ਆਈ ਤਾਜਾ ਵੱਡੀ ਖਬਰ
ਦੇਸ਼ ਦਾ ਅੰਨਦਾਤਾ ਇਸ ਵੇਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਇੱਕ ਵੱਡੀ ਜੰਗ ਲੜ ਰਿਹਾ ਹੈ। ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਕਿਸਾਨ ਇਸ ਕਾਨੂੰਨ ਦਾ ਵਿਰੋਧ ਕਰ ਰਹੇ ਨੇ। ਪੰਜਾਬ ਦੇ ਕਿਸਾਨਾਂ ਵੱਲੋਂ ਇਸ ਕਿਸਾਨ ਕਾਨੂੰਨਾਂ ਦੇ ਵਿਰੁੱਧ ਬੀਤੇ ਡੇਢ ਮਹੀਨੇ ਤੋਂ ਰੋਸ ਮੁਜ਼ਾਹਰਿਆਂ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ। ਕਿਸਾਨਾਂ ਦੇ ਇਸ ਧਰਨੇ ਪ੍ਰਦਰਸ਼ਨ ਦਾ ਕੇਂਦਰ ਸਰਕਾਰ ਉੱਤੇ ਵੀ ਕਾਫੀ ਗ-ਹਿ-ਰਾ ਅਸਰ ਹੋ ਰਿਹਾ ਹੈ।
ਇਸੇ ਖੇਤੀ ਕਾਨੂੰਨਾਂ ਦੇ ਕਰਕੇ ਪੰਜਾਬ ਵਿੱਚੋਂ ਅਕਾਲੀ ਭਾਜਪਾ ਦਾ ਗਠਜੋੜ ਟੁੱਟ ਚੁੱਕਾ ਹੈ ਅਤੇ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਕੇਂਦਰ ਵਿੱਚੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਭਾਜਪਾ ਸਰਕਾਰ ਨੂੰ ਆ ਰਹੀਆਂ ਮੁਸ਼ਕਲਾਂ ਦੀ ਲੜੀ ਵਿੱਚ ਨਿੱਤ ਨਵੀਆਂ ਮੁਸ਼ਕਲਾਂ ਜੁੜੀਆਂ ਜਾ ਰਹੀਆਂ ਹਨ। ਹਾਲ ਹੀ ਦੇ ਦਿਨਾਂ ਵਿੱਚ ਭਾਜਪਾ ਦੇ ਪੰਜਾਬ ਸੂਬੇ ਦੇ ਯੂਥ ਜਨਰਲ ਸਕੱਤਰ ਵੱਲੋਂ ਅਸਤੀਫਾ ਦੇ ਦਿੱਤਾ ਗਿਆ।
ਪੰਜਾਬ ਵਿੱਚ ਖੇਤੀ ਕਾਨੂੰਨਾਂ ਦੇ ਵਿਰੋਧ ਨੂੰ ਲੈ ਕੇ ਕੇਂਦਰ ਸਰਕਾਰ ਦਾ ਪੰਜਾਬ ਪ੍ਰਤੀ ਰੱਵਈਆ ਸ਼ਾਇਦ ਭਾਜਪਾ ਪੰਜਾਬ ਦੇ ਯੂਥ ਜਨਰਲ ਸਕੱਤਰ ਬਰਿੰਦਰ ਸਿੰਘ ਸੰਧੂ ਨੂੰ ਪਸੰਦ ਨਹੀਂ ਆਇਆ ਜਿਸ ਦੇ ਚੱਲਦਿਆਂ ਉਨ੍ਹਾਂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਸਥਾਪਨਾ ਇਹ ਅਸਤੀਫਾ ਬਰਿੰਦਰ ਸਿੰਘ ਸੰਧੂ ਨੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਭਾਜਪਾ ਯੂਥ ਦੇ ਪ੍ਰਧਾਨ ਭਾਨੂੰ ਪ੍ਰਤਾਪ ਰਾਣਾ ਨੂੰ ਭੇਜਿਆ।
ਜਿਸ ਵਿੱਚ ਉਨ੍ਹਾਂ ਲਿਖਿਆ ਕਿ ਅੱਜ ਦੇ ਹਾਲਾਤਾਂ ਵਿੱਚ ਦੇਸ਼ ਦੀਆਂ ਕਿਸਾਨ ਯੂਨੀਅਨਾਂ, ਆੜਤੀਏ ਛੋਟੇ ਵਪਾਰੀ ਅਤੇ ਮਜ਼ਦੂਰ ਵਰਗ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਖਿਲਾਫ਼ ਜੰਗ ਲੜ ਰਹੇ ਹਨ। ਅਜੋਕੇ ਹਾਲਾਤਾਂ ਨੂੰ ਦੇਖਦੇ ਹੋਏ ਉਹ ਆਪਣੇ ਇਸ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ। ਇੱਥੇ ਇਹ ਗੱਲ ਵੀ ਜ਼ਿਕਰਯੋਗ ਹੈ ਕਿ ਇਹ ਕੋਈ ਪਹਿਲਾਂ ਅਜਿਹਾ ਅਸਤੀਫਾ ਨਹੀਂ ਹੈ ਜੋ ਭਾਜਪਾ ਆਗੂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਤਾ ਗਿਆ ਹੋਵੇ। ਇਸ ਤੋਂ ਪਹਿਲਾਂ ਵੀ ਭਾਜਪਾ ਦੇ ਕਈ ਆਗੂ ਆਪਣੇ ਅਹੁਦਿਆਂ ਤੋਂ ਅਸਤੀਫੇ ਦੇ ਕੇ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦੇ ਹੱਕਾਂ ਲਈ ਇੱਕ ਜੁੱਟ ਹੋ ਗਏ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …