ਆਈ ਤਾਜ਼ਾ ਵੱਡੀ ਖਬਰ
ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਿੱਥੇ ਸਾਰੀਆਂ ਪਾਰਟੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਸਾਰੇ ਪਾਰਟੀ ਵਿਧਾਇਕਾਂ ਅਤੇ ਵਰਕਰਾਂ ਵੱਲੋਂ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਲਾ ਵੀ ਲਗਾਤਾਰ ਜਾਰੀ ਹੈ। ਕਈ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਨੂੰ ਪਾਰਟੀ ਵਿਚ ਬਣਦਾ ਹੋਇਆ ਮਾਣ ਸਤਿਕਾਰ ਨਾ ਮਿਲਣ ਦੇ ਕਾਰਨ ਉਨ੍ਹਾਂ ਵੱਲੋਂ ਪਾਰਟੀ ਨੂੰ ਅਲਵਿਦਾ ਆਖ ਕੇ ਹੋਰ ਪਾਰਟੀਆਂ ਵਿੱਚ ਜਾਇਆ ਜਾ ਰਿਹਾ ਹੈ। ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਆਏ ਦਿਨ ਕੋਈ ਨਾ ਕੋਈ ਝਟਕਾ ਲੱਗ ਰਿਹਾ ਹੈ। ਕਾਂਗਰਸ ਪਾਰਟੀ ਵਿਚ ਜਿਥੇ ਪਿਛਲੇ ਕੁਝ ਸਮੇਂ ਤੋਂ ਚਲਿਆ ਆ ਰਿਹਾ ਕਾਟੋ-ਕਲੇਸ਼ ਅਜੇ ਤੱਕ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ।
ਹੁਣ ਮੁੱਖ ਮੰਤਰੀ ਚੰਨੀ ਲਈ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਇਹ ਵੱਡਾ ਝਟਕਾ ਲਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਸਰਕਾਰ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਗੁਰਦਾਸਪੁਰ ਸ਼ਹਿਰ ਦੇ ਬਹਿਲ ਪਰਵਾਰ ਵੱਲੋਂ ਕਾਂਗਰਸ ਨਾਲ ਆਪਣਾ ਨਾਤਾ ਤੋੜਦੇ ਹੋਏ ਇਸ ਪਰਿਵਾਰ ਦੇ ਪੰਜਾਬ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਆਪਣੀ ਵੱਕਾਰੀ ਅਹੁਦੇ ਤੋਂ ਅਸਤੀਫਾ ਦੇ ਦਿਤਾ ਗਿਆ ਹੈ।
ਇਸ ਪਰਿਵਾਰ ਨੂੰ ਪਿਛਲੇ ਲੰਮੇ ਸਮੇਂ ਤੋਂ ਲਗਭਗ ਸੌ ਸਾਲ ਤੋਂ ਸੇਵਾ ਕਰਨ ਦਾ ਕਾਰਜ ਗੁਰਦਾਸਪੁਰ ਅਤੇ ਸਰਹੱਦੀ ਜ਼ਿਲੇ ਅੰਦਰ ਕੀਤਾ ਹੈ। ਉੱਥੇ ਹੀ ਕਾਂਗਰਸ ਪਾਰਟੀ ਵੱਲੋਂ ਇਨ੍ਹਾਂ ਦੀਆਂ ਸੇਵਾਵਾਂ ਨੂੰ ਹਮੇਸ਼ਾ ਅੱਖੋਂ ਪ੍ਰੋਖੇ ਕੀਤਾ ਗਿਆ ਹੈ, ਜਿਸ ਨਾਲ ਰਮਨ ਬਹਿਲ ਦਾ ਪਰਿਵਾਰ ਅਤੇ ਉਨ੍ਹਾਂ ਦੇ ਸਮਰਥਕ ਕਾਫੀ ਨਿਰਾਸ਼ ਚਲੇ ਆ ਰਹੇ ਸਨ। ਉੱਥੇ ਹੀ ਇਸ ਸਮੇਂ ਗੁਰਦਾਸਪੁਰ ਵਿੱਚ ਮੌਜੂਦਾ ਵਿਧਾਇਕ ਅਤੇ ਰਮਨ ਬਹਿਲ ਦੇ ਵਿਚਕਾਰ ਵੀ ਸਬੰਧ ਸੁਖਾਵੇਂ ਨਹੀਂ ਚੱਲ ਰਹੇ ਸਨ। ਕਈ ਮਹੀਨਿਆਂ ਤੋਂ ਉਨ੍ਹਾਂ ਦੇ ਕਾਂਗਰਸ ਤੋਂ ਵੱਖ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਸਨ।
ਅੱਜ ਉਨ੍ਹਾਂ ਵੱਲੋਂ ਆਪਣਾ ਅਸਤੀਫਾ ਕਾਂਗਰਸ ਪ੍ਰਧਾਨ ਨੂੰ ਭੇਜ ਦਿਤਾ ਗਿਆ ਹੈ। ਕਾਂਗਰਸ ਪਾਰਟੀ ਨੂੰ ਛੱਡੇ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ ਦਾ ਅੱਜ ਉਨ੍ਹਾਂ ਵੱਲੋਂ ਪਾਰਟੀ ਨੂੰ ਛੱਡ ਕੇ ਖ਼ਾਤਮਾ ਕਰ ਦਿੱਤਾ ਗਿਆ ਹੈ। ਉਥੇ ਹੀ ਉਨ੍ਹਾਂ ਵੱਲੋਂ 9 ਨਵੰਬਰ ਨੂੰ ਦੁਪਹਿਰ 12 ਵਜੇ ਆਪਣੇ ਪਰਿਵਾਰ ਅਤੇ ਸਮਰਥਕਾਂ ਦੇ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਜਾਣਗੇ। ਜਿਸ ਵਾਸਤੇ ਆਮ ਆਦਮੀ ਪਾਰਟੀ ਵੱਲੋਂ ਪ੍ਰੋਗਰਾਮ ਵੀ ਉਲੀਕਿਆ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …