ਆਈ ਤਾਜ਼ਾ ਵੱਡੀ ਖਬਰ
ਦੇਸ਼ ਵਿੱਚ ਅਗਲੇ ਸਾਲ 2022 ਦੇ ਦੌਰਾਨ ਪੰਜ ਸੂਬਿਆਂ ਵਿਚ ਚੋਣਾਂ ਹੋਣ ਜਾ ਰਹੀਆਂ ਹਨ। ਜਿੱਥੇ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਉੱਥੇ ਹੀ ਇਨ੍ਹਾਂ ਪੰਜ ਸੂਬਿਆਂ ਵਿਚ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਸਾਰੇ ਸੂਬਿਆਂ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਸਿਆਸੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਸਾਰੀਆਂ ਪਾਰਟੀਆਂ ਵਿੱਚ ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤੇ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕਿਉਂਕਿ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਵਿੱਚ ਕੁਝ ਮਹੀਨੇ ਦਾ ਸਮਾਂ ਹੀ ਬਾਕੀ ਬਚਿਆ ਹੈ। ਉਥੇ ਹੀ ਚੋਣ ਕਮਿਸ਼ਨ ਵੱਲੋਂ ਵੀ ਬਹੁਤ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਚੋਣਾਂ ਦੇ ਦੌਰਾਨ ਕੋਈ ਵੀ ਕਮੀ ਪੇਸ਼ੀ ਨਾ ਰਹਿ ਜਾਵੇ। ਓਥੇ ਹੀ ਕਰੋਨਾ ਨੂੰ ਦੇਖਦੇ ਹੋਏ ਵੀ ਚੋਣ ਕਮਿਸ਼ਨ ਵੱਲੋਂ ਬਹੁਤ ਸਾਰੇ ਆਦੇਸ਼ ਲਾਗੂ ਕੀਤੇ ਜਾ ਰਹੇ ਹਨ।
ਹੁਣ ਮੋਦੀ ਸਰਕਾਰ ਵੱਲੋਂ ਲੋਕ ਸਭਾ ਵਿੱਚ ਇਹ ਬਿੱਲ ਪਾਸ ਕਰ ਦਿਤਾ ਗਿਆ ਹੈ ਜਿੱਥੇ ਵੋਟਾਂ ਪਾਉਣ ਵਾਲਿਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਡੁਪਲੀਕੇਸ਼ਨ ਨੂੰ ਰੋਕਣ ਦੇ ਮਕਸਦ ਨਾਲ ਸਰਕਾਰ ਵੱਲੋਂ ਲੋਕ ਸਭਾ ਵਿੱਚ ਇਲੈਕਸ਼ਨ ਕਾਨੂੰਨ ਬਿੱਲ 2021 ਲੋਕ ਸਭਾ ਵਿਚ ਪਾਸ ਕਰ ਦਿਤਾ ਗਿਆ ਹੈ। ਉੱਥੇ ਹੀ ਹੁਣ ਵੋਟਰਾਂ ਨੂੰ ਆਪਣੀ ਵੋਟਰ ਆਈ ਡੀ ਕਾਰਡ ਦੇ ਨਾਲ ਆਧਾਰ ਨੰਬਰ ਨੂੰ ਲਿੰਕ ਕਰਵਾਉਣਾ ਹੋਵੇਗਾ।
ਇਸ ਕਾਨੂੰਨ ਦਾ ਫਾਇਦਾ ਉਨ੍ਹਾਂ ਲੋਕਾਂ ਲਈ ਵੀ ਹੋਵੇਗਾ ਜਿਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਅਜਿਹੇ ਅਪਰਾਧੀਆਂ ਉੱਪਰ ਸ਼ਿਕੰਜ਼ਾ ਕੱਸਿਆ ਜਾ ਰਿਹਾ ਹੈ ਜਿਨ੍ਹਾਂ ਵੱਲੋਂ ਦੋ ਦੋ ਵੋਟਰ ਪਛਾਣ ਪੱਤਰ ਰੱਖੇ ਜਾ ਰਹੇ ਸਨ। ਇਸ ਕਾਨੂੰਨ ਦੇ ਜ਼ਰੀਏ ਅਜਿਹੇ ਲੋਕਾਂ ਨੂੰ ਵੀ ਬੇਨਕਾਬ ਕੀਤਾ ਜਾਵੇਗਾ। ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਇਹ ਕਾਨੂੰਨ ਲਾਗੂ ਕਰ ਦਿੱਤਾ ਗਿਆ ਹੈ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਿਆ ਜਾ ਸਕੇ।
ਇਸ ਬਿਲ ਨੂੰ ਅੱਜ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਵੱਲੋਂ ਜ਼ਾਅਲੀ ਵੋਟਿੰਗ ਨੂੰ ਖਤਮ ਕਰਨ ਅਤੇ ਚੋਣ ਪ੍ਰਕਿਰਿਆ ਨੂੰ ਵਧੇਰੇ ਭਰੋਸੇਯੋਗ ਬਣਾਉਣ ਲਈ ਪੇਸ਼ ਕੀਤਾ ਗਿਆ ਹੈ। ਉਥੇ ਹੀ ਵਿਰੋਧੀ ਪਾਰਟੀਆਂ ਵੱਲੋਂ ਇਸ ਦਾ ਵਿਰੋਧ ਕਰਦੇ ਹੋਏ ਆਖਿਆ ਗਿਆ ਹੈ ਕਿ ਇਹ ਕਾਨੂੰਨ ਬਹੁਤ ਸਾਰੇ ਨਾਗਰਿਕਾਂ ਦੇ ਮੁੱਢਲੇ ਅਧਿਕਾਰਾਂ ਦੀ ਉਲੰਘਣਾ ਕਰ ਰਿਹਾ ਹੈ। ਜਿਸ ਕਾਰਨ ਬਹੁਤ ਸਾਰੇ ਵਿਰੋਧੀ ਮੈਂਬਰਾਂ ਵੱਲੋਂ ਸੰਸਦ ਵਿਚ ਹੀ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਵੀ ਖੜ੍ਹੇ ਹੋ ਕੇ ਕੀਤੀ ਗਈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …