇ ਮਹਿਮਾਨਾਂ ਦੀ ਹਾਜ਼ਰੀ ਵਿੱਚ ਇਹ ਗੀਤ ਗਾਇਆ ਗਿਆ। ਉਨ੍ਹਾਂ ਦੀ ਪੋਤਰੀ ਦੇ ਵਿਆਹ ਤੇ ਬਹੁਤ ਸਾਰੀਆਂ ਸਖ਼ਸ਼ੀਅਤਾਂ ਹਾਜ਼ਰ ਸਨ। ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਿਹਾ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …