ਆਈ ਤਾਜਾ ਵੱਡੀ ਖਬਰ
ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਕਰੋਨਾ ਵਾਇਰਸ ਦੇ ਨਵੇਂ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਜਿਸ ਥਾਂ ਦੀਆਂ ਸੂਬਾ ਸਰਕਾਰਾਂ ਦੇ ਬਦਲੇ ਇਨਾਂ ਮਾਮਲਿਆਂ ਤੇ ਰੋਕਥਾਮ ਪਾਉਣ ਲਈ ਨਵੀਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ। ਪਰ ਸੂਬਾ ਸਰਕਾਰਾਂ ਦੇ ਵੱਲੋਂ ਲਗਾਤਾਰ ਕੀਤੀ ਜਾ ਰਹੀ ਸਖ਼ਤੀ ਦੇ ਬਾਵਜੂਦ ਵੀ ਕਰੋਨਾ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ। ਇਸੇ ਤਰ੍ਹਾਂ ਜੇਕਰ ਯੂ.ਪੀ. ਦੀ ਗੱਲ ਕੀਤੀ ਜਾਵੇ ਤਾਂ ਯੂ. ਪੀ. ਵਿੱਚ ਵੀ ਕਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਜਿਸ ਦੇ ਚਲਦਿਆਂ ਹੁਣ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਤਾਂ ਜੋ ਕਿ ਸੂਬੇ ਦੇ ਵਿੱਚ ਕਰੋਨਾ ਮਾਮਲਿਆਂ ਤੇ ਠੱਲ ਪਾਈ ਜਾ ਸਕੇ।
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਯੂ.ਪੀ. ਸਰਕਾਰ ਦੇ ਵੱਲੋਂ ਪੇਂਡੂ ਇਲਾਕਿਆਂ ਦੇ ਵਿੱਚ ਕਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਦਰਅਸਲ ਹੁਣ ਵਿਆਹ ਸਮਾਗਮਾਂ ਦੇ ਵਿਚ ਜ਼ਿਆਦਾ ਇਕੱਠ ਉੱਤੇ ਪਾਬੰਦੀ ਲਗਾਈ ਗਈ ਹੈ ਅਤੇ ਵਿਆਹ ਵਿਚ ਸ਼ਾਮਲ ਹੋਣ ਵਾਲੇ ਮਹਿਮਾਨਾਂ ਦੀ ਗਿਣਤੀ ਨੂੰ ਸੀਮਤ ਕਰ ਦਿੱਤਾ ਗਿਆ ਹੈ। ਜਿਸ ਦੇ ਚਲਦਿਆਂ ਹੁਣ ਸਿਰਫ ਜ਼ਿਆਦਾ ਤੋਂ ਜ਼ਿਆਦਾ ਪੱਚੀ ਮਹਿਮਾਨ ਸ਼ਾਮਲ ਹੋ ਸਕਣਗੇ। ਇਸ ਸੰਬੰਧੀ ਜਾਣਕਾਰੀ ਗ੍ਰਹਿ ਵਿਭਾਗ ਦੇ ਵੱਲੋਂ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਮੁੱਖ ਸਕੱਤਰ ਗ੍ਰਹਿ ਅਵਨੀਸ਼ ਕੁਮਾਰ ਅਵਸਥੀ ਦਾ ਕਹਿਣਾ ਹੈ ਕਿ ਇਨ੍ਹਾਂ ਸਮਾਗਮਾਂ ਦੇ ਵਿਚ ਕਰੋਨਾ ਵਾਇਰਸ ਸਬੰਧੀ ਗੱਲਾਂ ਨੂੰ ਧਿਆਨ ਵਿਚ ਰੱਖਣਾ ਹੋਵੇਗਾ ਜਿਵੇਂ ਕਿ ਮਾਸਕ, ਸਮਾਜਿਕ ਦੂਰੀ ਅਤੇ ਸੈਨੇਟਾਈਜ਼ਰ ਨੂੰ ਜ਼ਰੂਰ ਸ਼ਾਮਲ ਕੀਤਾ ਜਾਵੇਗਾ। ਦੱਸ ਦਈਏ ਕਿ ਪਹਿਲਾਂ ਵਿਆਹ ਜਾਂ ਹੋਰ ਸਮਾਗਮਾਂ ਵਿੱਚ ਖੁੱਲ੍ਹੇ ਅਸਮਾਨ ਹੇਠ ਸੌ ਵਿਅਕਤੀਆਂ ਨੂੰ ਸ਼ਾਮਲ ਹੋਣ ਦੀ ਆਗਿਆ ਦਿੱਤੀ ਗਈ ਸੀ ਅਤੇ ਬੰਦ ਕਮਰੇ ਦੇ ਵਿਚ ਵੱਧ ਤੋਂ ਵੱਧ ਪੰਜਾਹ ਵਿਅਕਤੀਆਂ ਨੂੰ ਆਗਿਆ ਮਿਲੀ ਸੀ।
ਪਰ ਹੁਣ ਇਹ ਗਿਣਤੀ ਨੂੰ ਘਟਾ ਦਿਤਾ ਗਿਆ ਹੈ। ਇਹ ਫੈਸਲਾ ਦਾ ਖ਼ਾਸ ਤੌਰ ਪੇਂਡੂ ਖੇਤਰ ਵਿੱਚ ਲਗਾਤਾਰ ਵਧ ਰਹੇ ਕਰੋਨਾ ਮਾਮਲਿਆਂ ਕਾਰਨ ਲਿਆ ਗਿਆ ਹੈ। ਕਿਉਂਕਿ ਜੇਕਰ ਘੱਟ ਲੋਕ ਇਕੱਤਰ ਹੋਣਗੇ ਤਾਂ ਅਜਿਹੇ ਵਿਚ ਕਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਤੇ ਠੱਲ ਪਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਇਹ ਕਿਹਾ ਗਿਆ ਹੈ ਕਿ ਉਹ ਘਰ ਵਿਚ ਰਹਿਣ ਅਤੇ ਜ਼ਰੂਰੀ ਕੰਮ ਲਈ ਘਰ ਤੋਂ ਬਾਹਰ ਨਿਕਲੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …