ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੇ ਨੌਜਵਾਨਾਂ ਵੱਲੋਂ ਵਾਹਨ ਚਲਾਉਂਦੇ ਸਮੇਂ ਅਣਗਹਿਲੀ ਵਰਤੀ ਜਾਂਦੀ ਹੈ ਅਤੇ ਅੱਗੇ ਵਧਣ ਦੀ ਕਾਹਲ ਦੇ ਚਲਦਿਆਂ ਹੋਇਆਂ ਹੀ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਇਨ੍ਹਾਂ ਦੀ ਚੋਣ ਕਰਨ ਅਤੇ ਬਹੁਤ ਸਾਰੇ ਨੌਜਵਾਨ ਇਸ ਦੁਨੀਆਂ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਬਿਰਾਜਦੇ ਹਨ। ਉਥੇ ਹੀ ਕਈ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਬਹੁਤ ਸਾਰੇ ਪਰਿਵਾਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ। ਨੌਜਵਾਨ ਪੀੜ੍ਹੀ ਵੱਲੋਂ ਜਿੱਥੇ ਇਕ ਮੋਟਰ ਸਾਈਕਲ ਤੇ ਦੋ ਜਾਂ ਤਿੰਨ ਨੌਜਵਾਨਾਂ ਵੱਲੋਂ ਸਫਰ ਕੀਤਾ ਜਾਂਦਾ ਹੈ ਉਥੇ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ।
ਇਕ ਤੋਂ ਬਾਅਦ ਇਕ ਰੋਜ਼ਾਨਾ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਮੌਸਮ ਦੀ ਤਬਦੀਲੀ ਦੇ ਕਾਰਨ ਪਿਛਲੇ ਦਿਨੀਂ ਧੁੰਦ ਦੇ ਚਲਦਿਆਂ ਹੋਇਆਂ ਕਈ ਹਾਦਸੇ ਵਾਪਰ ਗਏ ਹਨ। ਹੁਣ ਪੰਜਾਬ ਚ ਮੱਥਾ ਟੇਕਣ ਜਾ ਰਹੇ ਦੋ ਨੌਜਵਾਨਾਂ ਨਾਲ ਭਿਆਨਕ ਹਾਦਸਾ ਵਾਪਰਿਆ ਹੈ ਅਤੇ ਦਰਦਨਾਕ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕਪੂਰਥਲਾ ਅਧੀਨ ਆਉਂਦੇ ਪਿੰਡ ਟੁੱਟਾ ਅਤੇ ਜਹਾਂਗੀਰ ਦੇ ਵਿਚਕਾਰ ਤੋਂ ਸਾਹਮਣੇ ਆਇਆ ਹੈ। ਜਿੱਥੇ ਦੋ ਨੌਜਵਾਨ ਮੋਟਰਸਾਈਕਲ ਤੇ ਸਵਾਰ ਹੋ ਕੇ ਨਕੋਦਰ ਵਿਖੇ ਇਕ ਧਾਰਮਿਕ ਸਥਾਨ ਉਪਰ ਮੱਥਾ ਟੇਕਣ ਲਈ ਜਾ ਰਹੇ ਸਨ।
ਜਦੋ ਮੋਟਰਸਾਈਕਲ ਤੇ ਸਵਾਰ ਕਪੂਰਥਲਾ ਦੇ ਰਹਿਣ ਵਾਲੇ ਦੋ ਨੌਜਵਾਨ ਇਸ ਜਗ੍ਹਾ ਦੇ ਕੋਲ ਏਪੈਕਸ ਸਕੂਲ ਕੋਲ ਪਹੁੰਚੇ ਤਾਂ ਇਹ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਿਸ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਇਹ ਭਿਆਨਕ ਸੜਕ ਹਾਦਸਾ ਇੰਨਾ ਭਿਆਨਕ ਸੀ ਜਿਥੇ ਇਸ ਕਾਰਨ ਮੋਟਰਸਾਈਕਲ ਬੁਰੀ ਤਰ੍ਹਾਂ ਚਕਨਾਚੂਰ ਹੋ ਗਿਆ ਉਥੇ ਹੀ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।
ਜਦੋਂ ਇਹ ਨੌਜਵਾਨ ਨਕੋਦਰ ਵੱਲ ਨੂੰ ਜਾ ਰਹੇ ਸਨ ਤਾਂ ਉਸ ਸਮੇਂ ਹੀ ਦੂਜੇ ਪਾਸੇ ਤੋਂ ਆ ਰਹੀ ਤੇਜ਼ ਰਫਤਾਰ ਕਾਰ ਦੇ ਨਾਲ ਇਨ੍ਹਾਂ ਦੀ ਟੱਕਰ ਹੋ ਗਈ। ਇਨ੍ਹਾਂ ਨੌਜਵਾਨਾਂ ਦੀ ਪਹਿਚਾਣ ਕਪੂਰਥਲਾ ਦੇ ਸਾਗਰ ਪੁੱਤਰ ਲੇਟ ਅਸ਼ੋਕ ਕੁਮਾਰ ਵਾਸੀ ਸ਼ੇਰਗੜ੍ਹ ਮਹੱਲਾ, ਅਤੇ ਦੂਸਰੇ ਨੌਜਵਾਨ ਰਾਹੁਲ ਪੁੱਤਰ ਸੁਭਾਸ਼ ਚੰਦਰ ਵਾਸੀ ਜੱਟਪੁਰਾ ਵਜੋਂ ਹੋਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …