ਆਈ ਤਾਜਾ ਵੱਡੀ ਖਬਰ
ਸੂਬੇ ਅੰਦਰ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਜਿੱਥੇ ਪੰਜਾਬ ਵਿੱਚ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਸੂਬੇ ਵਿੱਚ ਤਾਲਾਬੰਦੀ 15 ਮਈ ਤੱਕ ਲਈ ਲਾਗੂ ਕੀਤੀ ਹੈ। ਇਸ ਤੋਂ ਪਹਿਲਾਂ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਸੀ ਜੋ ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤਕ ਲਗਾਤਾਰ ਜਾਰੀ ਹੈ। ਉਥੇ ਹੀ ਕਰੋਨਾ ਦੇ ਕੇਸ ਵਧਣ ਨਾਲ ਸਰਕਾਰ ਵੱਲੋਂ ਸਖਤੀ ਨੂੰ ਵਧਾਏ ਜਾਣ ਦੇ ਆਦੇਸ਼ ਵੀ ਦਿੱਤੇ ਜਾ ਰਹੇ ਹਨ।
ਮੌਜੂਦਾ ਹਾਲਾਤਾਂ ਨੂੰ ਦੇਖ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਨੂੰ ਸਰਕਾਰ ਵੱਲੋਂ ਹੱਲ ਕੀਤਾ ਜਾ ਰਿਹਾ ਹੈ। ਉਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਈ ਸੰਸਥਾਵਾਂ ਨੂੰ ਵੀ ਅੱਗੇ ਆ ਕੇ ਮਰੀਜ਼ਾਂ ਦੀ ਸਹਾਇਤਾ ਕਰਨ ਲਈ ਮਦਦ ਦੀ ਮੰਗ ਕੀਤੀ ਗਈ ਹੈ। ਕਰੋਨਾ ਦੀ ਦੂਜੀ ਲਹਿਰ ਕਾਰਨ ਬਹੁਤ ਸਾਰੇ ਸੂਬੇ ਇਸ ਦੀ ਚਪੇਟ ਵਿਚ ਵਧੇਰੇ ਆਏ ਹੋਏ ਹਨ ।
ਉਥੇ ਹੀ ਪੰਜਾਬ ਦੇ ਹਸਪਤਾਲਾਂ ਵਿੱਚ ਆ ਰਹੀ ਆਕਸੀਜਨ ਦੀ ਕਮੀ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਆਕਸੀਜਨ ਦੀ ਸਪਲਾਈ ਵਧਾਏ ਜਾਣ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਜਿਥੇ 18 ਤੋਂ 45 ਸਾਲ ਉਮਰ ਵਰਗ ਦੇ ਦਰਮਿਆਨ ਲੋਕਾਂ ਦਾ ਟੀਕਾਕਰਣ ਕੀਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਸੀ, ਉੱਥੇ ਹੀ ਵੈਕਸੀਨ ਦੀ ਕਮੀ ਕਾਰਨ ਇਸ ਨੂੰ ਕੁਝ ਸਮੇਂ ਲਈ ਮੁਲਤਵੀ ਕਰਨਾ ਪਿਆ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ਵਿੱਚ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਬਾਰੇ ਜਾਣਕਾਰੀ ਮੁਹਇਆ ਕਰਵਾਈ ਹੈ। ਜਿੱਥੇ ਪੰਜਾਬ ਵਿੱਚ 300 ਮੀਟਰਕ ਟਨ ਆਕਸੀਜਨ ਦੀ ਜ਼ਰੂਰਤ ਹੈ। ਪੰਜਾਬ ਵਿੱਚ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧਣ ਨਾਲ ਆਕਸੀਜਨ ਦੀ ਜਰੂਰਤ ਵੀ ਵਧ ਰਹੀ ਹੈ। ਉੱਥੇ ਹੀ ਸਰਕਾਰ ਵੱਲੋਂ ਵੈਕਸੀਨ ਦੀਆਂ ਖੁਰਾਕਾਂ ਵੀ ਜਲਦੀ ਹੀ ਮੁਹਇਆ ਕਰਵਾਇਆ ਜਾਣ ਦਾ ਭਰੋਸਾ ਦਿੱਤਾ ਹੈ। ਤਾ ਜੋ 45 ਸਾਲ ਤੋਂ ਉੱਪਰ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਣ ਪੂਰਾ ਕੀਤਾ ਜਾ ਸਕੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …