Breaking News

ਮੌਜੂਦਾ ਹਾਲਤਾਂ ਨੂੰ ਦੇਖਦੇ ਪੰਜਾਬ ਚ ਕੈਪਟਨ ਨੇ ਹੁਣੇ ਹੁਣੇ ਦੇ ਦਿੱਤਾ ਇਹ ਸਖਤ ਹੁਕਮ – ਲੱਗ ਗਈ ਇਹ ਪਾਬੰਦੀ

ਆਈ ਤਾਜਾ ਵੱਡੀ ਖਬਰ

ਦੇਸ਼ ਵਿਚ ਜਿਥੇ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਢਿੱਲ ਦਿੱਤੀ ਗਈ ਹੈ। ਉਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰਿਆਂ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਲਗਾਤਾਰ ਲੋਕਾਂ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਜਾ ਰਹੀ ਹੈ। ਜਿੱਥੇ ਦੇਸ਼ ਅੰਦਰ ਕਰੋਨਾ ਟੀਕਾਕਰਨ ਅਤੇ ਟੈ-ਸ-ਟਾਂ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਉਥੇ ਹੀ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਵੀ ਪੰਜਾਬ ਵਿੱਚ 2 ਅਗਸਤ ਤੋਂ ਖੋਲ੍ਹਿਆ ਗਿਆ ਸੀ। ਕਈ ਬੱਚਿਆਂ ਦੇ ਕਰੋਨਾ ਨਾਲ ਸੰਕ੍ਰਮਿਤ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।

ਜਿਸ ਨੂੰ ਦੇਖਦੇ ਹੋਏ ਬੱਚਿਆਂ ਦੀ ਸੁਰੱਖਿਆ ਲਈ ਕਈ ਤਰ੍ਹਾਂ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮੇਂ-ਸਮੇਂ ਤੇ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਕਰੋਨਾ ਸਥਿਤੀ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਜਾ ਰਹੀ ਹੈ। ਹੁਣ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਪੰਜਾਬ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੁਣ ਇਹ ਹੁਕਮ ਜਾਰੀ ਕਰ ਦਿਤਾ ਗਿਆ ਹੈ। ਜਿੱਥੇ ਇਹ ਪਾਬੰਦੀ ਲਗਾ ਦਿੱਤੀ ਗਈ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਉਚ ਅਧਿਕਾਰੀਆਂ ਨਾਲ ਕਰੋਨਾ ਸਥਿਤੀ ਨੂੰ ਲੈ ਕੇ ਮੀਟਿੰਗ ਕੀਤੀ ਗਈ ਹੈ।

ਅੱਜ ਕੋਵਿਡ ਰੀਵਿਊ ਬੈਠਕ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਕ ਵੱਡਾ ਫੈਸਲਾ ਲਿਆ ਗਿਆ ਹੈ ਅਤੇ ਉਸ ਨੂੰ ਜਾਰੀ ਕਰਨ ਦੇ ਆਦੇਸ਼ ਵੀ ਲਾਗੂ ਕਰ ਦਿੱਤੇ ਹਨ। ਜਿਸ ਵਿੱਚ ਇਹ ਆਦੇਸ਼ ਜਾਰੀ ਕੀਤੇ ਗਏ ਹਨ ਕਿ ਪੰਜਾਬ ਤੋਂ ਬਾਹਰਲੇ ਸੂਬਿਆਂ ਜਿਵੇਂ ਕਿ ਹਿਮਾਚਲ , ਜੰਮੂ, ਹਰਿਆਣਾ, ਰਾਜਸਥਾਨ ਅਤੇ ਹੋਰ ਸੂਬਿਆਂ ਤੋਂ ਆਉਣ ਵਾਲੇ ਯਾਤਰੀਆਂ ਲਈ ਪੰਜਾਬ ਵਿੱਚ ਸ਼ਾਮਲ ਹੋਣ ਤੇ ਕਰੋਨਾ ਦੇ ਨੈਗੇਟਿਵ ਰਿਪੋਰਟ ਦਿਖਾਉਣੀ ਲਾਜ਼ਮੀ ਕਰ ਦਿੱਤੀ ਗਈ ਹੈ।

ਜਿਸ ਸਦਕਾ ਪੰਜਾਬ ਵਿਚ ਆਉਣ ਵਾਲੇ ਲੋਕਾਂ ਦੇ ਜ਼ਰੀਏ ਕਰੋਨਾ ਦੀ ਤੀਜੀ ਲਹਿਰ ਨੂੰ ਵਧਣ ਤੋਂ ਰੋਕਿਆ ਜਾ ਸਕੇ। ਜਿਨ੍ਹਾਂ ਕੋਲ ਆਰ. ਟੀ. ਪੀ.ਸੀ.ਆਰ. ਦੀ ਨੈਗਟਿਵ ਰਿਪੋਰਟ ਹੋਵੇਗੀ, ਉਨ੍ਹਾਂ ਨੂੰ ਹੀ ਪੰਜਾਬ ਵਿੱਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਇਹ ਵੱਡਾ ਫੈਸਲਾ ਕਰੋਨਾ ਦੀ ਤੀਜੀ ਲਹਿਰ ਦੇ ਖਦਸ਼ੇ ਨੂੰ ਵੇਖਦੇ ਹੋਏ ਜਾਰੀ ਕੀਤਾ ਗਿਆ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …