Breaking News

ਯੂਕਰੇਨ ਅਤੇ ਰੂਸ ਦੀ ਚਲ ਰਹੀ ਜੰਗ ਵਿਚ ਰੂਸ ਨੇ ਹੁਣ ਇਹਨਾਂ ਦੇਸ਼ਾਂ ਨੂੰ ਦਿੱਤੀ ਵੱਡੀ ਚੇਤਾਵਨੀ, ਦੁਨੀਆ ਚ ਛਾਈ ਚਿੰਤਾ

ਆਈ ਤਾਜ਼ਾ ਵੱਡੀ ਖਬਰ
 
ਰੂਸ ਤੇ ਯੂਕਰੇਨ ਦੇ ਵਿਚਕਾਰ ਚੱਲ ਰਹੇ ਯੁੱਧ ਨੂੰ ਜਿੱਥੇ ਡੇਢ ਮਹੀਨੇ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ ਉਥੇ ਹੀ ਯੂਕਰੇਨ ਵਿੱਚ ਭਾਰੀ ਨੁਕਸਾਨ ਹੋ ਚੁੱਕਾ ਹੈ। ਰੂਸ ਦੇ ਰਾਸ਼ਟਰਪਤੀ ਵੱਲੋਂ ਜਿੱਥੇ ਰਾਜਧਾਨੀ ਕੀਵ ਉਪਰ ਕਬਜ਼ਾ ਕਰਨ ਲਈ ਆਪਣੇ ਅਧਿਕਾਰੀਆਂ ਦੀ ਤਬਦੀਲੀ ਵੀ ਕੀਤੀ ਗਈ ਹੈ। ਉਥੇ ਰੂਸ ਦੀਆਂ ਫੌਜਾਂ ਵੱਲੋਂ ਯੂਕਰੇਨ ਦੇ ਕਈ ਸ਼ਹਿਰਾਂ ਵਿਚ ਭਾਰੀ ਤਬਾਹੀ ਮਚਾਈ ਹੈ ਅਤੇ ਲੋਕਾਂ ਦਾ ਕਤਲੇਆਮ ਕੀਤਾ ਗਿਆ ਹੈ ਜਿਸ ਦੀ ਲਗਾਤਾਰ ਨਿੰਦਾ ਕੀਤੀ ਜਾ ਰਹੀ ਹੈ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵੱਲੋਂ ਜਿਥੇ ਲਗਾਤਾਰ ਰੂਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਉਥੇ ਹੀ ਯੂਕਰੇਨ ਦੀ ਹਮਾਇਤ ਕੀਤੀ ਜਾ ਰਹੀ ਹੈ।

ਹੁਣ ਯੂਕਰੇਨ ਅਤੇ ਰੂਸ ਦੀ ਚੱਲ ਰਹੀ ਜੰਗ ਦੇ ਵਿੱਚ ਰੂਸ ਵੱਲੋ ਇਹਨਾਂ ਦੇਸ਼ਾਂ ਨੂੰ ਵੀ ਵੱਡੀ ਚੇਤਾਵਨੀ ਜਾਰੀ ਕਰ ਦਿੱਤੀ ਗਈ ਹੈ ਜਿਸ ਨਾਲ ਦੁਨੀਆਂ ਵਿੱਚ ਚਿੰਤਾ ਛਾ ਗਈ ਹੈ। ਬੀਤੇ ਮਹੀਨੇ ਜਿਥੇ ਰੂਸ ਵੱਲੋਂ ਯੂਕਰੇਨ ਉਪਰ ਇਸ ਲਈ ਹਮਲਾ ਕਰ ਦਿੱਤਾ ਗਿਆ ਸੀ ਕਿਉਂਕਿ ਯੂਕਰੇਨ ਨਾਟੋ ਵਿੱਚ ਸ਼ਾਮਲ ਹੋਣਾ ਚਾਹੁੰਦਾ ਸੀ। ਅਗਰ ਯੂਕਰੇਨ ਨਾਟੋ ਵਿੱਚ ਸ਼ਾਮਲ ਹੋ ਜਾਂਦਾ ਤਾਂ ਇਹ ਰੂਸ ਲਈ ਇਕ ਬਹੁਤ ਵੱਡਾ ਖਤਰਾ ਹੋ ਸਕਦਾ ਸੀ।

ਜਿਸ ਚਲਦੇ ਹੋਏ ਰੂਸ ਵੱਲੋਂ ਯੂਕਰੇਨ ਉਪਰ ਹਮਲਾ ਕੀਤਾ ਗਿਆ ਹੈ। ਉੱਥੇ ਹੀ ਹੁਣ ਫਿਨਲੈਂਡ ਅਤੇ ਸਵੀਡਨ ਨੂੰ ਵੀ ਮਾਸਕੋ ਵੱਲੋਂ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ ਜੋ ਉਸੇ ਰਸਤੇ ਉਪਰ ਚਲਦੇ ਹੋਏ ਨਜ਼ਰ ਆ ਰਹੇ ਹਨ, ਜਿਸ ਉਪਰ ਯੂਕਰੇਨ ਵੱਲੋਂ ਚੱਲਣ ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਕਾਰਨ ਇਸ ਯੁੱਧ ਦੀ ਸ਼ੁਰੂਆਤ ਹੋ ਗਈ। ਰੂਸ ਵੱਲੋਂ ਜਿੱਥੇ ਖੁੱਲ੍ਹੀ ਚੇਤਾਵਨੀ ਇਹਨਾਂ ਦੋਹਾਂ ਦੇਸ਼ਾਂ ਨੂੰ ਜਾਰੀ ਕੀਤੀ ਗਈ ਹੈ। ਉੱਥੇ ਹੀ ਮਾਸਕੋ ਵੱਲੋਂ ਫਿਨਲੈਂਡ ਅਤੇ ਸਵੀਡਨ ਨੂੰ ਆਖਿਆ ਗਿਆ ਹੈ ਜੇ ਦੋਹਾਂ ਦੇਸ਼ਾਂ ਵੱਲੋਂ ਅਜਿਹਾ ਕੀਤਾ ਜਾਂਦਾ ਹੈ ਤਾਂ ਇਸ ਦੇ ਨਤੀਜੇ ਸਹੀ ਨਹੀਂ ਨਿਕਲਣਗੇ।

ਜਿੱਥੇ ਇਨ੍ਹਾਂ ਦੋਹਾਂ ਦੇਸ਼ਾਂ ਵੱਲੋਂ ਟਕਰਾਅ ਦੇ ਰਾਹ ਨੂੰ ਦੇਖਦੇ ਹੋਏ ਨਾਟੋ ਵਿੱਚ ਸ਼ਾਮਲ ਹੋਣ ਦੀ ਯੋਜਨਾ ਬਣਾਈ ਜਾ ਰਹੀ ਸੀ। ਉਥੇ ਹੀ ਅਮਰੀਕਾ ਨੇ ਵੀ ਕਿਹਾ ਹੈ ਕਿ ਰੂਸ ਦੀ ਇਸ ਗਲਤੀ ਦੇ ਨਾਲ਼ ਨਾਟੋ ਦੇ ਵਿਸਥਾਰ ਨੂੰ ਮੌਕਾ ਦਿੱਤਾ ਜਾ ਰਿਹਾ ਹੈ। ਕਿਉਂਕਿ ਅਮਰੀਕਾ ਵੱਲੋਂ ਰੂਸ ਨੇ ਯੂਕਰੇਨ ਉਪਰ ਕੀਤੇ ਜਾ ਰਹੇ ਇਸ ਹਮਲੇ ਨੂੰ ਇਕ ਗ਼ਲਤੀ ਕਰਾਰ ਦਿੱਤਾ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …