ਆਈ ਤਾਜ਼ਾ ਵੱਡੀ ਖਬਰ
ਪਿਛਲੇ ਸਾਲ ਚੀਨ ਤੋਂ ਫੈਲਣ ਵਾਲੀ ਕਰੋਨਾ ਦਾ ਭਾਰਤ ਵਿਚ ਆਗ਼ਾਜ਼ ਹੁੰਦੇ ਹੀ ਤਾਲਾਬੰਦੀ ਕਰ ਦਿੱਤੀ ਗਈ ਸੀ। ਜਿੱਥੇ ਮਾਰਚ ਵਿੱਚ ਤਾਲਾਬੰਦੀ ਕੀਤੀ ਗਈ ਉਥੇ ਹੀ ਸਰਹੱਦਾਂ ਉਪਰ ਵੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਸੀ। ਜਿਸ ਸਦਕਾ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੇ ਕਾਰਨ ਭਾਰਤ ਵਿੱਚ ਕਰੋਨਾ ਦੇ ਕੇਸ ਨਾ ਵਧ ਸਕਣ। ਇਸ ਲਈ ਮਾਰਚ ਤੋਂ ਹੀ ਅੰਤਰਰਾਸ਼ਟਰੀ ਉਡਾਨਾਂ ਉੱਪਰ ਵੀ ਸਰਕਾਰ ਵੱਲੋਂ ਪਾਬੰਦੀ ਲਗਾ ਦਿੱਤੀ ਗਈ। ਉੱਥੇ ਹੀ ਯਾਤਰੀਆਂ ਦੀਆਂ ਐਮਰਜੈਂਸੀ ਜ਼ਰੂਰਤਾਂ ਨੂੰ ਦੇਖਦੇ ਹੋਏ ਕੁਝ ਖਾਸ ਸਮਝੌਤੇ ਦੇ ਤਹਿਤ ਹੀ ਖਾਸ ਉਡਾਣਾਂ ਨੂੰ ਸ਼ੁਰੂ ਕੀਤਾ ਗਿਆ ਸੀ।
ਕਿਉਂਕਿ ਪੰਜਾਬ ਵਿੱਚ ਕਰੋਨਾ ਦੇ ਵਧੇ ਕੇਸਾਂ ਅਤੇ ਡੈਲਟਾ ਵੈਰੀਏਂਟ ਦੇ ਕਾਰਨ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਉਪਰ ਵੀ ਅਣਮਿਥੇ ਸਮੇਂ ਲਈ ਰੋਕ ਲਾ ਦਿੱਤੀ ਗਈ ਸੀ। ਹੁਣ ਅਚਾਨਕ ਹੀ ਮੋਦੀ ਸਰਕਾਰ ਨੇ ਅੰਤਰਰਾਸ਼ਟਰੀ ਯਾਤਰੀਆਂ ਬਾਰੇ ਇਹ ਵੱਡਾ ਐਲਾਨ ਕਰ ਦਿੱਤਾ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਜਿੱਥੇ ਕਰੋਨਾ ਦੇ ਕਾਰਣ ਅੰਤਰਰਾਸ਼ਟਰੀ ਉਡਾਨਾਂ ਦੀ ਪਾਬੰਦੀ ਨੂੰ 30 ਨਵੰਬਰ ਤੱਕ ਵਧਾਏ ਜਾਣ ਦਾ ਐਲਾਨ ਕੇਂਦਰ ਸਰਕਾਰ ਵੱਲੋਂ ਕਰ ਦਿੱਤਾ ਗਿਆ ਹੈ।
ਉਥੇ ਹੀ ਕਰੋਨਾ ਪਾਬੰਦੀਆਂ ਤੇ ਅਨੁਸਾਰ ਹੀ ਉਡਾਨਾਂ ਨੂੰ ਚਲਾਇਆ ਜਾ ਰਿਹਾ ਹੈ। ਪਿਛਲੇ ਸਾਲ ਮਾਰਚ ਤੋਂ ਹੀ ਅੰਤਰਰਾਸ਼ਟਰੀ ਉਡਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਜਿੱਥੇ ਕੁਝ ਸਮਝੌਤਿਆਂ ਦੇ ਤਹਿਤ ਹੀ ਉਡਾਨਾਂ ਨੂੰ ਜਾਰੀ ਰੱਖਿਆ ਗਿਆ ਹੈ,ਤੇ ਉਨ੍ਹਾਂ ਨੂੰ ਨਿਰੰਤਰ ਜਾਰੀ ਰੱਖਿਆ ਜਾਵੇਗਾ। ਭਾਰਤ ਤੋਂ ਆਉਣ ਜਾਣ ਵਾਲੀਆਂ ਅੰਤਰਰਾਸ਼ਟਰੀ ਉਡਾਣਾਂ ਉਪਰ ਲਗਾਈ ਗਈ ਪਾਬੰਦੀ ਨੂੰ ਕੇਂਦਰ ਸਰਕਾਰ ਵੱਲੋਂ 30 ਨਵੰਬਰ 2021 ਤੱਕ ਜਾਰੀ ਰੱਖਣ ਦੀ ਜਾਣਕਾਰੀ ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ ਵੱਲੋਂ ਦਿੱਤੀ ਗਈ ਹੈ।
ਉਨ੍ਹਾਂ ਉਡਾਨਾਂ ਨੂੰ ਹੀ ਜਾਰੀ ਰੱਖਿਆ ਗਿਆ ਹੈ ਜਿਨ੍ਹਾਂ ਨੂੰ ਕੁੱਝ ਸਮਝੌਤੇ ਦੇ ਤਹਿਤ ਸ਼ੁਰੂ ਕੀਤਾ ਗਿਆ ਸੀ। ਬਿਨਾਂ ਪਾਬੰਦੀਆਂ ਤੋਂ ਅੰਤਰ-ਰਾਸ਼ਟਰੀ ਹਵਾਈ ਉਡਾਣਾ ਨੂੰ ਅਜੇ ਤੱਕ ਸ਼ੁਰੂ ਨਹੀਂ ਕੀਤਾ ਗਿਆ ਹੈ। ਇਹ ਫੈਸਲਾ ਕੇਂਦਰ ਸਰਕਾਰ ਵੱਲੋਂ ਕਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਲਿਆ ਗਿਆ ਹੈ। ਜਿਸ ਕਾਰਨ ਕਿਸੇ ਵੀ ਅੰਤਰਰਾਸ਼ਟਰੀ ਉਡਾਣਾਂ ਵੱਲੋਂ ਬਿਨਾਂ ਪਾਬੰਦੀਆਂ ਤੋਂ ਆਉਣਾ ਜਾਣਾ ਸ਼ੁਰੂ ਨਹੀਂ ਕੀਤਾ ਗਿਆ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …