ਆਈ ਤਾਜਾ ਵੱਡੀ ਖਬਰ
ਇਸ ਸਮੇਂ ਯੂਕ੍ਰੇਨ ਵਿਚ ਸਥਿਤੀ ਬਹੁਤ ਹੀ ਜ਼ਿਆਦਾ ਤਣਾਅਪੂਰਨ ਬਣੀ ਹੋਈ ਹੈ ਕਿਉਂਕਿ ਰੂਸ ਵੱਲੋਂ ਲਗਾਤਾਰ ਹਵਾਈ ਹਮਲੇ ਕੀਤੇ ਜਾ ਰਹੇ ਹਨ। ਅਮਰੀਕਾ, ਕੈਨੇਡਾ,ਫਰਾਂਸ, ਬ੍ਰਿਟੇਨ ਵੱਲੋਂ ਜਿਥੇ ਲਗਾਤਾਰ ਰੂਸ ਉਪਰ ਇਸ ਯੁਧ ਨੂੰ ਰੋਕੇ ਜਾਣ ਲਈ ਦਬਾਅ ਪਾਇਆ ਜਾ ਰਿਹਾ ਹੈ,ਅਤੇ ਬਹੁਤ ਸਾਰੀਆਂ ਪਾਬੰਦੀਆਂ ਵੀ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ ਉਸ ਨੂੰ ਆਰਥਿਕ ਤੌਰ ਤੇ ਕਮਜ਼ੋਰ ਕੀਤਾ ਜਾ ਸਕੇ। ਬਾਕੀ ਦੇਸ਼ਾਂ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਪਾਬੰਦੀਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਰੂਸ ਵੱਲੋਂ ਵੀ ਉਨ੍ਹਾਂ ਦੇਸ਼ਾਂ ਨਾਲ ਜਿੱਥੇ ਆਪਣੇ ਵਪਾਰਕ ਸਬੰਧਾਂ ਉਪਰ ਰੋਕ ਲਗਾਈ ਜਾ ਰਹੀ ਹੈ।
ਜਿਸ ਦਾ ਅਸਰ ਪੂਰੇ ਵਿਸ਼ਵ ਉਪਰ ਪੈ ਰਿਹਾ ਹੈ। ਰੂਸ ਨੂੰ ਲਗਾਤਾਰ ਯੂਕ੍ਰੇਨ ਉਪਰ ਹਮਲੇ ਕੀਤੇ ਜਾ ਰਹੇ ਹਨ ਅਤੇ ਉਸ ਦੇ ਕਈ ਖੇਤਰਾਂ ਉਪਰ ਕਬਜ਼ਾ ਕੀਤਾ ਜਾ ਰਿਹਾ ਹੈ। ਹੁਣ ਯੂਕਰੇਨ ਤੋਂ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਅਚਾਨਕ ਰੂਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰੂਸ ਵੱਲੋਂ ਜਿਥੇ ਲਗਾਤਾਰ ਯੂਕ੍ਰੇਨ ਉਪਰ ਹਮਲੇ ਤੇਜ ਕੀਤੇ ਜਾ ਰਹੇ ਹਨ ਉਥੇ ਹੀ ਹੁਣ ਤੱਕ ਰੂਸ ਵੱਲੋਂ ਯੂਕਰੇਨ ਤੇ 810 ਮਿਜ਼ਾਈਲਾਂ ਦਾਗ਼ੀਆਂ ਗਈਆਂ ਹਨ ਜਿਸ ਬਾਰੇ ਅਮਰੀਕਾ ਵੱਲੋਂ ਆਖਿਆ ਗਿਆ ਹੈ।
ਜਿਸ ਵਿੱਚ ਬੰਬ ਅਤੇ ਗੋਲੇ ਯੂਕ੍ਰੇਨ ਵਿਚ ਪੱਛਮੀ ਹਿੱਸੇ ਵਿਚ ਦਾਗੇ ਗਏ ਹਨ ਅਤੇ ਪੂਰਬ ਦੇ ਇਕ ਹਿੱਸੇ ਨੂੰ ਵੀ ਇਸ ਦਾ ਸ਼ਿਕਾਰ ਬਣਾਇਆ ਗਿਆ ਹੈ। ਉਥੇ ਹੀ ਦੱਸਿਆ ਗਿਆ ਹੈ ਕਿ ਰੂਸ ਦੀ ਫੌਜ਼ ਵੱਲੋਂ ਲਗਾਤਾਰ ਸਰਹੱਦੀ ਖੇਤਰ ਵਿਚ ਹਮਲੇ ਜਾਰੀ ਹਨ ਅਤੇ ਅੱਗੇ ਵਧ ਰਹੇ ਹਨ। ਉਥੇ ਹੀ ਰੂਸ ਵੱਲੋਂ ਹਵਾਈ ਹਮਲੇ ਅਤੇ ਗੋਲਾਬਾਰੀ ਲਗਾਤਾਰ ਜਾਰੀ ਹੈ ਅਤੇ ਰੂਸ ਦੀਆਂ ਫ਼ੌਜਾਂ ਵੱਲੋਂ ਕੀਵ ਖ਼ੇਤਰ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਕੱਟਿਆ ਜਾ ਸਕਦਾ ਹੈ ਜਿਸ ਨਾਲ ਉਨ੍ਹਾਂ ਖੇਤਰਾਂ ਚੋਂ ਲੋਕਾਂ ਨੂੰ ਕੱਢਣਾ ਮੁਸ਼ਕਿਲ ਹੋ ਜਾਵੇਗਾ ਅਤੇ ਉਥੇ ਫਸੇ ਹੋਏ ਲੋਕਾਂ ਲਈ ਭੋਜਨ ਅਤੇ ਪਾਣੀ ਦੀ ਕਿੱਲਤ ਹੋ ਰਹੀ ਹੈ।
ਰੂਸੀ ਫ਼ੌਜ ਵੱਲੋਂ ਜਿੱਥੇ ਕੀਤੇ ਗਏ ਹਵਾਈ ਹਮਲਿਆਂ ਦੇ ਨਾਲ ਯੂਕਰੇਨ ਵਿੱਚ ਦੱਖਣੀ ਬੰਦਰਗਾਹ ਸ਼ਹਿਰ ਮਾਰੀਉਪੋਲ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਕੱਟ ਹੋ ਗਿਆ ਹੈ। ਅਗਰ ਸਥਿਤੀ ਇਸੇ ਤਰ੍ਹਾਂ ਰਹਿੰਦੀ ਹੈ ਤਾਂ ਯੂਕਰੇਨ ਦੇ ਲੋਕਾਂ ਲਈ ਮੁਸ਼ਕਲਾਂ ਹੋਰ ਵਧ ਜਾਣਗੀਆਂ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …