ਆਈ ਤਾਜ਼ਾ ਵੱਡੀ ਖਬਰ
ਦੇਸ਼ ਦੇ ਵਿੱਚ ਜਿਸ ਤਰ੍ਹਾਂ ਲਗਾਤਾਰ ਹੀ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਚ ਵਾਧਾ ਹੋ ਰਿਹਾ ਹੈ ਉਸ ਦੇ ਚਲਦੇ ਹੁਣ ਹਰ ਵਰਗ ਖਾਸਾ ਪ੍ਰੇਸ਼ਾਨ ਦਿਖਾਈ ਦੇ ਰਿਹਾ ਹੈ , ਜਿੱਥੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਹਰ ਰੋਜ਼ ਹੀ ਵਾਧਾ ਹੋ ਰਿਹਾ ਹੈ, ਉਥੇ ਹੀ ਦੂਜੇ ਪਾਸੇ ਘਰੇਲੂ ਵਸਤੂਆਂ ਦੀਆਂ ਕੀਮਤਾਂ ਵੀ ਅਸਮਾਨ ਨੂੰ ਛੂੰਹਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ । ਇਨ੍ਹਾਂ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਜਿੱਥੇ ਲਗਾਤਾਰ ਹੀ ਵੱਖ ਵੱਖ ਥਾਵਾਂ ਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਨੇ ਤੇ ਮੰਗ ਕੀਤੀ ਜਾ ਰਹੀ ਹੈ ਕਿ ਨਾ ਵਧ ਰਹੀਆਂ ਕੀਮਤਾਂ ਦੇ ਵਿੱਚ ਕੁਝ ਕਮੀ ਕੀਤੀ ਜਾਵੇ ।
ਪਰ ਇਸ ਦੇ ਬਾਵਜੂਦ ਵੀ ਹਰ ਰੋਜ਼ ਹੀ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਸਮੇਤ ਘਰੇਲੂ ਚੀਜ਼ਾਂ ਦੀਆਂ ਕੀਮਤਾਂ ਵਿੱਚ ਹੋ ਰਹੇ ਵਾਧੇ ਨੂੰ ਲੈ ਕੇ ਖਬਰਾਂ ਸਾਹਮਣੇ ਆਉਂਦੀਆਂ ਹਨ । ਹੁਣ ਇਸੇ ਵਿਚਕਾਰ ਮੋਦੀ ਸਰਕਾਰ ਨੇ ਲੋਕਾਂ ਨੂੰ ਇਕ ਵਾਰ ਫਿਰ ਤੋਂ ਪੈਟਰੋਲ ਡੀਜ਼ਲ ਦੇ ਰੇਟ ਵਧਾ ਕੇ ਪੰਜਾਬੀਆਂ ਨੂੰ ਇੱਕ ਵੱਡਾ ਝਟਕਾ ਦਿੱਤਾ ਹੈ । ਦਰਅਸਲ ਤਿਉਹਾਰਾਂ ਦਾ ਸੀਜ਼ਨ ਹੈ , ਜਿੱਥੇ ਲੋਕਾਂ ਦੇ ਵਿਚ ਤਿਉਹਾਰਾਂ ਨੂੰ ਲੈ ਕੇ ਕਾਫ਼ੀ ਖ਼ੁਸ਼ੀ ਵੇਖਣ ਨੂੰ ਮਿਲ ਰਹੀ ਹੈ । ਉਥੇ ਹੀ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਚ ਵੀ ਦਿਨ ਪ੍ਰਤੀ ਦਿਨ ਵਾਧਾ ਹੋ ਰਿਹਾ ਹੈ ।
ਜਿਸ ਦੇ ਚਲਦੇ ਆਮ ਲੋਕ ਕਾਫੀ ਪ-ਰੇ-ਸ਼ਾ-ਨ ਦਿਖਾਈ ਦੇ ਰਹੇ ਹਨ ਪੈਟਰੋਲ ਦੀਆਂ ਕੀਮਤਾਂ ਚ ਰੋਜ਼ਾਨਾ 35 ਪੈਸੇ ਪ੍ਰਤੀ ਲਿਟਰ ਵਧਣ ਦੇ ਨਾਲ ਹੁਣ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਵਿੱਚ ਅੱਜ ਪੈਟਰੋਲ 111.75 ਪੁੱਜ ਗਿਆ ਜਦਕਿ ਡੀਜਲ ਵੀ 101.31 ਪੈਸੇ ਤਕ ਜਾ ਪੁੱਜਾ ਹੈ। ਜਿਸ ਨੂੰ ਲੈ ਕੇ ਹੁਣ ਅੰਮ੍ਰਿਤਸਰ ਦੇ ਵਾਸੀ ਕਾਫੀ ਪ੍ਰੇਸ਼ਾਨ ਦਿਖਾਈ ਦੇ ਰਹੇ ਹਨ ।
ਜ਼ਿਕਰਯੋਗ ਹੈ ਕਿ ਇਕ ਪਾਸੇ ਦੀਵਾਲੀ ਦਾ ਤਿਉਹਾਰ ਨੇੜੇ ਆ ਰਿਹਾ ਹੈ ਜਿਸ ਨੂੰ ਲੈ ਕੇ ਬਾਜ਼ਾਰਾਂ ਵਿੱਚ ਕਾਫ਼ੀ ਰੌਣਕਾਂ ਵੇਖਣ ਨੂੰ ਮਿਲਦੀਆਂ ਹਨ ਤੇ ਦੂਜੇ ਪਾਸੇ ਜਿਸ ਤਰ੍ਹਾਂ ਪੈਟਰੋਲ ਡੀਜ਼ਲ ਦੇ ਰੇਟ ਵਧ ਰਹੇ ਹਨ ਉਸ ਦੇ ਚਲਦੇ ਹੁਣ ਲੋਕ ਮਹਿੰਗਾਈ ਦੀ ਮਾਰ ਹੇਠਾਂ ਦੱਬਦੇ ਹੋਏ ਨਜ਼ਰ ਆ ਰਹੇ ਹਨ । ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਤੁਰੰਤ ਲੋਕਾਂ ਨੂੰ ਕੁਝ ਰਾਹਤ ਦੇਣੀ ਚਾਹੀਦੀ ਹੈ ਨਹੀਂ ਤਾਂ ਜਨਤਾ ਦਾ ਗੁਜ਼ਾਰਾ ਕਰਨਾ ਬੇਹੱਦ ਮੁਸ਼ਕਲ ਹੋ ਜਾਵੇਗਾ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …