ਆਈ ਤਾਜ਼ਾ ਵੱਡੀ ਖਬਰ
ਜਿਵੇਂ ਜਿਵੇਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਆਉਣ ਦਾ ਸਮਾਂ ਨਜ਼ਦੀਕ ਆਇਆ ਹੈ ਉਵੇਂ ਹੀ ਸਿਆਸੀ ਹਲਚਲ ਤੇਜ਼ ਹੁੰਦੀ ਜਾ ਰਹੀ ਹੈ ਅਤੇ ਸਿਆਸੀ ਪਾਰਟੀਆਂ ਵੱਲੋਂ ਇਕ ਦੂਜੀ ਪਾਰਟੀ ਉੱਪਰ ਕਈ ਤਰ੍ਹਾਂ ਦੇ ਸ਼ਬਦੀ ਹਮਲੇ ਵੀ ਕੀਤੇ ਜਾ ਰਹੇ ਹਨ। ਸਾਰੀਆਂ ਪਾਰਟੀਆਂ ਵੱਲੋਂ ਜਿਥੇ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਕਈ ਵਿਧਾਇਕ ਅਤੇ ਵਰਕਰ ਵੀ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਜਾ ਰਹੇ ਹਨ। ਉੱਥੇ ਹੀ ਬਹੁਤ ਸਾਰੇ ਅਜਿਹੇ ਚਿਹਰੇ ਵੀ ਰਾਜਨੀਤੀ ਵਿਚ ਆ ਰਹੇ ਹਨ ਜਿਨ੍ਹਾਂ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ। ਹੁਣ ਮੁੱਖ ਮੰਤਰੀ ਵੱਲੋਂ ਇਹ ਵੱਡਾ ਬਿਆਨ ਸਾਹਮਣੇ ਆਇਆ ਹੈ ਜਿੱਥੇ ਕੈਪਟਨ ਬਾਰੇ ਇਹ ਗੱਲ ਕੀਤੀ ਗਈ ਹੈ , ਜਿਸ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਹਾਈਕਮਾਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਨਿਯੁਕਤ ਕਰ ਦਿੱਤਾ ਗਿਆ ਸੀ। ਉੱਥੇ ਹੀ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਇਕ ਚੈਨਲ ਨੂੰ ਦਿੱਤੀ ਗਈ ਇੰਟਰਵਿਊ ਵਿਚ ਬਹੁਤ ਕੁਝ ਆਖਿਆ ਗਿਆ ਹੈ ਜਿਸ ਵਿੱਚ ਉਨ੍ਹਾਂ ਨੇ ਦੱਸਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੇ ਦਫਤਰ ਦੇ ਦਰਵਾਜੇ ਬੰਦ ਕੀਤੇ ਗਏ ਸਨ, ਅਤੇ ਉਨ੍ਹਾਂ ਦੀ ਕੋਈ ਵੀ ਸੁਣਵਾਈ ਨਹੀਂ ਕੀਤੀ ਗਈ।
ਉਨ੍ਹਾਂ ਦੋਸ਼ ਲਗਾਇਆ ਕਿ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਭਾਜਪਾ ਨਾਲ ਮਿਲੇ ਹੋਏ ਸਨ ਕਿਉਂਕਿ ਇਹ ਸਪੱਸ਼ਟ ਕਰ ਦਿੱਤਾ ਗਿਆ ਸੀ ਕਿ ਆਉਣ ਵਾਲੀਆਂ ਚੋਣਾਂ ਨਹੀਂ ਲੜਨਗੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜਿੱਥੇ ਆਪਣੇ ਦਫ਼ਤਰ ਵਿੱਚ ਬੈਠ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਨਣ ਦੀ ਜਗਾ ਤੇ ਆਪਣੇ ਫਾਰਮ ਹਾਊਸ ਜਾ ਕੇ ਬੈਠ ਜਾਂਦੇ ਸਨ,ਉਥੇ ਬਾਕੀ ਵਿਧਾਇਕ ਕੀ ਕੰਮ ਕਰਦੇ। ਉਨ੍ਹਾਂ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਪਾਰਟੀ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਸੀ।
ਇਸ ਲਈ ਸਭ ਨੂੰ ਮਿਲ ਕੇ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਇਆ ਗਿਆ। ਕਿਉਂਕਿ ਕਾਂਗਰਸ ਪਾਰਟੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਬਹੁਤ ਜ਼ਿਆਦਾ ਬਣਦਾ ਮਾਣ ਸਤਿਕਾਰ ਦਿੱਤਾ ਗਿਆ ਜਿਸ ਦਾ ਫਾਇਦਾ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਹੋਇਆ। ਉਥੇ ਹੀ ਪਾਰਟੀ ਨੂੰ ਲੋੜ ਪੈਣ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਰਟੀ ਦਾ ਸਾਥ ਨਹੀਂ ਦਿੱਤਾ ਗਿਆ। ਨਵਜੋਤ ਸਿੱਧੂ ਬਾਰੇ ਵੀ ਉਨ੍ਹਾਂ ਆਖਿਆ ਹੈ ਕਿ ਉਹ ਉਨ੍ਹਾਂ ਦੇ ਵੱਡੇ ਭਰਾ ਵਰਗੇ ਹਨ ਅਤੇ ਉਨ੍ਹਾਂ ਵੱਲੋਂ ਕੋਈ ਗਲਤੀ ਹੁੰਦੀ ਹੈ ਤਾਂ ਉਸ ਬਾਰੇ ਸਿੱਧੂ ਉਨ੍ਹਾਂ ਨੂੰ ਦੱਸ ਦਿੰਦੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …