ਆਈ ਤਾਜ਼ਾ ਵੱਡੀ ਖਬਰ
ਪਿਛਲੇ ਸਾਲ ਜਦੋਂ ਕੇਂਦਰ ਸਰਕਾਰ ਵੱਲੋਂ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ ਪਰ ਦੇਸ਼ ਦੇ ਕਿਸਾਨਾਂ ਵੱਲੋਂ ਇਨ੍ਹਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਦਸਦੇ ਹੋਏ ਇਨ੍ਹਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਜਾਣ ਲੱਗੀ ਸੀ। ਜਿੱਥੇ ਕਿਸਾਨਾਂ ਨੂੰ 15 ਮਹੀਨੇ ਦਾ ਲੰਮਾਂ ਸੰਘਰਸ਼ ਲੜਨਾ ਪਿਆ ਹੈ। ਉੱਥੇ ਹੀ ਇਸ ਕਿਸਾਨੀ ਸੰਘਰਸ਼ ਦੌਰਾਨ ਸੱਤ ਸੌ ਤੋਂ ਵਧੇਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ। ਜਿਨ੍ਹਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਕੇਂਦਰ ਸਰਕਾਰ ਵੱਲੋਂ ਜਿਥੇ ਸ਼ਹੀਦ ਹੋਏ ਇਨ੍ਹਾਂ ਕਿਸਾਨਾਂ ਲਈ ਕੋਈ ਵੀ ਹਮਦਰਦੀ ਜ਼ਾਹਿਰ ਨਹੀਂ ਕੀਤੀ ਗਈ ਹੈ।
ਉਥੇ ਹੀ ਵਾਪਰ ਰਹੀਆਂ ਇਹਨਾਂ ਘਟਨਾਵਾਂ ਨੂੰ ਲੈ ਕੇ ਕਿਸਾਨਾਂ ਵਿਚ ਅਜੇ ਵੀ ਰੋਸ ਵੇਖਿਆ ਜਾਂਦਾ ਹੈ। ਹੁਣ ਮੋਦੀ ਦੇ ਕੇਂਦਰੀ ਮੰਤਰੀ ਵੱਲੋਂ ਅਜਿਹਾ ਕੰਮ ਕੀਤਾ ਗਿਆ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ ਅਤੇ ਲੋਕਾਂ ਵਿਚ ਭਾਰੀ ਰੋਸ ਵੇਖਿਆ ਜਾ ਰਿਹਾ ਹੈ। ਜਿੱਥੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਏ ਜਾਣ ਦੇ ਮਾਮਲੇ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਪਰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਵੱਲੋਂ ਗੱਡੀ ਚੜ੍ਹਾ ਦਿੱਤੀ ਗਈ ਸੀ ਜਿਸ ਕਾਰਨ ਕਈ ਕਿਸਾਨਾਂ ਦੀ ਮੌਤ ਹੋ ਗਈ ਸੀ।
ਹੁਣ ਇਸ ਕੇਂਦਰੀ ਗ੍ਰਹਿ ਰਾਜ ਮੰਤਰੀ ਵੱਲੋਂ ਅੱਜ ਲਖੀਮਪੁਰ ਵਿੱਚ ਇੱਕ ਆਕਸੀਜਨ ਪਲਾਂਟ ਦਾ ਉਦਘਾਟਨ ਕੀਤਾ ਜਾ ਰਿਹਾ ਸੀ। ਜਿੱਥੇ ਕੁਝ ਪੱਤਰਕਾਰਾਂ ਵੱਲੋਂ ਉਨ੍ਹਾਂ ਦੇ ਬੇਟੇ ਉਪਰ ਲੱਗੇ ਹੋਏ ਦੋਸ਼ਾਂ ਨੂੰ ਲੈ ਕੇ ਕਈ ਸਵਾਲ ਜਵਾਬ ਕੀਤੇ ਗਏ। ਜਿਸ ਕਾਰਨ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਗੁੱਸੇ ਵਿੱਚ ਨਜ਼ਰ ਆਏ ਅਤੇ ਉਨ੍ਹਾਂ ਵੱਲੋਂ ਮੀਡੀਆ ਨੂੰ ਵੀ ਗ਼ਲਤ ਬੋਲਿਆ ਗਿਆ। ਜਿੱਥੇ ਸੋਸ਼ਲ ਮੀਡੀਆ ਉਪਰ ਵਾਇਰਲ ਹੋਈਆਂ ਤਸਵੀਰਾਂ ਵਿੱਚ ਵੀ ਵੇਖਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਇਕ ਮੀਡੀਆ ਕਰਮੀ ਤੋਂ ਮਾਈਕ ਵੀ ਫੜ ਲਿਆ ਗਿਆ ਅਤੇ ਉਸ ਨੂੰ ਗਾਲਾਂ ਕੱਢਦਿਆ ਹੋਇਆ ਚੋਰ ਵੀ ਆਖ ਦਿੱਤਾ ਗਿਆ।
ਉਨ੍ਹਾਂ ਆਖਿਆ ਕਿ ਮੀਡੀਆ ਵਾਲਿਆਂ ਨੂੰ ਐਸ ਆਈ ਟੀ ਤੋਂ ਇਸ ਮਾਮਲੇ ਬਾਰੇ ਪੁੱਛ-ਪੜਤਾਲ ਕਰਨੀ ਚਾਹੀਦੀ ਹੈ ਜਿਨ੍ਹਾਂ ਵੱਲੋਂ ਬੇਕਸੂਰ ਆਦਮੀ ਨੂੰ ਫਸਾਇਆ ਗਿਆ ਹੈ। ਉਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਉੱਥੇ ਹੀ ਦੱਸਿਆ ਗਿਆ ਹੈ ਕਿ ਅਜੇ ਮਿਸ਼ਰਾ ਸ਼ਾਮ ਦੇ ਸਮੇਂ ਦਿੱਲੀ ਲਈ ਰਵਾਨਾ ਹੋਏ ਹਨ ਜਿੱਥੇ ਉਨ੍ਹਾਂ ਨੂੰ ਦਿੱਲੀ ਤਲਬ ਕੀਤਾ ਗਿਆ ਹੈ। ਜਿੱਥੇ ਇਕ ਵਾਰ ਫਿਰ ਤੋਂ ਉਹ ਵਿਵਾਦਾਂ ਵਿਚ ਘਿਰ ਗਏ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …