ਆਈ ਤਾਜ਼ਾ ਵੱਡੀ ਖਬਰ
ਜਦੋਂ ਦੀ ਦੁਨੀਆਂ ਵਿੱਚ ਕੋਰੋਨਾ ਮਹਾਂਮਾਰੀ ਨੇ ਦਸਤਕ ਦਿੱਤੀ ਹੈ , ਪੂਰੀ ਦੁਨੀਆ ਇਸ ਤੋਂ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਚੁੱਕੀ ਹੈ । ਤਰ੍ਹਾਂ ਤਰ੍ਹਾਂ ਦੀਆਂ ਪਾਬੰਦੀਆਂ ਸਰਕਾਰਾਂ ਦੇ ਵੱਲੋਂ ਆਪਣੇ ਆਪਣੇ ਦੇਸ਼ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਲਗਾਈਆਂ ਗਈਆਂ ਸਨ । ਪਰ ਜਿਵੇਂ ਜਿਵੇਂ ਹੁਣ ਦੇਸ਼ ਭਰ ਦੇ ਵਿੱਚ ਕੋਰੋਨਾ ਦੇ ਮਾਮਲੇ ਘਟ ਰਹੇ ਨੇ ਉਸ ਦੇ ਚਲਦੇ ਹੁਣ ਭਾਰਤ ਸਰਕਾਰ ਦੇ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਨੂੰ ਵੀ ਹਟਾਇਆ ਜਾ ਰਿਹਾ ਹੈ । ਇਸ ਦੇ ਚੱਲਦੇ ਅੱਜ ਭਾਰਤ ਸਰਕਾਰ ਦੇ ਵੱਲੋਂ ਇਕ ਵੱਡਾ ਤੇ ਅਹਿਮ ਫ਼ੈਸਲਾ ਲਿਆ ਗਿਆ ਹੈ ਕਿ ਭਾਰਤ ਸਰਕਾਰ ਨੇ ਹੁਣ ਪੰਜ ਸਾਲਾ ਈ ਟੂਰਿਸਟ ਵੀਜ਼ਾ ਕਈ ਦੇਸ਼ ਦੇ ਨਾਗਰਿਕਾਂ ਲਈ ਤੁਰੰਤ ਪ੍ਰਭਾਵ ਤੋਂ ਬਹਾਲ ਕਰ ਦਿੱਤਾ ਹੈ ।
ਪੂਰੇ 156 ਦੇਸ਼ਾਂ ਨੂੰ ਭਾਰਤ ਸਰਕਾਰ ਨੇ ਰਾਹਤ ਦਿੱਤੀ ਹੈ । ਇਸ ਦੀ ਜਾਣਕਾਰੀ ਇਕ ਅਧਿਕਾਰੀ ਦੇ ਹਵਾਲੇ ਤੋਂ ਸਾਂਝੀ ਕੀਤੀ ਗਈ ਹੈ । ਦੱਸ ਦੇਈਏ ਕਿ ਈ-ਟੂਰਿਸਟ ਵੀਜ਼ਾ ਮਾਰਚ 2020 ਨੂੰ ਮੁਅੱਤਲ ਕਰ ਦਿੱਤਾ ਸੀ। ਉੱਥੇ ਹੀ ਉਪਰੋਕਤ ਲਿਖੇ ਵਿਸ਼ੇ ਸਬੰਧੀ ਇੱਕ ਰਿਪੋਰਟ ਜਾਰੀ ਕਰਕੇ ਕਿਹਾ ਗਿਆ ਹੈ ਕਿ ਸਰਕਾਰ ਨੇ ਸਾਰੇ ਦੇਸ਼ਾਂ ਦੇ ਨਾਗਰਿਕਾਂ ਨੂੰ ਪੰਜ ਸਾਲ ਦੀ ਵੈਧਤਾ ਨਾਲ ਜਾਰੀ ਕੀਤੇ ਜਾਣ ਵਾਲੀ ਨਿਯਮਿਤ ਟੂਰਿਸਟ ਵੀਜ਼ੇ ਨੂੰ ਹੁਣ ਬਹਾਲ ਕਰ ਦਿੱਤਾ ਹੈ । ਜਿਸ ਦੇ ਚਲਦੇ ਹੁਣ ਕਈ ਦੇਸ਼ਾਂ ਦੇ ਨਾਗਰਿਕ ਭਾਰਤ ਵਿੱਚ ਟੂਰਿਸਟ ਵੀਜ਼ੇ ਦੇ ਤੌਰ ਤੇ ਆ ਸਕਦੇ ਹਨ ।
ਇਸ ਤੋਂ ਇਲਾਵਾ ਅਧਿਕਾਰੀਆਂ ਨੇ ਕਿਹਾ ਕਿ ਅਮਰੀਕਾ ਤੇ ਜਾਪਾਨ ਦੇ ਨਾਗਰਿਕਾਂ ਲਈ ਲੰਬੇ ਸਮੇਂ ਤੱਕ ਨਿਯਮਿਤ ਟੂਰਿਸਟ ਵੀਜ਼ਾ ਵੀ ਬਹਾਲ ਕੀਤਾ ਗਿਆ ਹੈ । ਜ਼ਿਕਰਯੋਗ ਹੈ ਕਿ ਜਿਵੇਂ ਜਿਵੇਂ ਹੁਣ ਦੇਸ਼ ਭਰ ਦੇ ਵਿੱਚ ਕੋਰੋਨਾ ਦੇ ਮਾਮਲੇ ਘੱਟ ਰਹੇ ਹਨ ਉਸ ਦੇ ਚੱਲਦੇ ਹੁਣ ਭਾਰਤ ਸਰਕਾਰ ਹੌਲੀ ਹੌਲੀ ਲਗਾਈਆਂ ਗਈਆਂ ਪਾਬੰਦੀਆਂ ਨੂੰ ਹਟਾ ਰਹੀ ਹੈ ਤਾਂ ਜੋ ਪ੍ਰਭਾਵਿਤ ਹੋ ਰਹੇ ਉਦਯੋਗ ਨੂੰ ਬਚਾਇਆ ਜਾ ਸਕੇ ।
ਨਾਲ ਹੀ ਇੱਕ ਦੇਸ਼ ਤੋਂ ਦੂਜੇ ਦੇਸ਼ ਦੇ ਵਿੱਚ ਆਉਣ ਜਾਣ ਲਈ ਜੋ ਔਕੜਾਂ ਆ ਰਹੀਆਂ ਹਨ ਉਸ ਨੂੰ ਦੂਰ ਕੀਤਾ ਜਾ ਸਕੇ । ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਪਿਛਲੇ ੨ ਸਾਲਾ ਤੋਂ ਕੋਰੋਨਾ ਮਹਾਂਮਾਰੀ ਕਾਰਨ ਸੈਰ ਸਪਾਟਾ ਉਦਯੋਗ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਸੀ ਜਿਸ ਦੇ ਚਲਦੇ ਹੁਣ ਸਰਕਾਰ ਦੇ ਵੱਲੋਂ ਇਹ ਅਹਿਮ ਫੈਸਲਾ ਲਿਆ ਗਿਆ ਹੈ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …