Breaking News

ਯੂਕ੍ਰੇਨ ਚ ਪੜ੍ਹਾਈ ਲਈ ਗਏ 2 ਪੰਜਾਬੀ ਨੌਜਵਾਨਾਂ ਬਾਰੇ ਆਈ ਇਹ ਵੱਡੀ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਯੂਕ੍ਰੇਨ ਵਿਚ ਜਿਥੇ ਲਗਾਤਾਰ ਰੂਸ ਵੱਲੋਂ ਹਮਲੇ ਕੀਤੇ ਜਾ ਰਹੇ ਹਨ ਉਥੇ ਹੀ ਸਥਿਤੀ ਕਾਫ਼ੀ ਗੰਭੀਰ ਬਣੀ ਹੋਈ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੀਤੀ ਰਾਤ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਗੱਲਬਾਤ ਕੀਤੀ ਗਈ ਸੀ। ਉਥੇ ਹੀ ਰੂਸ ਦੇ ਰਾਸ਼ਟਰਪਤੀ ਵੱਲੋਂ ਯੂਕਰੇਨ ਉਪਰ ਕੀਤੇ ਜਾ ਰਹੇ ਹਮਲਿਆਂ ਨੂੰ ਰੋਕਣ ਦਾ ਵੀ ਆਖਿਆ ਗਿਆ ਹੈ। ਇਸ ਸਮੇਂ ਦੇ ਵਿਚ ਭਾਰਤੀ ਵਿਦਿਆਰਥੀਆਂ ਯੂਕਰੇਨ ਦੀਆਂ ਸਰਹੱਦਾਂ ਤੋਂ ਬਾਹਰ ਜਾ ਸਕਣ। ਅਮਰੀਕਾ ਕਨੇਡਾ ਅਤੇ ਜਿੱਥੇ ਹੋਰ ਬਹੁਤ ਸਾਰੇ ਦੇਸ਼ਾਂ ਵੱਲੋਂ ਰੂਸ ਵੱਲੋਂ ਚੁੱਕੇ ਗਏ ਇਸ ਕਦਮ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਜਾ ਰਹੀ ਹੈ ਉਥੇ ਹੀ ਯੂਕਰੇਨ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ। ਭਾਰਤ ਵੱਲੋਂ ਲਗਾਤਾਰ ਉਥੇ ਮੈਡੀਕਲ ਦੀ ਪੜ੍ਹਾਈ ਕਰਨ ਗਏ ਆਪਣੇ ਸਾਰੇ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਹੁਣ ਤੱਕ ਬਹੁਤ ਸਾਰੇ ਵਿਦਿਆਰਥੀਆਂ ਨੂੰ ਦੇਸ਼ ਵਾਪਸ ਲਿਆਂਦਾ ਜਾ ਚੁੱਕਾ ਹੈ। ਯੂਕਰੇਨ ਵਿੱਚ ਪੜ੍ਹਾਈ ਕਰਨ ਗਏ ਦੋ ਨੌਜਵਾਨਾਂ ਬਾਰੇ ਇਹ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਭਾਰਤ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ ਉਥੇ ਪੰਜਾਬ ਦੇ ਜਲੰਧਰ ਅਤੇ ਆਦਮਪੁਰ ਨਾਲ ਸਬੰਧਤ ਦੋ ਨੌਜਵਾਨਾਂ ਨੂੰ ਯੂਕਰੇਨ ਪੁਲਿਸ ਵੱਲੋਂ ਉਸ ਸਮੇਂ ਗ੍ਰਿਫਤਾਰ ਕਰ ਲਿਆ ਗਿਆ ਸੀ ਜਦੋਂ ਉਹ 5 ਫਰਵਰੀ ਨੂੰ ਯੂਕਰੇਨ ਦਾ ਬਾਰਡਰ ਕਰਾਸ ਕਰਨ ਦੀ ਕੋਸ਼ਿਸ਼ ਕਰ ਰਹੇ ਸਨ, ਉਸ ਸਮੇਂ ਇਨ੍ਹਾਂ ਨੌਜਵਾਨਾਂ ਵੱਲੋਂ ਰੋਮਾਨੀਆ ਦੀ ਸਰਹੱਦ ਵੱਲ ਜਾਣ ਦੀ ਕੋਸ਼ਿਸ਼ ਕੀਤੀ ਗਈ ਸੀ।

ਇਨ੍ਹਾਂ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਦੱਸਿਆ ਗਿਆ ਹੈ, ਜਿਨ੍ਹਾਂ ਵਿੱਚ ਇੱਕ ਨੌਜਵਾਨ ਰਜਤ ਸਹੋਤਾ ਦੇ ਪਿਤਾ ਸੁਖਪਾਲ ਸਹੋਤਾ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਆਪਣੇ ਬੇਟੇ ਨੂੰ ਲੈਂਗਵੇਜ ਦੀ ਪੜ੍ਹਾਈ ਕਰਨ ਵਾਸਤੇ ਯੂਕਰੇਨ ਭੇਜਿਆ ਗਿਆ ਸੀ।

ਇਸ ਸਮੇਂ ਕਿਸੇ ਕੈਂਪ ਵਿੱਚ ਰੱਖਿਆ ਗਿਆ ਹੈ ਜਿਸ ਨਾਲ ਆਪਸੀ ਗੱਲਬਾਤ ਸੋਮਵਾਰ ਨੂੰ ਆਏ ਫ਼ੋਨ ਦੌਰਾਨ ਹੋਈ ਸੀ, ਉਸ ਤੋਂ ਬਾਅਦ ਉਨ੍ਹਾਂ ਦੀ ਆਪਣੇ ਬੇਟੇ ਨਾਲ ਕੋਈ ਗੱਲਬਾਤ ਨਹੀਂ ਹੋਈ ਹੈ, ਰਜਤ ਆਪਣੀਆਂ ਦੋ ਭੈਣਾਂ ਦਾ ਇਕਲੌਤਾ ਭਰਾ ਹੈ। ਇਸ ਤਰਾਂ ਹੀ ਦੂਸਰੇ ਵਿਦਿਆਰਥੀ ਰਮਨਦੀਪ ਦੇ ਪਿਤਾ ਹਰਮੇਸ਼ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਬੇਟਾ ਵੀ ਰਜਤ ਦੇ ਨਾਲ ਹੀ ਸਰਹੱਦ ਤੇ ਫੜਿਆ ਗਿਆ ਸੀ। ਦੋਹਾਂ ਪਰਿਵਾਰਾਂ ਵੱਲੋਂ ਆਪਣੇ ਬੇਟਿਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਦੀ ਮੰਗ ਕੇਂਦਰ ਸਰਕਾਰ ਤੋਂ ਕੀਤੀ ਜਾ ਰਹੀ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …