ਤਾਜਾ ਵੱਡੀ ਖਬਰ
ਪਿਛਲੇ ਮਹੀਨੇ ਤੋਂ ਹੀ ਖੇਤੀ ਕਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਅੰਦੋਲਨ ਜਾਰੀ ਹੈ। ਇਸ ਅੰਦੋਲਨ ਦੇ ਚੱਲਦੇ ਹੋਏ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਜਗ੍ਹਾ-ਜਗ੍ਹਾ ਤੇ ਰੋਸ ਧਰਨੇ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ। ਰੇਲ ਗੱਡੀਆਂ ਦੀ ਆਵਾਜਾਈ ਵੀ ਠੱਪ ਕੀਤੀ ਹੋਈ ਹੈ। ਰੇਲਵੇ ਲਾਈਨਾਂ ਤੇ ਕਿਸਾਨਾਂ ਨੇ ਧਰਨਾ ਲਾਇਆ ਹੋਇਆ ਹੈ, ਜਿਸ ਕਾਰਨ ਰੇਲ ਆਵਾਜਾਈ ਪ੍ਰਭਾਵਿਤ ਹੋਈ ਹੈ। ਕਿਸਾਨ ਆਪਣੇ ਇਸ ਅੰਦੋਲਨ ਦੇ ਜ਼ਰੀਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਚਾਹੁੰਦੇ ਹਨ।
ਪੰਜਾਬ ਦੇ ਵਿੱਚ ਰੇਲ ਆਵਾਜਾਈ ਠੱਪ ਹੋਣ ਕਾਰਨ ਦੂਜੇ ਸੂਬਿਆਂ ਵਿੱਚੋਂ ਆਉਣ ਵਾਲੀਆਂ ਵਸਤੂਆ ਵਿੱਚ ਵੀ ਕਮੀ ਮਹਿਸੂਸ ਹੋ ਰਹੀ ਹੈ। ਪੰਜਾਬ ਦੇ ਵਿੱਚ ਇਸ ਕਿਸਾਨ ਅੰਦੋਲਨ ਦੇ ਤਹਿਤ ਸਭ ਪਾਰਟੀਆਂ ਵੱਲੋਂ ਉਨ੍ਹਾਂ ਨੂੰ ਪੂਰਨ ਸਮਰਥਨ ਦਿੱਤਾ ਜਾ ਰਿਹਾ ਹੈ। ਇਸ ਕਿਸਾਨ ਅੰਦੋਲਨ ਕਰਕੇ ਬੀਜੇਪੀ ਵਿਚ ਵੱਡੀ ਹਲਚਲ ਮਚ ਗਈ ਹੈ। ਕਿਉਂਕਿ ਇਸ ਅੰਦੋਲਨ ਦੇ ਕਾਰਨ ਭਾਜਪਾ ਨੂੰ ਇੱਕ ਤੋਂ ਬਾਅਦ ਇੱਕ ਵੱਡਾ ਝਟਕਾ ਲੱਗ ਰਿਹਾ ਹੈ।
ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਦੇ ਘਰਾਂ ਦੀ ਘੇਰਾਬੰਦੀ ਕੀਤੀ ਗਈ ਸੀ। ਜਿਸ ਦੇ ਚਲਦੇ ਹੋਏ ਬਹੁਤ ਸਾਰੇ ਭਾਜਪਾ ਆਗੂ ਕਿਸਾਨ ਜਥੇਬੰਦੀਆ ਦਾ ਸਾਥ ਦੇਣ ਲਈ ਉਨ੍ਹਾਂ ਦੇ ਨਾਲ ਖੜ੍ਹੇ ਹੋ ਚੁੱਕੇ ਹਨ। ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਭਾਜਪਾ ਦੇ ਆਗੂਆਂ ਨੇ ਆਪਣੇ ਅਹੁਦਿਆ ਤੋਂ ਅਸਤੀਫਾ ਦੇ ਦਿੱਤਾ ਹੈ। ਭਾਰਤੀ ਜਨਤਾ ਪਾਰਟੀ ਨੂੰ ਹੁਣ ਉਸ ਸਮੇਂ ਵੱਡਾ ਝਟਕਾ ਲੱਗਾ ਹੈ ਜਦੋਂ ਬੱਧਨੀ ਕਲਾਂ ਮੰਡਲ ਦੇ ਜਨਰਲ ਸੈਕਟਰੀ ਜੈ ਚੰਦ ਝਾਂਸੀ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਕਿਸਾਨੀ ਦੇ ਉਲਟ ਜੋ ਖੇਤੀ ਕਾਨੂੰਨ ਲਾਗੂ ਕੀਤੇ ਗਏ ਹਨ।
ਉਹਨਾਂ ਨੂੰ ਖ਼ਤਮ ਕਰਵਾਉਣ ਲਈ ਸਭ ਲੋਕ ਕਿਸਾਨ ਜਥੇਬੰਦੀਆਂ ਦਾ ਸਾਥ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਇਸ ਸੰਘਰਸ਼ ਦੇ ਵਿੱਚ ਉਨ੍ਹਾਂ ਦੇ ਨਾਲ ਹਨ ,ਉਨ੍ਹਾਂ ਦੀ ਪੂਰੀ ਹਮਾਇਤ ਕਰਦੇ ਹਨ। ਉਨ੍ਹਾਂ ਦੱਸਿਆ ਕਿ ਮੋਦੀ ਸਰਕਾਰ ਦੇ ਅੜੀਅਲ ਰਵਈਏ ਕਾਰਨ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ।ਉਨ੍ਹਾਂ ਦੇ ਨਾਲ ਹੀ ਭਾਜਪਾ ਦੇ ਜਿਲ੍ਹਾ ਜਨਰਲ ਸਕੱਤਰ ਰੁਲਦੂ ਸਿੰਘ ਭੰਗੂ ਵਲੋ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਕੇ ਕਿਸਾਨਾਂ ਦੀ ਹਮਾਇਤ ਕੀਤੀ ਜਾ ਰਹੀ ਹੈ। ਉਹਨਾਂ ਵੀ ਦੱਸਿਆ ਕਿ ਮੋਦੀ ਸਰਕਾਰ ਇਨ੍ਹਾਂ ਬਿੱਲਾਂ ਨੂੰ ਖ਼ਤਮ ਨਹੀਂ ਕਰਨਾ ਚਾਹੁੰਦੀ ਤੇ ਆਪਣੇ ਅੜੀਅਲ ਵਤੀਰੇ ਤੇ ਅੜੀ ਹੋਈ ਹੈ। ਜਿਸ ਕਾਰਨ ਭਾਜਪਾ ਆਗੂ ਆਪਣੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …