ਆਈ ਤਾਜ਼ਾ ਵੱਡੀ ਖਬਰ
ਇਕ ਪਾਸੇ ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਬੈਠ ਕੇ ਖੇਤੀਬਾਡ਼ੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ । ਲਗਾਤਾਰ ਹੀ ਕਿਸਾਨਾਂ ਦੇ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਕੋਲੋਂ ਖੇਤੀਬਾਡ਼ੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ । ਪੂਰੇ ਪੰਜਾਬ ਵਿੱਚ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ । ਉੱਥੇ ਹੀ ਦੂਜੇ ਪਾਸੇ ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਵੀ ਹਰ ਪਾਸੇ ਰੌਣਕਾਂ ਹੀ ਰੌਣਕਾਂ ਨਜ਼ਰ ਆ ਰਹੀਆਂ ਹਨ । ਪੂਰਾ ਦੇਸ਼ ਇਸ ਸਮੇਂ ਜਗਮਗਾ ਰਿਹਾ ਹੈ ਤੇ ਇਸੇ ਵਿਚਕਾਰ ਹੁਣ ਕੇਂਦਰ ਦੀ ਮੋਦੀ ਸਰਕਾਰ ਦੇ ਵੱਲੋਂ ਪੰਜਾਬੀਆਂ ਦੇ ਲਈ ਇਕ ਅਜਿਹਾ ਫਰਮਾਨ ਸੁਣਾ ਦਿੱਤਾ ਗਿਆ ਹੈ , ਇੱਕ ਅਜਿਹਾ ਦਿਵਾਲੀ ਗਿਫਟ ਪੰਜਾਬੀਆਂ ਨੂੰ ਦਿੱਤਾ ਗਿਆ ਹੈ ਜਿਸ ਦੇ ਚਲਦੇ ਹੁਣ ਪੰਜਾਬ ਦੀ ਚੰਨੀ ਸਰਕਾਰ ਖ਼ੁਸ਼ੀ ਦੇ ਵਿੱਚ ਝੂਮਦੀ ਹੋਈ ਨਜ਼ਰ ਆ ਰਹੀ ਹੈ ।
ਦਰਅਸਲ ਹੁਣ ਕੇਂਦਰ ਦੀ ਮੋਦੀ ਸਰਕਾਰ ਦੇ ਵੱਲੋਂ ਪੰਜਾਬ ਨੂੰ ਦਿਵਾਲੀ ਗਿਫਟ ਦਿੱਤਾ ਗਿਆ ਹੈ ਤੇ ਦੀਵਾਲੀ ਮੌਕੇ ਪੰਜਾਬ ਸਰਕਾਰ ਨੂੰ ਇਕ ਵੱਡੀ ਰਾਹਤ ਦਿੱਤੀ ਗਈ ਹੈ । ਦਰਅਸਲ ਹੁਣ ਕੇਂਦਰ ਦੀ ਮੋਦੀ ਸਰਕਾਰ ਦੇ ਵੱਲੋਂ ਪੰਜਾਬ ਦੇ ਨੂੰ 17,000 ਕਰੋੜ ਰੁ: ਦਾ GST ਮੁਆਵਜ਼ਾ ਜਾਰੀ ਕੀਤਾ ਗਿਆ ਹੈ। ਇਸ ਤਹਿਤ ਪੰਜਾਬ ਨੂੰ ਕੇਂਦਰ ਵੱਲੋਂ 835 ਕਰੋੜ ਰੁਪਏ ਮਿਲੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਵਿੱਚ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਵੱਖ ਵੱਖ ਵਰਗਾਂ ਦੇ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਸੀ ਤੇ ਉਨ੍ਹਾਂ ਦੇ ਵੱਲੋਂ ਆਪਣੀਆਂ ਮੰਗਾਂ ਮਨਜ਼ੂਰ ਕਰਨ ਦੇ ਚੱਲਦੇ ਵੱਖ ਵੱਖ ਥਾਵਾਂ ਤੇ ਧਰਨੇ ਪ੍ਰਦਰਸ਼ਨ ਤੇ ਹੜਤਾਲਾਂ ਕੀਤੀਆਂ ਜਾ ਰਹੀਆਂ ਸਨ ।
ਹਰ ਵਾਰ ਹੀ ਉਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਇਹ ਸੁਣਨ ਨੂੰ ਮਿਲਦਾ ਸੀ ਕਿ ਪੰਜਾਬ ਦਾ ਖ਼ਜ਼ਾਨਾ ਖਾਲੀ ਹੈ ਅਤੇ ਹੁਣ ਕੇਂਦਰ ਦੀ ਮੋਦੀ ਸਰਕਾਰ ਦੇ ਵੱਲੋਂ ਪੰਜਾਬੀਆਂ ਨੂੰ ਇਕ ਵੱਡੀ ਰਾਹਤ ਦਿੰਦੇ ਹੋਏ ਕਰੋੜਾਂ ਰੁਪਏ ਦੀਵਾਲੀ ਦੇ ਗਿਫ਼ਟ ਵਜੋਂ ਦਿੱਤੇ ਗਏ ਹਨ ।
ਜ਼ਿਕਰਯੋਗ ਹੈ ਕਿ ਅਠਾਈ ਅਕਤੂਬਰ ਨੂੰ ਸਰਕਾਰ ਨੇ ਬੈਕ ਟੂ ਬੈਕ ਲੂਣ ਸਹੂਲਤ ਦੇ ਚੱਲਦੇ ਰਾਜਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਮੁਆਵਜ਼ੇ ਵਜੋਂ ਸੱਠ ਹਜ਼ਾਰ ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ । ਸੋ ਵੱਡੀ ਖ਼ਬਰ ਹੈ ਪੰਜਾਬੀਆਂ ਦੇ ਲਈ ਪੰਜਾਬ ਸਰਕਾਰ ਨੂੰ ਕਾਫੀ ਰਾਹਤ ਮਿਲੀ ਹੈ ਤੇ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਪੰਜਾਬੀਆਂ ਨਾਲ ਵਾਅਦੇ ਕੀਤੇ ਜਾ ਰਹੇ ਹਨ , ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਇਹ ਰਾਸ਼ੀ ਜ਼ਰੂਰ ਕੁਝ ਮਦਦ ਕਰੇਗੀ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …