ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਇਸ ਸਮੇਂ ਕਰੋਨਾ ਨੂੰ ਲੈ ਕੇ ਸਥਿਤੀ ਚਿੰਤਾਜਨਕ ਬਣੀ ਹੋਈ ਹੈ ਜਿਸ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਜਿੱਥੇ ਕਰੋਨਾ ਨਾਲ ਵੱਧ ਪ੍ਰਭਾਵਿਤ ਹੋਣ ਵਾਲੇ ਸੂਬਿਆਂ ਵਿੱਚ ਕੇਂਦਰ ਸਰਕਾਰ ਵੱਲੋਂ ਟੀਕਾਕਰਨ ਦੀ ਸਮਰਥਾ ਨੂੰ ਵਧਾਉਣ ਉਪਰ ਜੋਰ ਦਿੱਤਾ ਜਾ ਰਿਹਾ ਹੈ। ਉਥੇ ਹੀ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਮਹਾਰਾਸ਼ਟਰ ਹੋਇਆ ਹੈ ਜਿਥੇ ਮੁੰਬਈ ਦੇ ਵਿੱਚ ਬਹੁਤ ਸਾਰੇ ਫ਼ਿਲਮੀ ਅਦਾਕਾਰ ਵੀ ਇਸ ਦੀ ਚਪੇਟ ਵਿਚ ਆ ਚੁੱਕੇ ਹਨ। ਹਰ ਰੋਜ਼ ਕਰੋਨਾ ਕੇਸਾਂ ਦੀ ਗਿਣਤੀ ਵਿਚ ਹੋ ਰਹੇ ਇਜ਼ਾਫ਼ੇ ਨੂੰ ਦੇਖਦੇ ਹੋਏ ਬਹੁਤ ਸਾਰੇ ਸੂਬਿਆਂ ਵਿੱਚ ਤਾਲਾਬੰਦੀ ਵੀ ਕੀਤੀ ਜਾ ਰਹੀ ਹੈ।
ਮੌਜੂਦਾ ਹਾਲਤ ਨੂੰ ਦੇਖਦੇ ਹੋਏ ਹੁਣ ਪੰਜਾਬ ਦੇ ਸਿਹਤ ਮੰਤਰੀ ਵੱਲੋਂ ਇਹ ਵੱਡਾ ਬਿਆਨ ਸਾਹਮਣੇ ਆਇਆ ਹੈ। ਪੰਜਾਬ ਵਿੱਚ ਜਿੱਥੇ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 15 ਮਈ ਤੱਕ ਲਈ ਸਖਤ ਹਦਾਇਤਾਂ ਦੇ ਨਾਲ ਮਿੰਨੀ ਤਾਲਾਬੰਦੀ ਕੀਤੀ ਗਈ ਹੈ। ਉੱਥੇ ਹੀ ਕਰੋਨਾ ਟੈਸਟ ਲਗਾਤਾਰ ਕੀਤੇ ਜਾ ਰਹੇ ਹਨ। ਕਰੋਨਾ ਵੈਕਸੀਨ ਦੀ ਕਮੀ ਕਾਰਨ 18 ਤੋਂ 45 ਸਾਲ ਦੀ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਣ ਕੁਝ ਸਮੇਂ ਲਈ ਰੋਕ ਦਿੱਤਾ ਗਿਆ ਹੈ। ਉਥੇ ਹੀ 45 ਸਾਲ ਤੋਂ ਉੱਪਰ ਵਾਲੇ ਲੋਕਾਂ ਦਾ ਟੀਕਾਕਰਣ ਕੀਤਾ ਜਾ ਰਿਹਾ ਹੈ।
ਜਿੱਥੇ 1 ਮਈ ਤੋਂ ਤੀਜੇ ਪੜਾਅ ਦੀ ਸ਼ੁਰੂਆਤ ਹੋਣੀ ਸੀ, ਉਥੇ ਹੀ ਵੈਕਸੀਨ ਦੀ ਕਮੀ ਦੇ ਕਾਰਨ ਉਸ ਵਿੱਚ ਕੁਝ ਦੇਰੀ ਕੀਤੀ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਹਤ ਮੰਤਰੀ ਨੇ ਆਖਿਆ ਹੈ ਕਿ ਪੰਜਾਬ ਵਿੱਚ ਹਰ ਇੱਕ ਦਿਨ ਵਿੱਚ ਤਿੰਨ ਲੱਖ ਖੁਰਾਕਾਂ ਮਿਲ ਰਹੀਆਂ ਹਨ। ਇਸੇ ਤਰ੍ਹਾਂ ਟੀਕਾਕਰਨ ਦੀ ਸਪਲਾਈ ਮਿਲਦੀ ਹੈ ਤਾਂ ਦੋ ਮਹੀਨਿਆਂ ਵਿੱਚ ਸਾਰੇ ਲੋਕਾਂ ਦਾ ਟੀਕਾਕਰਣ ਕੀਤਾ ਜਾ ਸਕਦਾ ਹੈ।
ਉਥੇ ਹੀ ਸੂਬੇ ਵਿੱਚ ਕਰੋਨਾ ਵੈਕਸੀਨ ਦੀ ਕਮੀ ਇਸ ਸਮੇਂ ਵੱਡਾ ਮੁੱਦਾ ਬਣੀ ਹੋਈ ਹੈ। ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਹੈ ਕਿ ਅਸੀਂ ਸਰਕਾਰ ਨੂੰ ਟੀਕਿਆਂ ਦੀ ਸਪਲਾਈ ਜਲਦ ਕਰਨ ਵਾਸਤੇ ਅਪੀਲ ਕੀਤੀ ਹੈ। ਜਿੱਥੇ ਸੂਬਾ ਸਰਕਾਰ ਵੱਲੋਂ ਵੈਕਸੀਨ ਦੀ ਉਡੀਕ ਕੀਤੀ ਜਾ ਰਹੀ ਹੈ ,ਉਥੇ ਹੀ ਵੈਕਸੀਨ ਲਈ 10 ਕਰੋੜ ਰੁਪਏ ਭੇਜੇ ਗਏ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …