ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਚੋਣਾਵੀ ਦੰਗਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਅਤੇ ਸਾਰੇ ਸਿਆਸਤਦਾਨਾਂ ਵਲੋ ਇਸ ਤਰਾਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਜਿਵੇਂ ਪਹਿਲਵਾਨਾ ਵੱਲੋਂ ਅਖਾੜੇ ਦੀ ਤਿਆਰੀ ਕੀਤੀ ਜਾਂਦੀ ਹੈ। ਸਿਆਸੀ ਪਾਰਟੀਆਂ ਵੱਲੋਂ ਜਿਥੇ ਵੱਖ-ਵੱਖ ਜਗ੍ਹਾ ਤੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਚੋਣ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੇ ਨਾਂ ਦੇ ਐਲਾਨ ਕੀਤੇ ਜਾ ਰਹੇ ਹਨ। ਕੁਝ ਪਾਰਟੀਆਂ ਵਿਚ ਜਿੱਥੇ ਆਪਣੇ ਉਮੀਦਵਾਰਾਂ ਨੂੰ ਲੈ ਕੇ ਕੁਝ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਹੀ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਿੱਥੇ ਪੰਜਾਬ ਵਿੱਚ ਰੈਲੀਆਂ ਨੂੰ ਸੰਬੋਧਨ ਕਰ ਰਹੇ ਹਨ।
ਉਥੇ ਹੀ ਉਨ੍ਹਾਂ ਵੱਲੋਂ ਵੱਖ-ਵੱਖ ਧਾਰਮਿਕ ਸੰਸਥਾਵਾਂ ਵਿੱਚ ਜਾ ਕੇ ਉਨ੍ਹਾਂ ਸੰਸਥਾਵਾਂ ਦੇ ਮੁਖੀਆਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ। ਬੀਤੇ ਦਿਨੀਂ ਉਹ ਡੇਰਾ ਬਿਆਸ ਦੇ ਮੁਖੀ ਨਾਲ ਵੀ ਤੀਜੀ ਵਾਰ ਮੁੱਖ ਮੰਤਰੀ ਬਣਨ ਤੋਂ ਬਾਅਦ ਮਿਲੇ ਹਨ। ਉਨ੍ਹਾਂ ਦੀ ਇਸ ਮੁਲਾਕਾਤ ਨੂੰ ਸਿਆਸੀ ਨਜ਼ਰੀਏ ਨਾਲ ਵੀ ਦੇਖਿਆ ਜਾ ਰਿਹਾ ਸੀ। ਹੁਣ ਮੁੱਖ ਮੰਤਰੀ ਚੰਨੀ ਵੱਲੋਂ ਇਸ ਡੇਰੇ ਨੂੰ 50 ਕਰੋੜ ਰੁਪਏ ਦਿੱਤੇ ਗਏ ਹਨ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ।
ਰਵਿਦਾਸ ਭਾਈਚਾਰੇ ਦੇ ਮਹਾਨ ਤੀਰਥ ਅਸਥਾਨ ਡੇਰਾ ਬ੍ਰਹਮਲੀਨ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਜੋਂ ਜਾਣਿਆ ਜਾਂਦਾ ਹੈ। ਮੁੱਖ ਮੰਤਰੀ ਬਣਨ ਤੋਂ ਬਾਅਦ ਵਿੱਚ ਇੱਥੇ ਚਰਨਜੀਤ ਸਿੰਘ ਚੰਨੀ ਇੱਥੇ ਆ ਕੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਮਹਾਰਾਜ ਜੀ ਨੂੰ ਮਿਲੇ ਸਨ। ਉਥੇ ਹੀ ਅੱਜ ਵੀ ਉਨ੍ਹਾਂ ਵੱਲੋਂ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਜੀ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ ਗਏ ਅਤੇ ਉਨ੍ਹਾਂ ਤੋਂ ਅਸ਼ੀਰਵਾਦ ਵੀ ਹਾਸਲ ਕੀਤਾ। ਉਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵੀ ਡੇਰੇ ਤੇ ਟਰੱਸਟ ਅਤੇ ਸੇਵਾਦਾਰਾਂ ਵੱਲੋਂ ਸਵਾਗਤ ਕੀਤਾ ਗਿਆ।
ਜਿੱਥੇ ਹਰਸਿਮਰਤ ਕੌਰ ਬਾਦਲ ਵੀ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋ ਕੇ ਗਏ ਹਨ। ਉੱਥੇ ਹੀ ਹੁਣ ਇਥੇ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਡੇਰੇ ਵਾਸਤੇ 50 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਜਿੱਥੇ ਅੱਜ ਉਹਨਾਂ ਵੱਲੋਂ 25 ਕਰੋੜ ਦਾ ਚੈੱਕ ਅੱਜ ਵੀ ਡੇਰੇ ਨੂੰ ਸਮਰਪਿਤ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …