ਆਈ ਤਾਜਾ ਵੱਡੀ ਖਬਰ
ਕਹਿੰਦੇ ਨੇ ਬੱਚੇ ਦੇਸ਼ ਦਾ ਭਵਿੱਖ ਹੈ। ਇਸ ਲਈ ਸੂਬਾ ਸਰਕਾਰ ਵੱਲੋਂ ਬੱਚਿਆਂ ਦੇ ਭਵਿੱਖ ਨੂੰ ਹੀ ਵੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ , ਤਾਂ ਜੋ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਪੰਜਾਬ ਅੰਦਰ ਵਧ ਰਹੇ ਕਰੋਨਾ ਦੇ ਕੇਸ ਸੂਬਾ ਸਰਕਾਰ ਲਈ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਇਸ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪੜ੍ਹਾਈ ਔਨਲਾਇਨ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਸੂਬੇ ਅੰਦਰ ਪਹਿਲਾ ਹੀ ਮਿੰਨੀ ਤਾਲਾਬੰਦੀ ਕੀਤੀ ਗਈ ਹੈ ਅਤੇ ਰਾਤ ਦਾ ਕਰਫਿਊ ਜਾਰੀ ਹੈ। ਉਥੇ ਹੀ ਸਰਕਾਰ ਵੱਲੋਂ ਬੱਚਿਆਂ ਦੀ ਪੜ੍ਹਾਈ ਉੱਪਰ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਮੌਜੂਦਾ ਹਾਲਤ ਨੂੰ ਦੇਖਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਪੰਜਵੀਂ ,ਅੱਠਵੀਂ ਅਤੇ ਦਸਵੀਂ ਕਲਾਸ ਦੇ ਬੱਚਿਆਂ ਨੂੰ ਬਿਨਾਂ ਪ੍ਰੀਖਿਆਵਾਂ ਦੇ ਅਗਲੀਆਂ ਕਲਾਸਾਂ ਵਿੱਚ ਕਰ ਦਿੱਤੇ ਜਾਣ ਦਾ ਆਦੇਸ਼ ਦਿੱਤਾ ਗਿਆ ਸੀਉਥੇ ਹੀ ਬਾਰਵੀਂ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਕੁਝ ਸਮੇਂ ਲਈ ਮੁਲਤਵੀ ਕੀਤਾ ਗਿਆ ਸੀ। ਹੁਣ ਕੇਂਦਰ ਸਰਕਾਰ ਵੱਲੋਂ 12 ਵੀ ਕਲਾਸ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਉੱਤੇ ਵਿਚਾਰ ਚਰਚਾ ਕੀਤੀ ਜਾ ਰਹੀ ਹੈ। ਬਹੁਤ ਸਾਰੇ ਮਾਪੇ ਅਤੇ ਅਧਿਆਪਕਾਂ ਵੱਲੋਂ ਕਈ ਜਗ੍ਹਾ ਉੱਪਰ ਇਨ੍ਹਾਂ ਪ੍ਰੀਖਿਆਵਾਂ ਨੂੰ ਰੱਦ ਕੀਤੇ ਜਾਣ ਦੀ ਵੀ ਅਪੀਲ ਕੀਤੀ ਗਈ ਹੈ।
ਸਰਕਾਰ ਵੱਲੋਂ ਸਭ ਸੂਬਿਆਂ ਨੂੰ ਆਖਿਆ ਗਿਆ ਹੈ ਕਿ ਉਹ ਬੱਚਿਆਂ ਦੀਆਂ ਪ੍ਰੀਖਿਆਵਾਂ ਲਈ ਉਨ੍ਹਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਹੀ ਕੋਈ ਫੈਸਲਾ ਲੈਣ। ਅਗਰ ਸੂਬਾ ਸਰਕਾਰ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਲੈਣਾ ਚਾਹੁੰਦੀ ਹੈ ਤਾਂ ਉਸ ਲਈ ਤਿੰਨ ਵਿਕਲਪ ਵਿਸ਼ੇ ਦੀ ਚੋਣ ਕਰਨੀ ਚਾਹੀਦੀ ਹੈ। ਬੱਚਿਆਂ ਦੀਆਂ ਪ੍ਰੀਖਿਆਵਾਂ ਕਰਵਾਉਣ ਲਈ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨੀ ਹੋਵੇਗੀ। ਪ੍ਰੀਖਿਆਵਾਂ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਬਹੁਤ ਮਿਹਨਤ ਕੀਤੀ ਗਈ ਹੈ।
ਪਰ ਕਰੋਨਾ ਕਾਰਨ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ। ਐਤਵਾਰ ਨੂੰ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਕੇਂਦਰੀ ਮੰਤਰੀਆਂ ਨਾਲ ਕੀਤੀ ਗਈ ਵਰਚੁਅਲ ਮੀਟਿੰਗ ਵਿਚ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਹੈ ਕਿ ਮੁਸ਼ਕਲ ਸਮਾਂ ਬੀਤਣ ਤੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਹਰ ਸੰਭਵ ਕਦਮ ਚੁੱਕਿਆ ਜਾਵੇਗਾ। ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਤੇ ਕਿੱਤਾਮੁਖੀ ਕੋਰਸਾਂ ਲਈ ਦਾਖਲਾ ਪ੍ਰੀਖਿਆਵਾਂ ਦੇ ਵਿਚਾਰ ਵਟਾਂਦਰੇ ਲਈ ਮੀਟਿੰਗ ਆਯੋਜਿਤ ਕੀਤੀ ਗਈ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …