ਆਈ ਤਾਜਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਕਰੋਨਾ ਸਥਿਤੀ ਨੂੰ ਦੇਖਦੇ ਹੋਏ ਲੋਕਾਂ ਦੇ ਬਚਾਅ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਸਰਕਾਰ ਵੱਲੋਂ ਉਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਕਰੋਨਾ ਦੀ ਤੀਜੀ ਲਹਿਰ ਤੋਂ ਬਚਾਇਆ ਜਾ ਸਕੇ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਥਿਤੀ ਨੂੰ ਕਾਬੂ ਹੇਠ ਰੱਖਣ ਲਈ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਸਥਿਤੀ ਦੇ ਅਨੁਸਾਰ ਹੀ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ ਜਿਸਦੇ ਅਨੁਸਾਰ ਵੱਖ-ਵੱਖ ਜ਼ਿਲ੍ਹਿਆਂ ਦੇ ਡੀ ਸੀ ਵੱਲੋਂ ਕਈ ਤਰ੍ਹਾਂ ਦੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਸ ਸਦਕਾ ਜ਼ਿਲ੍ਹੇ ਵਿੱਚ ਕਰੋਨਾ ਸਥਿਤੀ ਨੂੰ ਠੱਲ੍ਹ ਪਾਈ ਜਾ ਸਕੇ।
ਹੁਣ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਪੰਜਾਬ ਦੇ ਇੱਥੇ ਸਕੂਲ ਲਈ ਜਾਰੀ ਹੋਏ ਸਰਕਾਰੀ ਹੁਕਮ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਵੱਲੋਂ ਸਕੂਲਾਂ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕੁਝ ਸਖਤ ਹੁਕਮ ਲਾਗੂ ਕੀਤੇ ਗਏ ਹਨ। ਸੂਬਾ ਸਰਕਾਰ ਵੱਲੋਂ ਜਿਥੇ ਸਕੂਲ ਵਿੱਚ ਆਉਣ ਵਾਲੇ ਅਧਿਆਪਕ ਅਤੇ ਬਾਕੀ ਸਟਾਫ਼ ਦਾ ਕਰੋਨਾ ਟੀਕਾਕਰਨ ਹੋਣਾ ਲਾਜ਼ਮੀ ਕੀਤਾ ਗਿਆ ਹੈ। ਉੱਥੇ ਹੀ ਜ਼ਿਲੇ ਅੰਦਰ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਅਧਿਆਪਕਾਂ ਦਾ ਟੀਕਾਕਰਨ ਮੁਹਿੰਮ ਨੂੰ ਤੇਜ਼ ਕਰਨ ਲਈ ਕਈ ਤਰ੍ਹਾਂ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।
ਜਿਸ ਸਦਕਾ ਸਕੂਲ ਆਉਣ ਵਾਲੇ ਅਧਿਆਪਕਾਂ ਦਾ ਕਰੋਨਾ ਟੀਕਾਕਰਨ ਕੀਤਾ ਜਾ ਸਕੇ। ਇਸ ਲਈ ਜ਼ਿਲ੍ਹੇ ਅਧੀਨ ਆਉਣ ਵਾਲੇ ਸਾਰੇ ਵਿਦਿਅਕ ਅਦਾਰਿਆਂ ਦੇ ਅਧਿਆਪਕਾਂ ਦਾ ਕਰੋਨਾ ਟੀਕਾਕਰਨ 25 ਅਗਸਤ ਤੱਕ ਕੀਤੇ ਜਾਣ ਲਈ ਵਿਸ਼ੇਸ਼ ਕਰੋਨਾ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ।
ਇਸ ਲਈ ਸਾਰੇ ਅਧਿਆਪਕਾਂ ਦਾ ਕਰੋਨਾ ਟੀਕਾਕਰਨ ਕਵਰ ਕਰਨ ਦੇ ਉਦੇਸ਼ ਨਾਲ ਹੀ 25 ਅਗਸਤ ਤੱਕ ਸਾਰੇ ਸਕੂਲਾਂ ਨੂੰ ਕਵਰ ਕਰਨ ਲਈ 22 ਵਿਸ਼ੇਸ਼ ਕੈਂਪ ਲਗਾਏ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਸਾਰੇ ਸਕੂਲਾਂ ਨੂੰ ਇਸ ਸਮੇਂ ਸੀਮਾ ਦੇ ਵਿੱਚ ਪੂਰਾ ਕੀਤਾ ਜਾ ਸਕੇ। ਉੱਥੇ ਹੀ ਸਾਰੇ ਸਕੂਲਾਂ ਵਿੱਚ ਸਖ਼ਤੀ ਵਰਤੀ ਜਾ ਰਹੀ ਹੈ ਅਤੇ ਅਧਿਆਪਕਾ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਰੇ ਅਧਿਆਪਕਾਂ ਨੂੰ ਸਮੇਂ ਦੇ ਅਨੁਸਾਰ ਟੀਕਾਕਰਨ ਕਰਵਾਏ ਜਾਣ ਦੇ ਆਦੇਸ਼ ਵੀ ਦਿੱਤੇ ਗਏ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …