ਆਈ ਤਾਜ਼ਾ ਵੱਡੀ ਖਬਰ
ਵਿਸ਼ਵ ਦੇ ਵਿੱਚ ਰੂਸ ਅਤੇ ਯੂਕਰੇਨ ਦਾ ਯੁੱਧ ਸਾਰੇ ਲੋਕਾਂ ਲਈ ਇੱਕ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਕਿਉਂਕਿ ਜਿੱਥੇ ਰੂਸ ਵੱਲੋਂ ਯੂਕਰੇਨ ਉਪਰ ਹਮਲੇ ਕੀਤੇ ਜਾਣੇ ਸ਼ੁਰੂ ਕੀਤੇ ਗਏ ਸਨ ਉਥੇ ਹੀ ਇਸ ਦਾ ਅਸਰ ਪੂਰੀ ਦੁਨੀਆਂ ਉਪਰ ਵੇਖਿਆ ਜਾ ਰਿਹਾ ਹੈ। ਸਾਹਮਣੇ ਆਉਣ ਵਾਲੇ ਕਈ ਅਜਿਹੇ ਤੱਥ ਦੁਨੀਆਂ ਨੂੰ ਝੰਜੋੜਕੇ ਰੱਖ ਰਹੇ ਹਨ। ਜਿੱਥੇ ਰੂਸ ਵੱਲੋਂ ਯੂਕਰੇਨ ਵਿਚ ਭਾਰੀ ਤਬਾਹੀ ਮਚਾਈ ਜਾ ਰਹੀ ਹੈ ਅਤੇ ਬਹੁਤ ਸਾਰੇ ਯੂਕਰੇਨ ਦੇ ਨਾਗਰਿਕਾਂ ਦੀ ਮੌਤ ਹੋ ਚੁੱਕੀ ਹੈ। ਯੂਕ੍ਰੇਨ ਦੇ ਬਹੁਤ ਸਾਰੇ ਲੋਕਾਂ ਵੱਲੋਂ ਜਿਥੇ ਆਪਣੇ ਦੇਸ਼ ਨੂੰ ਛੱਡ ਕੇ ਦੂਜੇ ਦੇਸ਼ਾਂ ਵਿਚ ਸ਼ਰਣ ਲਈ ਗਈ ਹੈ, ਉਥੇ ਰੂਸ ਵੱਲੋਂ ਲਗਾਤਾਰ ਯੂਕ੍ਰੇਨ ਉਪਰ ਹਵਾਈ ਹਮਲੇ ਤੇਜ ਕੀਤੇ ਜਾ ਰਹੇ ਹਨ ਅਤੇ ਪ੍ਰਮਾਣੂ ਹਮਲਾ ਕੀਤੇ ਜਾਣ ਦਾ ਖਦਸ਼ਾ ਵੀ ਜ਼ਾਹਿਰ ਕੀਤਾ ਗਿਆ ਹੈ।
ਰੂਸੀ ਫ਼ੌਜੀ ਵੱਲੋਂ ਜਿੱਥੇ ਯੂਕ੍ਰੇਨ ਵਿਚ ਕਈ ਲੋਕਾਂ ਦੀ ਹੱਤਿਆ ਕਰ ਦਿੱਤੀ ਗਈ ਸੀ ਜਿਸ ਨੂੰ ਲੈ ਕੇ ਭਾਰਤ ਵੱਲੋਂ ਵੀ ਇਸ ਘਟਨਾ ਦੀ ਨਿੰਦਾ ਕੀਤੀ ਗਈ ਸੀ। ਹੁਣ ਯੂਕਰੇਨ ਰੂਸ ਜੰਗ ਵਿਚਾਲੇ ਰੂਸ ਲਈ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਭਾਰਤ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਰੂਸ ਦੇ ਖਿਲਾਫ ਜਿੱਥੇ ਬਹੁਤ ਸਾਰੇ ਦੇਸ਼ਾਂ ਵੱਲੋਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਉਥੇ ਹੀ ਰੂਸ ਨੂੰ ਆਰਥਿਕ ਤੌਰ ਤੇ ਕਮਜ਼ੋਰ ਵੀ ਕੀਤਾ ਜਾ ਰਿਹਾ ਹੈ। ਰੂਸ ਅਤੇ ਭਾਰਤ ਦੇ ਜਥੇ ਦੋਸਤਾਨਾ ਸੰਬੰਧ ਹਨ ਉਥੇ ਹੀ ਭਾਰਤ ਵੱਲੋਂ ਰੂਸ ਤੋ ਕਈ ਚੀਜਾ ਦੀ ਖਰੀਦ ਕੀਤੀ ਜਾਂਦੀ ਹੈ।
ਜਿੱਥੇ ਰੂਸ ਤੋਂ ਵਧੇਰੇ ਹਥਿਆਰਾਂ ਦੀ ਖ਼ਰੀਦਦਾਰੀ ਭਾਰਤ ਆਪਣੀ ਫੌਜ ਨੂੰ ਮਜ਼ਬੂਤ ਬਣਾਉਣ ਲਈ ਕਰਦਾ ਆ ਰਿਹਾ ਹੈ। ਉਥੇ ਹੀ ਹੁਣ ਭਾਰਤ ਵੱਲੋਂ ਰੂਸ ਤੋਂ 48 Mi -17 V5s ਹੈਲੀਕਾਪਟਰ ਨੂੰ ਖਰੀਦਣ ਦੀ ਯੋਜਨਾ ਦਾ ਸਮਝੌਤਾ ਖਤਮ ਹੋਣ ਜਾ ਰਿਹਾ ਹੈ। ਉੱਥੇ ਹੀ ਭਾਰਤ ਵੱਲੋਂ ਯੂਕਰੇਨ ਰੂਸ ਦੇ ਯੁੱਧ ਤੋਂ ਪਹਿਲਾਂ ਹੀ ਇਸ ਸਮਝੌਤੇ ਨੂੰ ਅੱਗੇ ਵਾਸਤੇ ਰੱਦ ਕੀਤੇ ਜਾਣ ਦੀ ਯੋਜਨਾ ਬਣਾਈ ਜਾ ਚੁੱਕੀ ਸੀ।
ਭਾਰਤ ਜਿਥੇ ਹੁਣ ਰੂਸ ਤੋਂ ਹੈਲੀਕਾਪਟਰ ਪ੍ਰਾਪਤ ਨਹੀਂ ਕਰਨਾ ਚਾਹੁੰਦਾ ਹੈ ਉਥੇ ਹੀ ਭਾਰਤ ਵੱਲੋਂ ਇਸ ਸੌਦੇ ਦੀ ਯੋਜਨਾ ਨੂੰ ਬੰਦ ਕੀਤੇ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਫੈਸਲਾ ਭਾਰਤ ਵੱਲੋਂ ਇਸ ਲਈ ਕੀਤਾ ਗਿਆ ਹੈ ਕਿ ਹੁਣ ਭਾਰਤ ਵਿਚ ਮੇਕ ਇਨ ਇੰਡੀਆ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਅਤੇ ਆਪਣੇ ਦੇਸ਼ ਵਿੱਚ ਹੀ ਬਣਾਏ ਜਾਣ ਵਾਲੇ ਹੈਲੀਕਾਪਟਰ ਬੇੜੇ ਦਾ ਇਸਤੇਮਾਲ ਕੀਤਾ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …