Breaking News

ਮੌਜੂਦਾ ਹਾਲਾਤਾਂ ਕਰਕੇ ਇਥੇ 21 ਜੂਨ ਤੱਕ ਲਈ ਲਗੀਆਂ ਪਾਬੰਦੀਆਂ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਕਰੋਨਾ ਦੇ ਕਾਰਨ ਬਹੁਤ ਸਾਰੇ ਸੂਬੇ ਪ੍ਰਭਾਵਤ ਹੋਏ ਹਨ। ਇਸ ਲਈ ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਨੂੰ ਪ੍ਰਸਥਿਤੀ ਦੇ ਅਨੁਸਾਰ ਤਾਲਾਬੰਦੀ ਕਰਨ ਅਤੇ ਸਖ਼ਤ ਹਦਾਇਤਾਂ ਜਾਰੀ ਕਰਨ ਦੇ ਅਧਿਕਾਰ ਦਿੱਤੇ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਮੇਂ-ਸਮੇਂ ਤੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰੋਨਾ ਸਥਿਤੀ ਉਪਰ ਵਿਚਾਰ ਚਰਚਾ ਕੀਤੀ ਜਾ ਰਹੀ ਹੈ। ਉਥੇ ਹੀ ਕਰੋਨਾ ਟੈਸਟ ਅਤੇ ਟੀਕਾ ਕਰਨ ਦੀ ਸਮਰੱਥਾ ਨੂੰ ਵੀ ਵਧਾਏ ਜਾਣ ਦੇ ਆਦੇਸ਼ ਲਾਗੂ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਵੀ ਕਰੋਨਾ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਹੀ ਕੁਝ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਗਈ ਹੈ, ਅਤੇ 15 ਜੂਨ ਤੱਕ ਇਹ ਹਦਾਇਤਾਂ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਸਨ।

ਮੌਜੂਦਾ ਹਾਲਾਤਾਂ ਨੂੰ ਦੇਖ ਕੇ 21 ਜੂਨ ਤੱਕ ਲਈ ਇਹ ਪਾਬੰਦੀਆਂ ਲੱਗਦੀਆਂ ਰਹਿਣਗੀਆਂ ਇਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਸੂਬੇ ਦੀ ਸਰਕਾਰ ਵੱਲੋਂ ਕਰੋਨਾ ਦੀ ਸਥਿਤੀ ਨੂੰ ਵੇਖਦੇ ਹੋਏ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ 21 ਜੂਨ ਤੱਕ ਵਧਾ ਦਿੱਤਾ ਗਿਆ ਹੈ। ਦੇਸ਼ ਅੰਦਰ ਜਿਥੇ ਕਰੋਨਾ ਕੇਸਾਂ ਵਿਚ ਪਹਿਲਾਂ ਦੇ ਮੁਕਾਬਲੇ ਕਮੀ ਦਰਜ ਕੀਤੀ ਜਾ ਰਹੀ ਹੈ ਉਸ ਦੇ ਅਨੁਸਾਰ ਹੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਛੋਟ ਦਿੱਤੀ ਜਾ ਰਹੀ ਹੈ। ਹਰਿਆਣਾ ਦੀ ਸਰਕਾਰ ਵੱਲੋਂ ਧਾਰਮਿਕ ਸਥਾਨਾਂ ਨੂੰ ਖੋਲ੍ਹਿਆ ਜਾ ਰਿਹਾ ਹੈ ਪਰ ਲੋਕਾਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣ ਦੀ ਹਦਾਇਤ ਜਾਰੀ ਕੀਤੀ ਗਈ ਹੈ।

ਵਿਆਹ ਅਤੇ ਅੰਤਿਮ ਸੰਸਕਾਰ ਵਿੱਚ ਵੀ 21 ਲੋਕਾਂ ਦੇ ਇਕੱਠ ਨੂੰ ਮਨਜ਼ੂਰੀ ਦਿੱਤੀ ਗਈ ਹੈ। ਜਨਤਕ ਪ੍ਰੋਗਰਾਮਾਂ ਲਈ ਲੋਕਾਂ ਦੀ ਗਿਣਤੀ 50 ਤੱਕ ਸੀਮਤ ਕੀਤੀ ਗਈ ਹੈ ਇਸ ਤੋਂ ਇਲਾਵਾ ਕਿਸੇ ਵੀ ਪ੍ਰੋਗਰਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਆਗਿਆ ਲੈਣੀ ਲਾਜ਼ਮੀ ਹੋਵੇਗੀ। ਸੂਬੇ ਅੰਦਰ 339 ਕਰੋਨਾ ਦੇ ਨਵੇਂ ਕੇਸ ਦਰਜ ਕੀਤੇ ਗਏ ਹਨ ਜਿਸ ਨਾਲ ਕੁੱਲ ਗਿਣਤੀ 7,65,861 ਹੋ ਗਈ ਹੈ। ਹਰਿਆਣਾ ਸੂਬੇ ਵਿੱਚ ਸਾਰੇ ਹੋਟਲ ਅਤੇ ਰੈਸਟੋਰੈਂਟ ਤੇ ਬਾਰ 50 ਪ੍ਰਤੀਸ਼ਤ ਲੋਕਾਂ ਦੀ ਸਮਰੱਥਾ ਅਨੁਸਾਰ ਸਵੇਰੇ 10 ਵਜੇ ਤੋਂ ਰਾਤ 10 ਵਜੇ ਤੱਕ ਖੋਲਣ ਦੀ ਇਜਾਜ਼ਤ ਦਿੱਤੀ ਗਈ ਹੈ।

ਜਿਮ ਵੀ 50 ਪ੍ਰਤੀਸ਼ਤ ਨਾਲ ਸਵੇਰੇ ਛੇ ਵਜੇ ਤੋਂ ਸ਼ਾਮ ਅੱਠ ਵਜੇ ਤੱਕ ਖੋਲ੍ਹੇ ਜਾ ਸਕਦੇ ਹਨ। ਹਰਿਆਣਾ ਸੂਬੇ ਅੰਦਰ ਸਾਰੀਆਂ ਮਾਰਕੀਟ ਦੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਖੋਲੀਆ ਜਾ ਸਕਦੀਆਂ ਹਨ। ਦੁੱਧ, ਫਲ ,ਸਬਜੀ ਕਰਿਆਨੇ ਅਤੇ ਦਵਾਈ ਦੀਆਂ ਦੁਕਾਨਾਂ ਨੂੰ ਹਦਾਇਤਾਂ ਅਨੁਸਾਰ ਹੀ ਖੋਲ੍ਹਿਆ ਜਾ ਸਕਦਾ ਹੈ। ਉਥੇ ਹੀ ਸਾਰਿਆਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …