Breaking News

ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਇਥੇ ਸਵੇਰੇ 10 ਤੋਂ ਰਾਤ 8 ਵਜੇ ਤੱਕ ਲਈ ਹੋ ਗਿਆ ਹੁਣ ਇਹ ਹੁਕਮ

ਆਈ ਤਾਜਾ ਵੱਡੀ ਖਬਰ

ਪਿਛਲੇ ਸਾਲ ਮਾਰਚ ਤੋਂ ਸ਼ੁਰੂ ਹੋਏ ਕਰੋਨਾ ਕਾਰਨ ਦੇਸ਼ ਭਰ ਵਿੱਚ ਤਾਲਾਬੰਦੀ ਕਰ ਦਿੱਤੀ ਗਈ ਸੀ ਜਿਸ ਕਾਰਨ ਬਹੁਤ ਸਾਰੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ । ਕਰੋਨਾ ਕਾਲ ਦੌਰਾਨ ਲੋਕ ਆਪਣੇ ਘਰਾਂ ਵਿੱਚ ਬੰਦ ਰਹਿਣ ਲਈ ਮਜਬੂਰ ਹੋ ਗਏ ਸਨ। ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਲੋਕਾਂ ਨੂੰ ਘਰ ਤੋਂ ਬਾਹਰ ਨਿਕਲਣ ਲਈ ਸਖਤ ਹਦਾਇਤਾਂ ਦਿੱਤੀਆਂ ਗਈਆਂ ਸਨ ਅਤੇ ਇਨ੍ਹਾਂ ਹਦਾਇਤਾਂ ਵਿੱਚ ਹੌਲੀ-ਹੌਲੀ ਛੋਟ ਵੀ ਦਿੱਤੀ ਜਾਂਦੀ ਸੀ। ਇਸ ਦੌਰਾਨ ਲੋਕਾਂ ਤੇ ਕਿਸੇ ਪਬਲਿਕ ਥਾਂ ਤੇ ਜਾਣ ਦੀ ਵੀ ਪਾਬੰਦੀ ਲਗਾ ਦਿੱਤੀ ਗਈ ਸੀ ਤਾਂ ਜੋ ਲੋਕ ਕਰੋਨਾ ਪ੍ਰੋਟੋਕੋਲ ਦੇ ਮੱਦੇਨਜ਼ਰ ਸਮਾਜਿਕ ਦੂਰੀ ਬਣਾਈ ਰੱਖਣ ।

ਘਰਾਂ ਵਿੱਚ ਹੀ ਬੰਦ ਰਹਿਣ ਕਾਰਨ ਲੋਕ ਕਈ ਮਾਨਸਿਕ ਪ੍ਰੇਸ਼ਾਨੀਆਂ ਦਾ ਸ਼ਿਕਾਰ ਵੀ ਹੋ ਗਏ ਸਨ ਪਰ ਹੁਣ ਕਰੋਨਾ ਕੇਸਾਂ ਵਿਚ ਆਈ ਗਿਰਾਵਟ ਨੂੰ ਦੇਖ ਕੇ ਸਰਕਾਰ ਵੱਲੋਂ ਲੋਕਾਂ ਨੂੰ ਬਹੁਤ ਸਾਰੇ ਪਬਲਿਕ ਥਾਵਾਂ ਤੇ ਜਾਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਇਸ ਸਬੰਧੀ ਹੀ ਇਕ ਵੱਡੀ ਤਾਜਾ ਖਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਪੀ ਸਿੰਘ ਬਦਨੌਰ ਦੀ ਪ੍ਰਧਾਨਗੀ ਵਿਚ ਵਾਰ ਰੂਮ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਚੰਡੀਗੜ੍ਹ ਸਰਕਾਰ ਵੱਲੋਂ ਸੁਖਨਾ ਝੀਲ ਤੇ ਆਉਣ ਵਾਲੇ ਸੈਲਾਨੀਆਂ ਤੇ ਲੱਗੀ ਬੰਦਿਸ਼ ਹਟਾ ਦਿੱਤੀ ਹੈ।

ਸਰਕਾਰ ਵੱਲੋਂ 50 ਫੀਸਦੀ ਸਮਰੱਥਾ ਨਾਲ ਸੁਖਨਾ ਝੀਲ ਦੀ ਬੋਟਿੰਗ ਨੂੰ ਮੁੜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ। ਅੰਤਿਮ ਸੰਸਕਾਰ ਵਿਆਹ ਸਮਾਰੋਹ ਅਤੇ ਕਈ ਹੋਰ ਸਮਾਜਿਕ ਪ੍ਰੋਗਰਾਮਾਂ ਵਿੱਚ ਹੋਣ ਵਾਲੇ ਇਕੱਠ ਦੀ ਗਿਣਤੀ ਵੀ 30 ਤੋਂ ਵਧਾ ਕੇ 50 ਕਰ ਦਿੱਤੀ ਗਈ ਹੈ ਅਤੇ ਚੰਡੀਗੜ੍ਹ ਦੇ ਸਪੋਰਟਸ ਕੰਪਲੈਕਸ ਨੂੰ ਵੀ ਮੈਂਬਰਾਂ ਵਾਸਤੇ ਖੋਲ ਦਿੱਤਾ ਗਿਆ ਹੈ। ਉਥੇ ਹੀ ਸੂਬਾ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਵੀ ਰਾਹਤ ਦਿੱਤੀ ਗਈ ਹੈ ਜਿਸ ਦੇ ਚਲਦਿਆਂ ਪ੍ਰਸ਼ਾਸਨ ਦੁਆਰਾ ਦੁਕਾਨਾਂ ਜੋ ਸ਼ਾਮ ਦੇ 7 ਵਜੇ ਤੱਕ ਹੀ ਖੁੱਲ੍ਹੀਦੀਆਂ ਸਨ ਨੂੰ ਖੋਲਣ ਦਾ ਸਮਾਂ ਸਵੇਰ 10 ਤੋਂ ਰਾਤ 8 ਵਜੇ ਤਕ ਕਰ ਦਿੱਤਾ ਗਿਆ ਹੈ।

ਉੱਥੇ ਹੀ ਚੰਡੀਗੜ੍ਹ ਸ਼ਹਿਰ ਦੇ ਸਾਰੇ ਬਾਰ/ਰੈਸਟੋਰੈਂਟ ਵੀ ਸਵੇਰੇ 10 ਵਜੇ ਤੋਂ ਰਾਤ ਦੇ 10:30 ਵਜੇ ਤੱਕ 50 ਫੀਸਦੀ ਸਮਰੱਥਾ ਨਾਲ ਖੁੱਲ ਸਕਣਗੇ। ਸਰਕਾਰ ਵੱਲੋਂ ਰਾਤ ਦੇ ਕਰਫਿਊ ਦਾ ਟਾਈਮ ਵੀ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਲਈ ਕਰ ਦਿੱਤਾ ਗਿਆ ਹੈ। ਸਰਕਾਰ ਦੁਆਰਾ ਦਿੱਤੀਆਂ ਇਹਨਾਂ ਛੋਟਾਂ ਲਈ ਲੋਕਾਂ ਨੂੰ ਕੋਵੀਡ ਪ੍ਰੋਟੋਕੋਲ ਦੀ ਪਾਲਣਾ ਕਰਨ ਦੇ ਹੁਕਮ ਦਿੱਤੇ ਗਏ ਹਨ।

Check Also

30 ਸਾਲ ਪਹਿਲਾਂ ਮਰੀ ਧੀ ਲਈ ਲਾੜਾ ਲੱਭ ਰਿਹਾ ਪਰਿਵਾਰ , ਹੁਣ ਕਰਵਾਇਆ ਵਿਆਹ ਵਜ੍ਹਾ ਜਾਣ ਉੱਡ ਜਾਣਗੇ ਹੋਸ਼

ਆਈ ਤਾਜਾ ਵੱਡੀ ਖਬਰ  ਆਏ ਦਿਨ ਹੀ ਸੋਸ਼ਲ ਮੀਡੀਆ ਦੇ ਉੱਪਰ ਕੁਝ ਅਜਿਹੀਆਂ ਵੀਡੀਓਜ਼ ਤੇ …